Home » ਅਪਰਾਧ » ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਵੱਲੋਂ ਮਾਂ ਪੁੱਤ ਸਮੇਤ 5 ਵਿਰੁੱਧ ਮਾਮਲਾ ਦਰਜ਼

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਵੱਲੋਂ ਮਾਂ ਪੁੱਤ ਸਮੇਤ 5 ਵਿਰੁੱਧ ਮਾਮਲਾ ਦਰਜ਼

News Portal Development Companies In India

ਸੰਗਤ ਮੰਡੀ 14 ਸਤੰਬਰ (ਅਮਨ ਸਰਦਾਰਗੜ੍ਹ)
ਥਾਣਾ ਸੰਗਤ ਦੀ ਪੁਲਿਸ ਵੱਲੋਂ ਕਿਸਾਨਾਂ ਦੀਆਂ ਖੇਤਾਂ ਵਿੱਚ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ਵਿੱਚ ਮਾਂ ਪੁੱਤ ਸਮੇਤ ਪੰਜ ਜਣਿਆਂ ਦੇ ਖਿਲਾਫ਼ ਚੋਰੀ ਦਾ ਮਾਮਲਾ ਦਰਜ਼ ਕਰਕੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀ ਦੋ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ ਵਿੱਚ ਤਾਰ-ਚੋਰ ਗਿਰੋਹ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਲਗਾਤਾਰ ਤਾਰਾਂ ਚੋਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਪੁਲਿਸ ਵੱਲੋਂ ਤਾਰ-ਚੋਰ ਗਿਰੋਹ ਨੂੰ ਕਾਬੂ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਸ਼ੱਕੀ ਵਿਅਕਤੀ ਪਿੰਡ ਜੈ ਸਿੰਘ ਵਾਲਾ ਦੇ ਖੇਤਾਂ ਵਿੱਚ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦੀ ਤਾਕ ਵਿੱਚ ਹਨ। ਪੁਲਿਸ ਪਾਰਟੀ ਵੱਲੋਂ ਉਕਤ ਦੱਸੀ ਗਈ ਥਾਂ ਤੇ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੋਂ ਚੋਰ ਗਿਰੋਹ ਦੀ ਇੱਕ ਮਹਿਲਾ ਸਮੇਤ ਤਿੰਨ ਚੋਰਾਂ ਨੂੰ ਚੋਰੀ ਕੀਤੀਆਂ ਤਾਰਾਂ ਸਮੇਤ ਕਾਬੂ ਕਰ ਲਿਆ ਗਿਆ। ਅਤੇ ਇਸ ਵਿੱਚ ਸ਼ਾਮਲ ਦੋ ਹੋਰ ਵਿਅਕਤੀ ਪੁਲਿਸ ਦੀ ਪਕੜ ਚੋ ਬਚ ਨਿਕਲੇ ਜਿਨ੍ਹਾਂ ਦੀ ਪਛਾਣ ਕਰਨ ਤੋਂ ਬਾਅਦ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਹਿਲਾ ਸਮੇਤ 5 ਵਿਅਕਤੀਆਂ ਵਿਰੁੱਧ ਥਾਣਾ ਸੰਗਤ ਵਿਖੇ ਮਾਮਲਾ ਦਰਜ਼ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ, ਦਲੇਰ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਕੁਲਦੀਪ ਕੌਰ ਕੌਰ ਪਤਨੀ ਬਖਸ਼ੀਸ਼ ਸਿੰਘ, ਵਾਸੀ ਤਿਉਣਾ ਆਦਿਲ ਖਾਨ ਪੁੱਤਰ ਵਾਹਿਦਾ ਖਾਨ ਵਾਸੀ ਚੰਦੋਈ ਉਤਰ ਪ੍ਰਦੇਸ਼ ਵਜੋਂ ਹੋਈ ਹੈ । ਜਦੋਂ ਕਿ ਇਨ੍ਹਾਂ ਵਿਚ ਸ਼ਾਮਿਲ ਜਗਦੀਪ ਸਿੰਘ ਜੁਗਨੂੰ ਪੁੱਤਰ ਇਕਬਾਲ ਸਿੰਘ, ਅਤੇ ਅਰਸ਼ਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਤਿਉਣਾ ਦੀ ਭਾਲ ਸ਼ੁਰੂ ਹੈ ਅਤੇ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

Leave a Comment

Will the middle class get relief from the first general budget of Modi 3.0?