Home » ਤਾਜ਼ਾ ਖ਼ਬਰਾਂ » ਸ਼ੇਖਪੁਰਾ ਕਬੱਡੀ ਟੂਰਨਾਮੈਂਟ ਦੌਰਾਨ ਮਾਸਟਰ ਬਲਦੇਵ ਸਿੰਘ ਦਾ ਵਿਸ਼ੇਸ਼ ਸਨਮਾਨ

ਸ਼ੇਖਪੁਰਾ ਕਬੱਡੀ ਟੂਰਨਾਮੈਂਟ ਦੌਰਾਨ ਮਾਸਟਰ ਬਲਦੇਵ ਸਿੰਘ ਦਾ ਵਿਸ਼ੇਸ਼ ਸਨਮਾਨ

News Portal Development Companies In India

ਤਲਵੰਡੀ ਸਾਬੋ, 10 ਮਾਰਚ (ਬਿਊਰੋ)

ਪਿੰਡ ਸ਼ੇਖਪੁਰਾ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਕਬੱਡੀ ਖਿਡਾਰੀ ਅਤੇ ਚੜਦੀਕਲਾ ਵੈਲਫੇਅਰ ਕਲੱਬ ਜਗਾ ਰਾਮ ਤੀਰਥ ਦੇ ਉਪ ਸਲਾਹਕਾਰ ਮਾਸਟਰ ਬਲਦੇਵ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮਾਸਟਰ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਸਵੈਚ ਵਿਖੇ ਡੀ.ਪੀ. ਦੇ ਅਹੁਦੇ ‘ਤੇ ਸੇਵਾ ਨਿਭਾ ਰਹੇ ਹਨ ਅਤੇ ਨਾਲ ਹੀ ਆਪਣੇ ਇਲਾਕੇ ਦੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਲਈ ਮੁਫ਼ਤ ਤਾਲੀਮ ਦੇ ਰਹੇ ਹਨ। ਉਹ ਲੰਮੇ ਸਮੇਂ ਤੋਂ ਪਿੰਡ ਅਤੇ ਆਸ-ਪਾਸ ਦੇ ਬੱਚਿਆਂ ਨੂੰ ਕਬੱਡੀ ਖੇਡ ਦੀ ਚੰਗੀ ਤਿਆਰੀ ਕਰਵਾ ਰਹੇ ਹਨ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਸਿਖਲਾਏ ਹੋਏ ਖਿਡਾਰੀ ਪੰਜਾਬ ਪੱਧਰ ਦੀਆਂ ਮੁਕਾਬਲਿਆਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਰਹਿਨੁਮਾਈ ਹੇਠ ਪਿੰਡ ਸ਼ੇਖਪੁਰਾ ਦੇ ਕਰੀਬ 15 ਨੌਜਵਾਨ ਭਾਰਤੀ ਫ਼ੌਜ ਵਿੱਚ ਭਰਤੀ ਹੋ ਚੁੱਕੇ ਹਨ, ਜੋ ਪਿੰਡ ਅਤੇ ਇਲਾਕੇ ਲਈ ਮਾਣ ਦੀ ਗੱਲ ਹੈ।ਇਸ ਮੌਕੇ ਸਮੂਹ ਟੂਰਨਾਮੈਂਟ ਕਮੇਟੀ ਸ਼ੇਖਪੁਰਾ ਵੱਲੋਂ ਪ੍ਰਧਾਨ ਮੋਹਨਦੀਪ ਸਿੰਘ ਮਾਨ, ਮਲਕੀਤ ਸਿੰਘ ਮਾਨ, ਕਾਵਲ ਸਿੰਘ ਕੋਚ ਅਤੇ ਕਾਕੂ ਸਿੰਘ ਰੋਮਾਣਾ ਨੇ ਉਨ੍ਹਾਂ ਨੂੰ ਵਾਲ ਪੇਪਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਬਲਵਿੰਦਰ ਸਿੰਘ ਆਸਟ੍ਰੇਲੀਆ ਵੱਲੋਂ 2100 ਰੁਪਏ ਦੀ ਨਕਦ ਰਾਸ਼ੀ ਦੇ ਕੇ ਵੀ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਚੜਦੀਕਲਾ ਵੈਲਫੇਅਰ ਕਲੱਬ ਜਗਾ ਤੀਰਥ ਦੇ ਪ੍ਰਧਾਨ ਜੱਗਾ ਸਿੰਘ ਸਿੱਧੂ ਨੇ ਮਾਸਟਰ ਬਲਦੇਵ ਸਿੰਘ ਨੂੰ ਇਸ ਸਨਮਾਨ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਇਲਾਕੇ ਦਾ ਨਾਮ ਰੋਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਕਾਰਨ ਕਈ ਨੌਜਵਾਨ ਖੇਡਾਂ ਅਤੇ ਫ਼ੌਜ ਵਿੱਚ ਅੱਗੇ ਵੱਧ ਰਹੇ ਹਨ।