Home » ਤਾਜ਼ਾ ਖ਼ਬਰਾਂ » ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਪਿੰਡ ਜੋਧਪੁਰ ਪਾਖਰ ਅਤੇ ਕੋਟਸ਼ਮੀਰ ਵਿਖੇ 31.39 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟਾਂ ਦਾ ਉਦਘਾਟਨ

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਪਿੰਡ ਜੋਧਪੁਰ ਪਾਖਰ ਅਤੇ ਕੋਟਸ਼ਮੀਰ ਵਿਖੇ 31.39 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟਾਂ ਦਾ ਉਦਘਾਟਨ

News Portal Development Companies In India

20 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 11,612 ਏਕੜ ਵਾਧੂ ਰਕਬੇ ਨੂੰ ਪੁੱਜੇਗਾ ਵੱਡਾ ਲਾਭ : ਮੰਤਰੀ ਬਰਿੰਦਰ ਗੋਇਲ

ਇਲਾਕਾ ਵਾਸੀਆਂ ਨੇ ਜ਼ਾਹਰ ਕੀਤੀ ਖੁਸ਼ੀ, ਵੰਡੇ ਲੱਡੂ, ਦਰਜਨਾਂ ਪਿੰਡਾਂ ਵਿਚ ਪਹਿਲੀ ਵਾਰ ਪੁੱਜੇਗਾ ਨਹਿਰੀ ਪਾਣੀ

ਬਠਿੰਡਾ 18(ਗੁਰਸੇਵਕ ਚੁੱਘੇ ਖੁਰਦ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 7500 ਕਰੋੜ ਦੇ ਸਿੰਜਾਈ ਪ੍ਰੋਜੈਕਟਾਂ ਦਾ ਤੋਹਫ਼ਾ ਸੂਬੇ ਦੇ ਪਿੰਡਾਂ ਵਿਚ ਨਹਿਰੀ ਪਾਣੀ ਲਈ ਦਿੱਤਾ ਗਿਆ ਹੈ ਤਾਂ ਜੋ ਸਾਡੇ ਸੂਬੇ ਨੂੰ ਅਤੇ ਸਾਡੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ।ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਬਠਿੰਡਾ ਵਿਖੇ ਵੱਖ-ਵੱਖ ਥਾਵਾਂ ‘ਤੇ ਨਹਿਰੀ ਪ੍ਰੋਜੈਕਟਾਂ ਦਾ ਉਦਘਟਾਨ ਕਰਨ ਮੌਕੇ ਕੀਤਾ। ਉਨ੍ਹਾਂ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਜੋਧਪੁਰ ਪਾਖਰ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਕੋਟਸ਼ਮੀਰ ਵਿਖੇ ਕੁਲ 31.39 ਕਰੋੜ ਰੁਪਏ ਦੇ ਨਹਿਰੀ ਪ੍ਰੋਜੈਕਟਾਂ ਦਾ ਉਦਘਟਾਨ ਕੀਤਾ ਜਿਸ ਨਾਲ 11, 612 ਏਕੜ ਵਾਧੂ ਰਕਬੇ ਨੂੰ ਹੁਣ ਨਹਿਰੀ ਪਾਣੀ ਪੁੱਜੇਗਾ।ਪਿੰਡ ਜੋਧਪੁਰ ਪਾਖਰ ਵਿਖੇ ਵਿਧਾਇਕ ਸ਼੍ਰੀ ਸੁਖਵੀਰ ਸਿੰਘ ਮਾਈਸਰਖਾਨਾ ਨੇ ਲੱਡੂ ਵੰਡੇ ਅਤੇ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ।ਇਸ ਮੌਕੇ ਬੋਲਦਿਆਂ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਪਿੰਡ ਜੋਧਪੁਰ ਪਾਖਰ ਵਿਖੇ ਭਾਈ ਬਖਤੌਰ ਲਿੰਕ ਚੈਨਲ ਦਾ ਕੰਮ 1 ਕਰੋੜ 13 ਲੱਖ ਦੀ ਲਾਗਤ ਨਾਲ ਕੀਤਾ ਗਿਆ ਹੈ ਜਿਸ ਨਾਲ 63.18 ਏਕੜ ਵਾਧੂ ਰਕਬੇ ਨੂੰ ਹੁਣ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ।

