Home » ਤਾਜ਼ਾ ਖ਼ਬਰਾਂ » ਸਿਵਲ ਹਸਪਤਾਲ ਤਲਵੰਡੀ ਸਾਬੋ ਪਹਿਲੀ ਵਾਰ ਕਾਇਆ ਕਲਪ ਕਲੀਅਰ ਕਰਨ ਵਿੱਚ ਸਫ਼ਲ ਰਿਹਾ: ਡਾ. ਰਵੀ ਕਾਂਤ ਗੁਪਤਾ

ਸਿਵਲ ਹਸਪਤਾਲ ਤਲਵੰਡੀ ਸਾਬੋ ਪਹਿਲੀ ਵਾਰ ਕਾਇਆ ਕਲਪ ਕਲੀਅਰ ਕਰਨ ਵਿੱਚ ਸਫ਼ਲ ਰਿਹਾ: ਡਾ. ਰਵੀ ਕਾਂਤ ਗੁਪਤਾ

News Portal Development Companies In India

ਤਲਵੰਡੀ ਸਾਬੋ, 18 ਅਪ੍ਰੈਲ (ਅੰਮ੍ਰਿਤ ਮਲਕਾਣਾ)

ਸਿਵਲ ਹਸਪਤਾਲ ਤਲਵੰਡੀ ਸਾਬੋ ਕਾਇਆ ਕਲਪ ਕਲੀਅਰ ਕਰਨ ਵਿੱਚ ਪਹਿਲੀ ਵਾਰ ਸਫ਼ਲ ਰਿਹਾ, ਜਿਸ ਕਾਰਨ ਤਲਵੰਡੀ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਪ੍ਰੋ ਬਲਜਿੰਦਰ ਕੌਰ ਕੈਬਿਨੇਟ ਮੰਤਰੀ ਚੀਫ਼ ਵ੍ਹਿਪ ਪੰਜਾਬ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਲਵੰਡੀ ਸਾਬੋ ਨੂੰ ਕਾਇਆ ਕਲਪ ਵਿੱਚ ਪਹਿਲੀ ਵਾਰ ਕਲੀਅਰ ਕਰਕੇ ਪੰਜਾਬ ਭਰ ਚਿੱਚ 17ਵੇਂ ਸਥਾਨ ‘ਤੇ ਰਹਿਣ ਦਾ ਮਾਨ ਪ੍ਰਾਪਤ ਹੋਇਆ ਹੈ। ੳਨ੍ਹਾਂ ਦੱਸਿਆ ਕਿ ਮਨਿਸਟਰੀ ਆਫ਼ ਹੈਲਥ ਐਂਡ ਫੈਮਿਲੀ ਵੈਲਫੇਅਰ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ ਸੀ ਜਿਸ ਵਿੱਚ ਹਸਪਤਾਲ ਅੰਦਰ ਸਵੱਛਤਾ, ਸਾਫ਼ ਸਫਾਈ ਅਤੇ ਇੰਫੈਕਸ਼ਨ ਕੰਟ੍ਰੋਲ ਤੋਂ ਇਲਾਵਾ ਮਰੀਜਾਂ ਨੂੰ ਹੋਰ ਸੁਵਿਧਾਵਾਂ ਦੇਣ ਵਿੱਚ ਗੁਣਵੱਤਾ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਟੀਮ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਕਾਇਆ ਕਲਪ ਰਾਹੀਂ ਮਰੀਜ਼ਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਹਰ ਤਰ੍ਹਾਂ ਦੀਆਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਸਮੇਂ-ਸਿਰ ਇਲਾਜ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਇਸ ਮੌਕੇ ਹਸਪਤਾਲ ਦੇ ਐਸਐਮਓ ਡਾ.ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਕਾਇਆ ਕਲਪ ਯੋਜਨਾ ਦੇ ਤਹਿਤ ਸਫ਼ਾਈ ਅਤੇ ਕਚਰਾ ਪ੍ਰਬੰਧਨ ਦੇ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ ਨਾਲ ਸਫ਼ਾਈ ਦੇ ਮਾਪਦੰਡਾਂ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ਼ ਨੇ ਬਹੁਤ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ।ਇਸ ਮੌਕੇ ਹੋਰ ਅਧਿਕਾਰੀਆਂ ਨੇ ਵੀ ਹਸਪਤਾਲ ਦੀ ਇਸ ਉਪਲਬਧੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਹਸਪਤਾਲ ਦੇ ਸਟਾਫ਼ ਦੀ ਇਕਜੁਟ ਮਿਹਨਤ ਦਾ ਨਤੀਜਾ ਹੈ।

Leave a Comment

Will the middle class get relief from the first general budget of Modi 3.0?