Home » ਰਾਜਨੀਤੀ » ਸੁਖਬੀਰ ਸਿੰਘ ਬਾਦਲ ਵੱਲੋਂ ਜਸਕਰਨ ਸਿੰਘ ਗਹਿਰੀ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਨਿਯੁਕਤ

ਸੁਖਬੀਰ ਸਿੰਘ ਬਾਦਲ ਵੱਲੋਂ ਜਸਕਰਨ ਸਿੰਘ ਗਹਿਰੀ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਨਿਯੁਕਤ

News Portal Development Companies In India

ਸੰਗਤ ਮੰਡੀ, 12 ਅਕਤੂਬਰ (ਅਮਨ ਸਰਦਾਰਗੜ੍ਹ )
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਅਹਿਮ ਨਿਯੁਕਤੀ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਸਕਰਨ ਸਿੰਘ ਗਹਿਰੀ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਪਾਰਟੀ ਨਾਲ ਜੁੜੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਵਰਕਰਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਜਸਕਰਨ ਸਿੰਘ ਗਹਿਰੀ ਨੂੰ ‘ਪਾਣੀਆਂ ਦਾ ਰਾਖਾ’ ਵਜੋਂ ਵੀ ਜਾਣਿਆ ਜਾਂਦਾ ਹੈ। ਉਹ ਸਾਲ 2017 ਤੋਂ ਨਾਭਾ ਪਟਵਾਰ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਜਥੇਬੰਦਕ ਤਜ਼ਰਬੇ ਰਾਹੀਂ ਆਪਣੀ ਵੱਖਰੀ ਪਛਾਣ ਬਣਾਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਬਠਿੰਡਾ ਦਿਹਾਤੀ ਹਲਕੇ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਹਲਕੇ ਦੀ ਸਿਆਸਤ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਅਹਿਮ ਹੋਣ ਦੀ ਉਮੀਦ ਹੈ।ਨਵੀਂ ਜ਼ਿੰਮੇਵਾਰੀ ਤਹਿਤ ਜਸਕਰਨ ਸਿੰਘ ਗਹਿਰੀ ਵੱਲੋਂ ਹਲਕੇ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨ ਦੀ ਉਮੀਦ ਹੈ। ਇਸ ਤੋਂ ਇਲਾਵਾ ਹਲਕੇ ਦੇ ਲੋਕਾਂ ਅਤੇ ਵਰਕਰਾਂ ਨਾਲ ਸੰਪਰਕ ਬਣਾਈ ਰੱਖਣਾ ਵੀ ਉਨ੍ਹਾਂ ਦੀਆਂ ਅਹਿਮ ਤਰਜੀਹਾਂ ਵਿੱਚ ਸ਼ਾਮਲ ਰਹੇਗਾ।ਜਸਕਰਨ ਸਿੰਘ ਗਹਿਰੀ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਰਕਰਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਬਠਿੰਡਾ ਦਿਹਾਤੀ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ।

Leave a Comment

Will the middle class get relief from the first general budget of Modi 3.0?