Home » Lok Masle » ਯੁੱਧ ਨਸ਼ਿਆਂ ਵਿਰੁੱਧ: ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਵਿਿਦਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

ਯੁੱਧ ਨਸ਼ਿਆਂ ਵਿਰੁੱਧ: ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਵਿਿਦਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

News Portal Development Companies In India

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਵਿਖੇ ਵਿਿਦਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਚੰਗੇ ਨਾਗਰਿਕ ਬਣਨ ਲਈ ਕੀਤਾ ਪ੍ਰੇਰਿਤ

 

ਸੰਗਤ ਮੰਡੀ,02 ਅਕਤੂਬਰ (ਅਮਨ ਸਰਦਾਰਗੜ੍ਹ )ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ, ਜ਼ਿਲ੍ਹਾ ਬਠਿੰਡਾ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਸ. ਅੰਮ੍ਰਿਤਪਾਲ ਸਿੰਘ ਭਾਟੀ, ਡੀ.ਐੱਸ.ਪੀ. ਸਿਟੀ-1, ਬਠਿੰਡਾ ਨੇ ਵਿਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਿਦਆਰਥੀਆਂ ਨੂੰ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ, ਆਪਣੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਵਿਿਦਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਚੰਗੀ ਸੰਗਤ ਅਪਣਾਉਣ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿੱਚ ਇੱਕ ਚੰਗੇ ਤੇ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੀ ਪਛਾਣ ਬਣਾਉਣ। ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ, ਉੱਥੇ ਹੀ ਨੌਜਵਾਨਾਂ ਨੂੰ ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸਬਕ ਵੀ ਸਿਖਾਉਂਦੀਆਂ ਹਨ।
ਇਸ ਮੌਕੇ ਸ. ਹਰਬੰਸ ਸਿੰਘ, ਇੰਸਪੈਕਟਰ ਅਤੇ ਐੱਸ.ਐੱਚ.ਓ. ਥਾਣਾ ਸੰਗਤ, ਸ. ਧਰਮਵੀਰ ਸਿੰਘ, ਏ.ਐੱਸ.ਆਈ. ਅਤੇ ਚੌਕੀ ਇੰਚਾਰਜ ਪੁਲਿਸ ਚੌਕੀ ਪਥਰਾਲਾ, ਸਕੂਲ ਦਾ ਸਮੂਹ ਸਟਾਫ਼, ਸਕੂਲ ਕਮੇਟੀ ਦੇ ਚੇਅਰਮੈਨ ਲਾਭ ਸਿੰਘ ਅਤੇ ਪਿੰਡ ਦੇ ਹੋਰ ਮੋਹਤਵਰ ਵਿਅਕਤੀ ਹਾਜ਼ਰ ਸਨ।ਇਸ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਿਦਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਅਨੁਸ਼ਾਸਿਤ ਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਉਤਸ਼ਾਹਿਤ ਕਰਨਾ ਸੀ।

Leave a Comment

Will the middle class get relief from the first general budget of Modi 3.0?