ਮਾਸਟਰ ਬਲਦੇਵ ਸਿੰਘ ਨੇ ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸਮੂਹ ਟੂਰਨਾਮੈਂਟ ਕਮੇਟੀ ਅਤੇ ਸਮੂਹ ਸੰਗਤ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਗੇ ਵੀ ਇਲਾਕੇ ਦੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਮਹੀਨੇਵਾਰ ਪੰਜਾਬੀ ਅਖ਼ਬਾਰ ‘ਯੰਗ ਪੀਡੀਆ’ ਦੀ ਅਧਿਕਾਰਿਤ ਵੈੱਬਸਾਈਟ ‘ਤੇ ਤੁਹਾਡਾ ਸਵਾਗਤ ਹੈ।ਸਾਡਾ ਮਕਸਦ ਸਕਾਰਾਤਮਕ ਪੱਤਰਕਾਰੀ,ਸਾਹਿਤ,ਸਿੱਖਿਆ ,ਇਤਿਹਾਸ,ਆਦਿ ਨੂੰ ਉਤਸਾਹਿਤ ਕਰਨਾ ਅਤੇ ਤੱਥਾਂ ਅਧਾਰਿਤ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ।ਤੁਸੀਂ ਆਪਣੀਆਂ ਰਚਨਾਵਾਂ (ਖੋਜ ਭਰਪੂਰ ਲੇਖ, ਕਵਿਤਾ ,ਕਹਾਣੀ ,ਮੁਲਾਕਾਤ,ਆਮ ਜਾਣਕਾਰੀ,ਪੁਸਤਕ ਸਮੀਖਿਆ ਆਦਿ ), ਖ਼ਬਰਾਂ ਸਾਡੀ ਈ-ਮੇਲ youngpedia6@gmail.com ‘ਤੇ ਭੇਜ ਸਕਦੇ ਹੋ।ਇਸ ਦੇ ਨਾਲ਼ ਹੀ ਬਤੌਰ ਪੱਤਰਕਾਰ /ਲੇਖਕ ਸਾਡੇ ਨਾਲ਼ ਜੁੜਨ ਲਈ ਉੱਪਰ ਦਿੱਤੀ ਮੇਲ ਉੱਪਰ ਆਪਣਾ ਡਾਟਾ ਭੇਜ ਸਕਦੇ ਹੋ ਜਾਂ ਵੈੱਬਸਾਈਟ ਉੱਪਰ ਦਿੱਤੇ ਲਿੰਕ ‘ਤੇ ਜਾ ਕੇ ਸਿੱਧਾ ਵੀ ਅਪਲਾਈ ਕਰ ਸਕਦੇ ਹੋ।ਪ੍ਰਾਪਤ ਰਚਨਾਵਾਂ ਵਿੱਚੋਂ ਚੋਣਵੀਆਂ ਰਚਨਾਵਾਂ ਮਹੀਨੇਵਾਰ ਛਪਣ ਵਾਲ਼ੇ ਅੰਕ ਵਿੱਚ ਵੀ ਸ਼ਾਮਿਲ ਕੀਤੀਆਂ ਜਾਣਗੀਆਂ।ਰੋਜ਼ਾਨਾ ਅਪਡੇਟ ਲਈ ਸਾਡੇ ਵਟਸਐਪ ਚੈੱਨਲ https://whatsapp.com/channel/0029Vamm3eC0gcfEVIzBrq1J ਨਾਲ਼ ਇਸ ਲਿੰਕ ਦੇ ਜ਼ਰੀਏ ਜੁੜ ਸਕਦੇ ਹੋ ।
                                                       -ਧੰਨਵਾਦ ਸਹਿਤ-
                                                                 ਸੰਪਾਦਕ

Leave a Comment

Will the middle class get relief from the first general budget of Modi 3.0?