Home » ਸਿੱਖਿਆ » ਸਰਕਾਰੀ ਰਿਪੁਦਮਨ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮੌਕੇ ਵਿਸ਼ੇਸ਼ ਲੈਕਚਰ ਆਯੋਜਿਤ

ਸਰਕਾਰੀ ਰਿਪੁਦਮਨ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮੌਕੇ ਵਿਸ਼ੇਸ਼ ਲੈਕਚਰ ਆਯੋਜਿਤ

News Portal Development Companies In India

-ਹਿਸਟਰੀ ਵਿਭਾਗ ਦੇ ਡਾ. ਅਮਰਿੰਦਰ ਸਿੰਘ ਨੇ ਵਿਿਦਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ-

ਨਾਭਾ, 29 ਸਤੰਬਰ(ਯੰਗ ਪੀਡੀਆ ਨਿਊਜ਼)
ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਲੈਕਚਰ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਸ੍ਰੀ ਸ਼ਾਮ ਸੁੰਦਰ ਸ਼ਰਮਾ ਦੀ ਯੋਗ ਅਗਵਾਈ ਹੇਠ ਹੋਏ ਇਸ ਲੈਕਚਰ ਵਿੱਚ ਵੱਡੀ ਗਿਣਤੀ ਵਿੱਚ ਵਿਿਦਆਰਥੀਆਂ ਨੇ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰੋ. ਕਿਰਨ ਨੇ ਪ੍ਰਿੰਸੀਪਲ, ਮੁੱਖ ਬੁਲਾਰਿਆਂ, ਸਟਾਫ਼ ਮੈਂਬਰਾਂ ਅਤੇ ਵਿਿਦਆਰਥੀਆਂ ਦਾ ਸਵਾਗਤ ਕੀਤਾ।
ਕਾਲਜ ਪ੍ਰਿੰਸੀਪਲ ਸ੍ਰੀ ਸ਼ਾਮ ਸੁੰਦਰ ਸ਼ਰਮਾ ਨੇ ਵਿਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਸ. ਭਗਤ ਸਿੰਘ ਦੇ ਜੀਵਨ ਅਤੇ ਕੁਰਬਾਨੀ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਸਿਰਫ਼ ਇੱਕ ਮਹਾਨ ਦੇਸ਼ ਭਗਤ ਹੀ ਨਹੀਂ, ਸਗੋਂ ਇੱਕ ਮਹਾਨ ਚਿੰਤਕ ਵੀ ਸਨ, ਜਿਨ੍ਹਾਂ ਦੇ ਵਿਚਾਰ ਅੱਜ ਦੀ ਨੌਜਵਾਨ ਪੀੜ੍ਹੀ ਲਈ ਵੀ ਚਾਨਣ ਮੁਨਾਰਾ ਹਨ। ਉਨ੍ਹਾਂ ਵਿਿਦਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।ਹਿਸਟਰੀ ਵਿਭਾਗ ਦੇ ਪ੍ਰੋਫੈਸਰ ਡਾ. ਅਮਰਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਅਸਲ ਭਵਿੱਖ ਹਨ ਇਸ ਲਈ ਉਨ੍ਹਾਂ ਨੂੰ ਆਪਣੀ ਪੜ੍ਹਾਈ ਪੂਰੀ ਲਗਨ ਨਾਲ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਮੋਹਰੀ ਹੋਣਾ ਚਾਹੀਦਾ ਹੈ। ਉਨ੍ਹਾਂ ਸਮਾਜ ਵਿੱਚ ਵਧ ਰਹੇ ਨਸ਼ਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਵਿਿਦਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਉਂਦਿਆਂ ਸਮਾਗਮ ਵਿੱਚ ਨਸ਼ਾ ਵਿਰੋਧੀ ਸਹੁੰ ਵੀ ਚੁਕਾਈ।ਸਮਾਗਮ ਦੇ ਅਖੀਰ ਵਿੱਚ ਪ੍ਰੋ. ਤਲਵਿੰਦਰ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪ੍ਰਿੰਸੀਪਲ, ਮੁੱਖ ਬੁਲਾਰੇ, ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਹਿਤੇਸ਼ ਗੋਇਲ, ਪ੍ਰੋ ਹਰਮਿੰਦਰ ਸਿੰਘ ਡਿੰਪਲ, ਪ੍ਰੋ. ਲਖਵਿੰਦਰ ਸਿੰਘ ਅਤੇ ਪ੍ਰੋ. ਬਲਵੀਰ ਸਿੰਘ ਵੀ ਹਾਜ਼ਰ ਰਹੇ।

Leave a Comment

Will the middle class get relief from the first general budget of Modi 3.0?