Home » ਤਾਜ਼ਾ ਖ਼ਬਰਾਂ » ਮੰਗਾਂ ਪੂਰੀਆਂ ਨਾ ਹੋਣ ’ਤੇ ਸਫਾਈ ਸੇਵਕ-ਸੀਵਰਮੇਨ ਯੂਨੀਅਨ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਦਾ ਐਲਾਨ

ਮੰਗਾਂ ਪੂਰੀਆਂ ਨਾ ਹੋਣ ’ਤੇ ਸਫਾਈ ਸੇਵਕ-ਸੀਵਰਮੇਨ ਯੂਨੀਅਨ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਦਾ ਐਲਾਨ

News Portal Development Companies In India

ਰਾਮਪੁਰਾ ਫੂਲ, (ਯ ਪ ) 20 ਮਾਰਚ — ਸਫਾਈ ਸੇਵਕ ਅਤੇ ਸੀਵਰਮੇਨ ਯੂਨੀਅਨ, ਨਗਰ ਕੌਂਸਲ ਰਾਮਪੁਰਾ ਫੂਲ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਦੱਸਿਆ ਕਿ ਕਈ ਵਾਰ ਮੰਗਾਂ ਸੰਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਅਗਾਹ ਕੀਤਾ ਗਿਆ ਸੀ, ਪਰ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ। ਇਸ ਕਾਰਨ ਮਜ਼ਦੂਰ ਵਰਗ ਵਿੱਚ ਨਾਰਾਜ਼ਗੀ ਵਧ ਰਹੀ ਹੈ।
ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਤਰਸ ਦੇ ਅਧਾਰ ’ਤੇ ਨੌਕਰੀਆਂ ਦੇਣਾ, ਕੱਚੇ ਅਤੇ ਪੱਕੇ ਮੁਲਾਜਮਾਂ ਦੇ ਪੀ.ਐੱਫ ਖਾਤੇ ਖੋਲ੍ਹ ਕੇ ਬਕਾਇਆ ਰਕਮ ਜਮ੍ਹਾਂ ਕਰਵਾਉਣਾ ਅਤੇ ਕੱਚੇ ਮੁਲਾਜਮਾਂ ਨੂੰ ਸਮੇਂ ਸਿਰ ਤਨਖਾਹ ਦੇਣਾ ਸ਼ਾਮਲ ਹਨ।
ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਇਹ ਹੜਤਾਲ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਹੜਤਾਲ ਦੀ ਪੂਰੀ ਜ਼ਿੰਮੇਵਾਰੀ ਨਗਰ ਕੌਂਸਲ ਰਾਮਪੁਰਾ ਫੂਲ ਦੀ ਹੋਵੇਗੀ।
ਅੰਤ ਵਿੱਚ ਯੂਨੀਅਨ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਮਨਜ਼ੂਰ ਕੀਤਾ ਜਾਵੇ ਤਾਂ ਜੋ ਸ਼ਹਿਰ ਦੀ ਸਫਾਈ ਪ੍ਰਣਾਲੀ ਪ੍ਰਭਾਵਿਤ ਨਾ ਹੋਵੇ।

 

Leave a Comment

Will the middle class get relief from the first general budget of Modi 3.0?