Home » ਸਾਹਿਤ » ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਰੂ-ਬ-ਰੂ’ ਸਮਾਗਮ ਕਰਵਾਇਆ

ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਰੂ-ਬ-ਰੂ’ ਸਮਾਗਮ ਕਰਵਾਇਆ

News Portal Development Companies In India

 

ਬਠਿੰਡਾ,10ਮਾਰਚ (ਬਿਊਰੋ)

ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਜਯੋਤਸਨਾ ਜੀ ਦੀ ਯੋਗ ਅਗਵਾਈ ਹੇਠ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ‘ਰੂ-ਬ-ਰੂ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਬਲਜਿੰਦਰ ਕੌਰ ਅਤੇ ਸਾਹਿਤ ਸਭਾ ਦੇ ਕਨਵੀਨਰ ਪ੍ਰੋ. ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਪ੍ਰਸਿੱਧ ਲੇਖਿਕਾ ਅਤੇ ਚਿੰਤਕ ਡਾ. ਸਿਮਰਨ ਅਕਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਡਾ. ਜਯੋਤਸਨਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਔਰਤਾਂ ਦੀ ਸਮਾਜਿਕ ਤੇ ਵਿਦਿਅਕ ਮਜ਼ਬੂਤੀ ’ਤੇ ਜ਼ੋਰ ਦਿੱਤਾ। ਮੁੱਖ ਮਹਿਮਾਨ ਡਾ. ਸਿਮਰਨ ਅਕਸ ਨੇ ਵਿਦਿਆਰਥੀਆਂ ਨਾਲ ਆਪਣੀ ਸਾਹਿਤਕ ਯਾਤਰਾ ਅਤੇ ਜੀਵਨ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਆਤਮ-ਨਿਰਭਰ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਮੌਜੂਦਾ ਦੌਰ ਵਿੱਚ ਔਰਤਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਗੰਭੀਰ ਚਰਚਾ ਕੀਤੀ।
ਇਸ ਮੌਕੇ ਕਾਲਜ ਦੀ ਵਿਦਿਆਰਥਣ ਤਰੰਨਮ ਨੇ ਔਰਤ ਸ਼ਕਤੀ ਨੂੰ ਸਮਰਪਿਤ ਇੱਕ ਖ਼ੂਬਸੂਰਤ ਕਵਿਤਾ ਪੇਸ਼ ਕੀਤੀ, ਜਦਕਿ ਦਲਜੀਤ ਕੌਰ ਨੇ ਮਹਿਲਾ ਦਿਵਸ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਦੀਪਕ ਅਤੇ ਸਾਹਿਤ ਸਭਾ ਦੇ ਵਿਦਿਆਰਥੀ ਮੈਂਬਰ ਅਕਾਸ਼ ਸਹਿਗਲ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ।ਸਮਾਗਮ ਦੇ ਅੰਤ ਵਿੱਚ ਪ੍ਰੋ. ਗੁਰਜਿੰਦਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ, ਕਾਲਜ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਕਾਲਜ ਪ੍ਰਸ਼ਾਸਨ ਵੱਲੋਂ ਡਾ. ਸਿਮਰਨ ਅਕਸ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

ਮਹੀਨੇਵਾਰ ਪੰਜਾਬੀ ਅਖ਼ਬਾਰ ‘ਯੰਗ ਪੀਡੀਆ’ ਦੀ ਅਧਿਕਾਰਿਤ ਵੈੱਬਸਾਈਟ ‘ਤੇ ਤੁਹਾਡਾ ਸਵਾਗਤ ਹੈ।ਸਾਡਾ ਮਕਸਦ ਸਕਾਰਾਤਮਕ ਪੱਤਰਕਾਰੀ,ਸਾਹਿਤ,ਸਿੱਖਿਆ ,ਇਤਿਹਾਸ,ਆਦਿ ਨੂੰ ਉਤਸਾਹਿਤ ਕਰਨਾ ਅਤੇ ਤੱਥਾਂ ਅਧਾਰਿਤ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ।ਤੁਸੀਂ ਆਪਣੀਆਂ ਰਚਨਾਵਾਂ (ਖੋਜ ਭਰਪੂਰ ਲੇਖ, ਕਵਿਤਾ ,ਕਹਾਣੀ ,ਮੁਲਾਕਾਤ,ਆਮ ਜਾਣਕਾਰੀ,ਪੁਸਤਕ ਸਮੀਖਿਆ ਆਦਿ ), ਖ਼ਬਰਾਂ ਸਾਡੀ ਈ-ਮੇਲ youngpedia6@gmail.com ‘ਤੇ ਭੇਜ ਸਕਦੇ ਹੋ।ਇਸ ਦੇ ਨਾਲ਼ ਹੀ ਬਤੌਰ ਪੱਤਰਕਾਰ /ਲੇਖਕ ਸਾਡੇ ਨਾਲ਼ ਜੁੜਨ ਲਈ ਉੱਪਰ ਦਿੱਤੀ ਮੇਲ ਉੱਪਰ ਆਪਣਾ ਡਾਟਾ ਭੇਜ ਸਕਦੇ ਹੋ ਜਾਂ ਵੈੱਬਸਾਈਟ ਉੱਪਰ ਦਿੱਤੇ ਲਿੰਕ ‘ਤੇ ਜਾ ਕੇ ਸਿੱਧਾ ਵੀ ਅਪਲਾਈ ਕਰ ਸਕਦੇ ਹੋ।ਪ੍ਰਾਪਤ ਰਚਨਾਵਾਂ ਵਿੱਚੋਂ ਚੋਣਵੀਆਂ ਰਚਨਾਵਾਂ ਮਹੀਨੇਵਾਰ ਛਪਣ ਵਾਲ਼ੇ ਅੰਕ ਵਿੱਚ ਵੀ ਸ਼ਾਮਿਲ ਕੀਤੀਆਂ ਜਾਣਗੀਆਂ।ਰੋਜ਼ਾਨਾ ਅਪਡੇਟ ਲਈ ਸਾਡੇ ਵਟਸਐਪ ਚੈੱਨਲ https://whatsapp.com/channel/0029Vamm3eC0gcfEVIzBrq1J ਨਾਲ਼ ਇਸ ਲਿੰਕ ਦੇ ਜ਼ਰੀਏ ਜੁੜ ਸਕਦੇ ਹੋ ।
                                                       -ਧੰਨਵਾਦ ਸਹਿਤ-
                                                                 ਸੰਪਾਦਕ

Leave a Comment

Will the middle class get relief from the first general budget of Modi 3.0?