
ਤਲਵੰਡੀ ਸਾਬੋ,28 ਅਕਤੂਬਰ (ਅੰਮ੍ਰਿਤ ਮਲਕਾਣਾ ) ਮਾਨਸਾ ਜਿਲ੍ਹੇ ਦੇ ਭੰਮੇ ਕਲਾਂ ਪਿੰਡ ਦੇ ਇੱਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਉਪਰੰਤ ਲੰਘੀ ਸ਼ਾਮ ਮਾਨਸਾ ਵਿਖੇ ਪੁਲਿਸ ਵੱਲੋਂ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਨਾਲ ਬਦਸਲੂਕੀ ਕਰਨ ਦੀ ਨਿੰਦਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ ਪਰ ਸੂਬਾ ਸਰਕਾਰ ਘੂਕ ਸੁੱਤੀ ਪਈ ਹੈ।ਓਹਨਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਸੂਬੇ ਦੀ ਸਮੂਹ ਸੰਗਤ ਨੂੰ ਇੱਕ ਝੰਡੇ ਥੱਲੇ ਇਕੱਠਾ ਹੋਣਾ ਪਵੇਗਾ।ਸਿੰਘ ਸਾਹਿਬ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਲੱਗੇ ਮਾਨਸਾ ਧਰਨੇ ‘ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ।









