Home » Lok Masle » ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”

ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”

News Portal Development Companies In India

ਤਲਵੰਡੀ ਸਾਬੋ,12 ਨਵੰਬਰ (ਅੰਮ੍ਰਿਤ ਮਲਕਾਣਾ) ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਮਾਮਲੇ ਨੂੰ ਲੈ ਕੇ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੀ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਿਸਾਨਾਂ ਨਾਲ ਇੱਕ ਵੱਡੀ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਕਿਸਾਨਾਂ ਦੀ ਖੱਜਲ-ਖੁਆਰੀ ਕਰ ਰਹੀ ਹੈ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸੁਚਾਰੂ ਢੰਗ ਨਾਲ ਸ਼ੁਰੂ ਨਾ ਹੋਈ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।ਉੱਧਰ ਕਿਸਾਨਾਂ ਨੇ ਮੰਡੀ ਦੀ ਮਾੜੀ ਹਾਲਤ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੱਸਿਆ ਕਿ ਮਲਕਾਣਾ ਦੀ ਦਾਣਾ ਮੰਡੀ ਦਾ ਵੱਡਾ ਹਿੱਸਾ ਕੱਚਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਝੋਨਾ ਕੱਚੀਆਂ ਥਾਵਾਂ ‘ਤੇ ਪਿਆ ਰੁਲ ਰਿਹਾ ਹੈ, ਜਦਕਿ ਪੱਕੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਰਹੀ ਹੈ।ਇਸ ਮੌਕੇ ਆੜ੍ਹਤੀਆਂ ਨੇ ਵੀ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਨੂੰ ਸੰਭਾਲਣ ਲਈ ਉਨ੍ਹਾਂ ਵੱਲੋਂ ਆਪਣੇ ਪੱਧਰ ‘ਤੇ ਠੇਕੇ’ਤੇ ਜਗ੍ਹਾ ਲੈ ਕੇ ਕੱਚੀਆਂ ਥਾਵਾਂ ‘ਤੇ ਝੋਨਾ ਉਤਾਰਿਆ ਜਾ ਰਿਹਾ ਹੈ।ਦੱਸਣਾ ਬਣਦਾ ਕਿ ਮਲਕਾਣਾ ਦਾਣਾ ਮੰਡੀ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੇ ਸਰਕਾਰੀ ਖਰੀਦ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਲਾਂ ਦਾ ਹੱਲ ਕਦੋਂ ਕੀਤਾ ਜਾਂਦਾ ਹੈ।

Leave a Comment

Will the middle class get relief from the first general budget of Modi 3.0?