
ਰਾਮਾ ਮੰਡੀ, 2 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ 4 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕੀ ਇਸ ਵਿਸ਼ਾਲ ਰੈਲੀ ਵਿੱਚ ਰਾਹੁਲ ਗਾਂਧੀ ਜੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਰੈਲੀ ਵਿੱਚ ਪਹੁੰਚਣ। ਉਹਨਾਂ ਅੱਗੇ ਕਿਹਾ ਕਿ ਵਰਕਰਾਂ ਲਈ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਰੈਲੀ ਸਬੰਧੀ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਉਹਨਾਂ ਦੇ ਨਾਲ ਬੇਅੰਤ ਸਿੰਘ ਸਿੱਧੂ ਬੰਗੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।









