-ਇਤਿਹਾਸ ਵਿਭਾਗ ਦੇ ਡਾ. ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਜੀ ਦੇ ਅਹਿੰਸਾ ਅਤੇ ਸੱਚ ਦੇ ਸਿਧਾਂਤਾਂ ‘ਤੇ ਪਾਇਆ ਚਾਨਣਾ-

ਨਾਭਾ 01 ਅਕਤੂਬਰ(ਯੰਗ ਪੀਡੀਆ ਨਿਊਜ਼)ਸਰਕਾਰੀ ਰਿਪੂਦਮਨ ਕਾਲਜ, ਨਾਭਾ ਵਿਖੇ ਮਹਾਤਮਾ ਗਾਂਧੀ ਜੀ ਦੇ ਜੀਵਨ, ਅਹਿੰਸਾ ਦੇ ਸਿਧਾਂਤਾਂ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਪ੍ਰੋਫੈਸਰ ਲਖਵਿੰਦਰ ਸਿੰਘ ਵੱਲੋਂ ਸਾਰਿਆਂ ਨੂੰ ਜੀ ਆਇਆਂ ਨੂੰ ਕਿਹਾ।ਮੁੱਖ ਬੁਲਾਰੇ ਵਜੋਂ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਡਾ. ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਡਾ. ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ, ਉਨ੍ਹਾਂ ਦੇ ਸੰਘਰਸ਼ਾਂ ਅਤੇ ਅਹਿੰਸਾ ਤੇ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾਦਾਇਕ ਜੀਵਨ-ਸ਼ੈਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗਾਂਧੀ ਜੀ ਦੇ ਵਿਚਾਰ ਅੱਜ ਦੇ ਆਧੁਨਿਕ ਯੁੱਗ ਵਿੱਚ ਵੀ ਉਨੇ ਹੀ ਸਾਰਥਕ ਹਨ, ਜਿੰਨੇ ਕਿ ਆਜ਼ਾਦੀ ਦੀ ਲੜਾਈ ਦੌਰਾਨ ਸੀ। ਉਨ੍ਹਾਂ ਨੇ ਸਮਾਜਿਕ ਸਦਭਾਵਨਾ, ਸਵਦੇਸ਼ੀ ਅੰਦੋਲਨ ਅਤੇ ਨੈਤਿਕ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੰਦਿਆਂ ਵਿਿਦਆਰਥੀਆਂ ਨੂੰ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।ਕਾਲਜ ਦੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਿਦਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪ੍ਰਚੰਡ ਕਰਨ ਲਈ ਬਹੁਤ ਜ਼ਰੂਰੀ ਹਨ। ਪ੍ਰੋ. ਸੁਰਿੰਦਰ ਪੁਰੀ ਨੇ ਵਿਿਦਆਰਥੀਆਂ ਨੂੰ ਗਾਂਧੀ ਜੀ ਦੇ ਦਿਖਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰੋ. ਹਿਤੇਸ਼ ਗੋਇਲ, ਪ੍ਰੋ. ਹਰਮਿੰਦਰ ਸਿੰਘ ਡਿੰਪਲ, ਪ੍ਰੋ. ਕਿਰਨ, ਪ੍ਰੋ. ਤਲਵਿੰਦਰ ਸਿੰਘ ਅਤੇ ਪ੍ਰੋ. ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਿਦਆਰਥੀ ਹਾਜ਼ਰ ਰਹੇ।









