Home » ਧਰਮ » ਸਤਿਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼-ਪੁਰਬ ਉੱਪਰ ਡਾਇਟ ਵਿਖੇ ਸੈਮੀਨਾਰ ਕਰਵਾਇਆ ਗਿਆ

ਸਤਿਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼-ਪੁਰਬ ਉੱਪਰ ਡਾਇਟ ਵਿਖੇ ਸੈਮੀਨਾਰ ਕਰਵਾਇਆ ਗਿਆ

News Portal Development Companies In India

ਮਾਨਸਾ,2ਸਤੰਬਰ (ਯੰਗ ਪੀਡੀਆ)
ਮਾਨਯੋਗ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ , ਪੰਜਾਬ ਦੀ ਰਹਿਨੁਮਾਈ ਵਿੱਚ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋੰ ਦੀ ਦੇਖ-ਰੇਖ ਹੇਠ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ (ਮਾਨਸਾ) ਵਿਖੇ ਸਤਿਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼-ਪੁਰਬ ਉੱਪਰ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮਹਿਮਾਨ ਅਤੇ ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸਵਾਗਤੀ ਭਾਸ਼ਣ ਵਿੱਚ ਸੰਸਥਾ ਮੁੱਖੀ ਡਾ. ਬੂਟਾ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਉਲੀਕ ਕੇ ਜਿੱਥੇ ਅਸੀਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਕਰਦੇ ਹਾਂ, ਉੱਥੇ ਉਨਾਂ ਦੇ ਦਰਸਾਏ ਹੋਏ ਮਾਰਗ ‘ਤੇ ਚੱਲਣ ਦੇ ਸੰਕਲਪ ਨੂੰ ਵੀ ਦ੍ਰਿੜ ਕਰਦੇ ਹਾਂ। ਸੈਮੀਨਾਰ ਦੇ ਮੁੱਖ ਬੁਲਾਰੇ ਅਤੇ ਮੁੱਖ ਮਹਿਮਾਨ ਪ੍ਰਿੰਸੀਪਲ ਬੁੱਧ ਰਾਮ ਨੇ ਸਤਿਗੁਰੂ ਰਵਿਦਾਸ ਜੀ ਦੇ ਜੀਵਨ- ਦਰਸ਼ਨ ਉੱਪਰ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਉਹਨਾਂ ਦੇ ‘ਬੇਗਮਪੁਰੇ’ ਦੇ ਸੰਕਲਪ ਨੂੰ ਅਮਲੀ ਰੂਪ ਵਿੱਚ ਪੂਰਾ ਕਰਨ ਹਿੱਤ ਸਰੋਤਿਆਂ ਨੂੰ ਅਪੀਲ ਕੀਤੀ ।

 

ਉਹਨਾਂ ਕਿਹਾ ਕਿ ਸਤਿਗੁਰੂ ਰਵਿਦਾਸ ਨੇ ਆਪਣੀ ਬਾਣੀ ਰਾਹੀਂ ਆਪਸੀ ਪਿਆਰ, ਸਾਂਝੀਵਾਲਤਾ, ਸੱਚੀ ਕਿਰਤ ਕਰਨ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ ।ਇਸ ਮੌਕੇ ਵਿਸ਼ੇਸ਼ ਮਹਿਮਾਨ ਐੱਸ.ਡੀ.ਐੱਮ ਬੁਢਲਾਡਾ ਗੁਰਮੀਤ ਕੁਮਾਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਤਿਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਸੇਧ ਲੈਣੀ ਚਾਹੀਦੀ ਹੈ । ਉਹਨਾਂ ਸਿਖਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ । ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵੀ ਸਤਿਗੁਰੂ ਰਵਿਦਾਸ ਜੀ ਦੇ ਜੀਵਨ-ਫਲਸਫੇ ਉੱਪਰ ਆਪਣੇ ਵਿਚਾਰ ਰੱਖੇ । ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਡਾ. ਅੰਗਰੇਜ਼ ਸਿੰਘ ਵਿਰਕ ਨੇ ਕੀਤਾ । ਪ੍ਰੋਗਰਾਮ ਦੇ ਅੰਤ ‘ਤੇ ਲੈਕਚਰਾਰ ਸਰੋਜ ਸਿੰਗਲਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਅਹਿਮਦਪੁਰ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਡਾਇਟ ਸਟਾਫ ਵਿੱਚੋੰ ਬਲਵਿੰਦਰ ਸਿੰਘ ਬਾਘਾ, ਪਰਸ਼ੋਤਮ ਸਿੰਘ, ਸਤਨਾਮ ਸਿੰਘ, ਬਲਦੇਵ ਪ੍ਰਕਾਸ਼ ਸਿੰਗਲਾ, ਜਸਪਾਲ ਕੌਰ ਹਰਵਿੰਦਰ ਕੌਰ ਅਤੇ ਮਗਿੰਦਰਜੀਤ ਸਿੰਘ ਹਾਜ਼ਰ ਸਨ ।

Leave a Comment

Will the middle class get relief from the first general budget of Modi 3.0?