ਇਸ ਮੌਕੇ ਹਲਕਾ ਉਪ ਮੰਡਲ ਮੈਜਿਸਟਰੇਟ ਮੌੜ ਗੁਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਜਗਮੀਤ ਸਿੰਘ ਭਾਕਰ, ਪਿੰਡ ਜੋਧਪੁਰ ਪਾਖਰ ਦੀ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਪਿੰਡ ਕੋਟਸ਼ਮੀਰ ਵਿਖੇ ਉਨ੍ਹਾਂ ਦੱਸਿਆ ਕਿ 27.85 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਲੰਬੇ ਰਜਬਾਹੇ ਨੂੰ ਪੱਕਾ ਕੀਤਾ ਗਿਆ ਹੈ, ਜਿਸ ਨਾਲ਼ 17 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ ਅਤੇ 35417 ਏਕੜ ਰਕਬਾ ਨਹਿਰੀ ਪਾਣੀ ਦੀ ਸਿੰਜਾਈ ਹੇਠ ਆਵੇਗਾ। 17 ਪਿੰਡਾਂ ‘ਚ ਗਿੱਲ ਕਲਾਂ, ਰਾਮਪੁਰਾ, ਲਹਿਰਾ ਧੂਰਕੋਟ, ਲਹਿਰਾ ਸੋਂਧਾ, ਕੋੜਾ ਕੋਟੜਾ, ਲਹਿਰਾ ਮੁਹੱਬਤ, ਲਹਿਰਾ ਖਾਨਾ, ਬਾਲਿਆਂਵਾਲੀ, ਚੱਕ ਬਖਤੂ, ਚੱਕ ਫਤਿਹ ਸਿੰਘ ਵਾਲਾ, ਚੱਕ ਰਾਮ ਸਿੰਘ ਵਾਲਾ, ਮਾਨਸਾ ਖੁਰਦ, ਰਾਏਖਾਨਾ, ਧੰਨ ਸਿੰਘ ਖਾਨਾ, ਕੋਟਫੱਤਾ, ਕੋਟਭਾਰਾ ਅਤੇ ਕੋਟਸ਼ਮੀਰ ਸ਼ਾਮਲ ਹਨ। ਇਸੇ ਤਰ੍ਹਾਂ ਕਟਾਰ ਸਿੰਘ ਵਾਲਾ ਸਬ-ਮਾਈਨਰ ਦੀ ਟੇਲ ਤੱਕ ਨੂੰ ਪੱਕਾ ਕਰਨ ਦਾ ਕੰਮ 0.45 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ, ਜਿਸ ਦੀ ਲੰਬਾਈ 2.02 ਕਿਲੋਮੀਟਰ ਹੈ । ਇਸ ਨਾਲ ਕੋਟਸ਼ਮੀਰ, ਗਹਿਰੀ, ਕਟਾਰ ਸਿੰਘ ਵਾਲਾ ਪਿੰਡਾਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਨਾਲ ਹੀ ਉਨ੍ਹਾਂ ਸ਼ੇਰਗੜ੍ਹ ਮਾਈਨਰ, ਗਹਿਰੀ ਮਾਈਨਰ ਅਤੇ ਖਾਲਾਂ ਦੇ ਨਵੀਨੀਕਰਨ ਦਾ ਉਦਘਟਾਨ ਕੀਤਾ, ਜਿਸ ਨਾਲ ਕੋਟਸ਼ਮੀਰ, ਨਸੀਬਪੁਰਾ, ਗਹਿਰੀ ਭਾਗੀ ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ।ਮੰਤਰੀ ਸ਼੍ਰੀ ਗੋਇਲ ਨੇ ਕਿਹਾ ਕਿ ਨਹਿਰਾਂ ਅਤੇ ਖਾਲਾਂ ਦੇ ਨਵੀਨੀਂਕਰਨ ਅਤੇ ਨਵੀਆਂ ਉਸਾਰੀਆਂ ਨਾਲ ਪਾਣੀ ਦੀ ਬੱਚਤ ਹੋਵੇਗੀ, ਟਿਊਬਵੈੱਲਾਂ ‘ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ, ਬਿਜਲੀ ਦੀ ਬੱਚਤ ਹੋਵੇਗੀ ਅਤੇ ਸਿੰਚਾਈ ‘ਤੇ ਆਉਣ ਵਾਲਾ ਖਰਚਾ ਵੀ ਘਟੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਸਰਕਾਰ ਦੇ ਉਦੇਸ਼ਾਂ ਨੂੰ ਵੀ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਹਿੱਸੇ ਵਿੱਚ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾ ਸਕਣ।
ਇਸ ਮੌਕੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਸ੍ਰੀ ਗੋਪਾਲ ਸਿੰਘ ਕੋਟਫੱਤਾ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਵੱਖ-ਵੱਖ ਅਹੁਦੇਦਾਰ ਤੇ ਵਰਕਰ ਆਦਿ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?