Home » Lok Masle » ਰਾਮਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮਾੜਾ ਹਾਲ, ਲੋਕ ਪ੍ਰੇਸ਼ਾਨ-ਕਈ-ਕਈ ਦਿਨ ਨਹੀਂ ਆਉਂਦਾ ਪਾਣੀ

ਰਾਮਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮਾੜਾ ਹਾਲ, ਲੋਕ ਪ੍ਰੇਸ਼ਾਨ-ਕਈ-ਕਈ ਦਿਨ ਨਹੀਂ ਆਉਂਦਾ ਪਾਣੀ

News Portal Development Companies In India

 

ਰਾਮਾਂ ਮੰਡੀ, 16 ਅਕਤੂਬਰ (ਰਾਮਪਾਲ ਅਰੋੜਾ)-ਰਾਮਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਮਾੜਾ ਹਾਲ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਮੰਡੀ ਦੇ ਕਈ ਇਲਾਕਿਆਂ ਵਿੱਚ ਕਈ-ਕਈ ਦਿਨ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਹੁੰਦੀ, ਜਦਕਿ ਦੂਜੇ ਪਾਸੇ ਜਦੋਂ ਪਾਣੀ ਦੀ ਸਪਲਾਈ ਹੁੰਦੀ ਹੈ ਤਾਂ ਉਸ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਿਲਆ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੀ ਪ੍ਰੇਸ਼ਾਨ ਹੋ ਰਹੇ ਹਨ। ਪਾਣੀ ਦੀ ਨਿਯਮਤ ਸਪਲਾਈ ਨਾ ਹੋਣ ਅਤੇ ਸਪਲਾਈ ਦੌਰਾਨ ਗੰਦਾ ਪਾਣੀ ਆਉਣ ਕਾਰਨ ਲੋਕਾਂ ਨੂੰ ਮਜਬੂਰੀਵੱਸ ਜ਼ਮੀਨਦੋਜ਼ ਪਾਣੀ ਦੀ ਵਰਤੋਂ ਕਰਨੀ ਪੈ ਰਹੀ ਹੈ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ ਕਿ ਜੇਕਰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਜ਼ਲਦੀ ਹੱਲ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਸਿਹਤ ਸਬੰਧੀ ਨਤੀਜੇ ਸਾਹਮਣੇ ਆ ਸਕਦੇ ਹਨ। ਖ਼ਾਸ ਕਰਕੇ ਸੀਵਰੇਜ ਮਿਲੇ ਪਾਣੀ ਦੀ ਵਰਤੋਂ ਨਾਲ ਪੇਟ ਅਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਪੀਣ ਵਾਲਾ ਸਾਫ਼ ਪਾਣੀ ਹਰ ਨਾਗਰਿਕ ਦੀ ਮੁੱਢਲੀ ਲੋੜ ਹੈ, ਪਰ ਰਾਮਾਂ ਮੰਡੀ ਵਿੱਚ ਪਾਣੀ ਦੀ ਸਪਲਾਈ ਸਬੰਧੀ ਪੈਦਾ ਹੋ ਰਹੀਆਂ ਸਮੱਸਿਆਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਈ-ਕਈ ਦਿਨ ਪਾਣੀ ਨਾ ਆਉਣ ਕਾਰਨ ਘਰਾਂ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਸ ਦੇ ਨਾਲ ਹੀ ਜਦੋਂ ਸਪਲਾਈ ਬਹਾਲ ਹੁੰਦੀ ਹੈ ਤਾਂ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਜਾਂਦੇ ਹਨ। ਅਜਿਹੇ ਹਾਲਾਤ ਵਿੱਚ ਲੋਕਾਂ ਲਈ ਇਹ ਤੈਅ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ ਕਿ ਉਹ ਸਪਲਾਈ ਵਾਲੇ ਪਾਣੀ ਦੀ ਵਰਤੋਂ ਕਰਨ ਜਾਂ ਇਸ ਤੋਂ ਪਰਹੇਜ਼ ਕਰਨ। ਦੂਜੇ ਪਾਸੇ, ਜ਼ਮੀਨਦੋਜ਼ ਪਾਣੀ ਦੀ ਵਰਤੋਂ ਕਰਨਾ ਵੀ ਲੋਕਾਂ ਦੀ ਮਜ਼ਬੂਰੀ ਬਣ ਗਿਆ ਹੈ। ਇਸ ਪਾਣੀ ਦੀ ਗੁਣਵੱਤਾ ਦੀ ਜਾਂਚ ਕੀਤੇ ਬਿਨਾਂ ਇਸ ਨੂੰ ਪੀਣ ਲਈ ਵਰਤਣਾ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਪਾਣੀ ਦੀ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਵਾਉਣੀ ਵੀ ਬੇਹੱਦ ਜ਼ਰੂਰੀ ਹੈ। ਰਾਮਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਪਾਣੀ ਦੀਆਂ ਪਾਈਪਾਂ ਅਤੇ ਸੀਵਰੇਜ ਪ੍ਰਣਾਲੀ ਦੀ ਜਾਂਚ ਕਰਕੇ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਪੀਣ ਵਾਲੇ ਪਾਣੀ ਵਿੱਚ ਗੰਦਾ ਪਾਣੀ ਕਿਵੇਂ ਮਿਲ ਰਿਹਾ ਹੈ। ਜੇਕਰ ਪਾਈਪਾਂ ਵਿੱਚ ਲੀਕੇਜ ਜਾਂ ਹੋਰ ਕੋਈ ਤਕਨੀਕੀ ਨੁਕਸ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਪਾਣੀ ਦੀ ਸਪਲਾਈ ਦਾ ਸਮਾਂ ਨਿਰਧਾਰਤ ਕਰਕੇ ਲੋਕਾਂ ਨੂੰ ਨਿਯਮਤ ਤੌਰ ’ਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਵਾ ਕੇ ਉਨ੍ਹਾਂ ਦੀ ਗੁਣਵੱਤਾ ਯਕੀਨੀ ਬਣਾਉਣੀ ਵੀ ਜ਼ਰੂਰੀ ਹੈ, ਤਾਂ ਜੋ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋਵੇ।
ਸਮੱਸਿਆ ਦਾ ਜਲਦੀ ਹੱਲ ਨਾ ਹੋਇਆ ਤਾਂ ਵਧ ਸਕਦਾ ਹੈ ਲੋਕਾਂ ਦਾ ਰੋਸ
ਮੰਡੀ ਵਿੱਚ ਪਾਣੀ ਦੀ ਸਪਲਾਈ ਨੂੰ ਲੈ ਕੇ ਬਣੇ ਹਾਲਾਤ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵਧਣ ਦਾ ਖ਼ਦਸ਼ਾ ਹੈ। ਲੋਕਾਂ ਦੀ ਮੰਗ ਹੈ ਕਿ ਸਬੰਧਤ ਵਿਭਾਗ ਇਸ ਸਮੱਸਿਆ ਨੂੰ ਆਮ ਸ਼ਿਕਾਇਤ ਸਮਝ ਕੇ ਨਜ਼ਰਅੰਦਾਜ਼ ਕਰਨ ਦੀ ਬਜਾਏ ਗੰਭੀਰਤਾ ਨਾਲ ਲਵੇ ਅਤੇ ਜੰਗੀ ਪੱਧਰ ’ਤੇ ਸੁਧਾਰ ਦੇ ਕਦਮ ਚੁੱਕੇ।
ਮੰਡੀ ਵਾਸੀ ਡਾ. ਸੋਹਨ ਲਾਲ ਕਲਿਆਣੀ, ਸਿਧਾਰਥ ਜੈਨ, ਅਮਿਤ ਲਹਿਰੀ, ਹੰਸ ਰਾਜ ਖੰਨਾ, ਸੁਖਦੇਵ ਸਿੰਘ ਟੇਲਰ ਆਦਿ ਮੰਡੀ ਵਾਸੀਆਂ ਦਾ ਕਹਿਣਾ ਹੈ ਕਿ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਸ ਲਈ ਮੰਡੀ ਦੀ ਪਾਣੀ ਸਪਲਾਈ ਪ੍ਰਣਾਲੀ ਵਿੱਚ ਜਲਦੀ ਸੁਧਾਰ ਕਰਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਦਿਵਾਈ ਜਾਣੀ ਚਾਹੀਦੀ ਹੈ। ਜੇਕਰ ਸਮਾਂ ਰਹਿੰਦਿਆਂ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਲੋਕਾਂ ਦਾ ਗੁੱਸਾ ਫੁੱਟ ਸਕਦਾ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਲੋਕਾਂ ਦੀ ਇਸ ਗੰਭੀਰ ਸਮੱਸਿਆ ਦਾ ਕਿੰਨੀ ਜਲਦੀ ਹੱਲ ਕਰਦੇ ਹਨ ਅਤੇ ਮੰਡੀ ਵਾਸੀਆਂ ਨੂੰ ਸਾਫ਼ ਤੇ ਨਿਯਮਤ ਪੀਣ ਵਾਲਾ ਪਾਣੀ ਕਦੋਂ ਤੱਕ ਮੁਹੱਈਆ ਕਰਵਾਇਆ ਜਾਂਦਾ ਹੈ।

Leave a Comment

Will the middle class get relief from the first general budget of Modi 3.0?