
ਸੰਗਤ ਮੰਡੀ 1 ਸਤੰਬਰ (ਚਰਨਜੀਤ ਮਛਾਣਾ )
ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਸੁ਼ੁਰੂ ਕੀਤੀ ਗਈ ਮੁਫ਼ਤ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਪਿੰਡ ਕੋਟਗੁਰੂ ਤੋਂ ਤਿੰਨ ਬੱਸਾਂ ਨੂੰ ਜਿ਼ਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ ਵੱਲੋਂ ਰਵਾਨਾ ਕੀਤਾ ਗਿਆ । ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਅਤੇ ਚੇਅਰਮੈਨ ਹਰਦੀਪ ਸਿੰਘ ਸਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਸਰਾਂ ਨੇ ਦੱਸਿਆ ਕਿ ਇਹ ਧਾਰਮਿਕ ਯਾਤਰਾ ਤਿੰਨ ਦਿਨਾਂ ਲਈ ਰੱਖੀ ਗਈ ਹੈ, ਜਿੱਥੇ ਕਿ ਸੰਗਤਾਂ ਨੂੰ ਲਿਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਏਸੀ ਬੱਸਾਂ, ਵਧੀਆ ਹੋਟਲਾਂ ਵਿੱਚ ਖਾਣਾ, ਅਤੇ ਰਾਤ ਸਮੇਂ ਠਹਿਰਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਹੋਈ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਦਰਸ਼ਨ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਦਰਸ਼ਨ ,ਜਿਲ੍ਹਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵਿਖੇ ਲਿਜਾਇਆ ਜਾਵੇਗਾ
। ਮਾਨ ਸਰਕਾਰ ਦੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿਥੇ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਥੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਯਾਤਰਾ ਤੇ ਜਾ ਰਹੀਆਂ ਸੰਗਤਾਂ ਦੇ ਸਨਮਾਨ ਵਜੋਂ ਗਲਾਂ ਵਿੱਚ ਹਾਰ ਪਹਿਨਾਏ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਸੁੱਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਦੇ ਸਿਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਪਿੰਡ ਕੋਟਗੁਰੂ ਦੇ ਸਰਪੰਚ ਕੁਲਵਿੰਦਰ ਸਿੰਘ ਚੋਹਾਨ,, ਬਲਾਕ ਪ੍ਰਧਾਨ ਹਰਦੇਵ ਸਿੰਘ ਸਿੱਧੂ, ਟਰੇਡਿੰਗ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ , ਪੰਚ ਸੁਖਦੀਪ ਸਿੰਘ ਸਿੱਧੂ,ਆਪ ਦੇ ਯੂਥ ਆਗੂ ਬੂਟਾ ਸਿੰਘ ਬਰਾੜ, ਕਾਲਾ ਸਿੰਘ ਸਿੱਧੂ,ਪੰਚ ਅਵਤਾਰ ਸਿੰਘ, ਆਦਿ ਹਾਜ਼ਰ ਸਨ।









