Home » ਧਰਮ » ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

News Portal Development Companies In India

ਰਾਮਾ ਮੰਡੀ, 19 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ, ਮਨਮੋਹਕ ਝਾਕੀਆਂ, ਨਾਟਕੀ ਪੇਸ਼ਕਾਰੀਆਂ ਅਤੇ ਰਾਵਣ ਦਹਿਨ ਕਰਵਾਇਆ ਗਿਆ। ਸਮਾਗਮ ਰਾਹੀਂ ਵਿਿਦਆਰਥੀਆਂ ਨੂੰ ਭਾਰਤੀ ਸੱਭਿਆਚਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਸ੍ਰੀ ਜੈਪਾਲ ਗਰਗ ਅਤੇ ਸ੍ਰੀ ਨਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸਵਾਤੀ ਕੋਹਲੀ ਚੋਪੜਾ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।
ਪ੍ਰੋਗਰਾਮ ਦਾ ਮੁੱਖ ਆਕਰਸ਼ਣ ਭਗਵਾਨ ਸ੍ਰੀ ਰਾਮ ਦੇ ਜੀਵਨ ’ਤੇ ਆਧਾਰਿਤ ਸੀਤਾ ਹਰਨ ਦੀ ਨਾਟਕੀ ਪੇਸ਼ਕਾਰੀ ਰਹੀ। ਵਿਿਦਆਰਥੀਆਂ ਨੇ ਆਪਣੀ ਅਦਾਕਾਰੀ ਰਾਹੀਂ ਰਾਮਾਇਣ ਦੀ ਇਸ ਮਹੱਤਵਪੂਰਨ ਘਟਨਾ ਨੂੰ ਜੀਵੰਤ ਰੂਪ ਵਿੱਚ ਪੇਸ਼ ਕਰਦਿਆਂ ਸੱਚਾਈ, ਧਰਮ, ਮਰਿਆਦਾ ਅਤੇ ਨਿਆਂ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।ਇਸ ਤੋਂ ਇਲਾਵਾ, ‘ਅੱਜ ਦਾ ਰਾਵਣ’ ਸਿਰਲੇਖ ਹੇਠ ਨਸ਼ਿਆਂ ਵਿਰੁੱਧ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਰਾਹੀਂ ਵਿਿਦਆਰਥੀਆਂ ਨੇ ਨਸ਼ਿਆਂ ਦੇ ਵਿਅਕਤੀ, ਪਰਿਵਾਰ ਅਤੇ ਸਮਾਜ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦਰਸਾਇਆ। ਉਨ੍ਹਾਂ ਨੇ ਸਮਝਾਇਆ ਕਿ ਨਸ਼ਾ ਮਨੁੱਖ ਦੀ ਸਿਹਤ, ਪਰਿਵਾਰਕ ਖ਼ੁਸ਼ੀਆਂ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦਾ ਹੈ। ਨਾਟਕ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਵਿਿਦਆਰਥੀਆਂ ਦੀਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਉਪਰੰਤ ਰਾਵਣ ਦਹਿਨ ਕੀਤਾ ਗਿਆ, ਜੋ ਬੁਰਾਈ ਉੱਤੇ ਚੰਗਿਆਈ ਅਤੇ ਅਧਰਮ ਉੱਤੇ ਧਰਮ ਦੀ ਜਿੱਤ ਦਾ ਪ੍ਰਤੀਕ ਬਣਿਆ।
ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸਵਾਤੀ ਕੋਹਲੀ ਚੋਪੜਾ ਨੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਰਾਵਣ ਦਹਿਨ ਦਾ ਅਸਲ ਅਰਥ ਕੇਵਲ ਪੁਤਲੇ ਨੂੰ ਸਾੜਨਾ ਨਹੀਂ, ਸਗੋਂ ਆਪਣੇ ਅੰਦਰਲੇ ਹੰਕਾਰ, ਕ੍ਰੋਧ, ਲੋਭ ਅਤੇ ਦਵੈਸ਼ ਵਰਗੇ ਔਗੁਣਾਂ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਜ਼ਿੰਮੇਵਾਰ ਅਤੇ ਸੰਸਕਾਰੀ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ।ਪ੍ਰਬੰਧਕੀ ਕਮੇਟੀ ਦੇ ਮੈਂਬਰ ਸ੍ਰੀ ਨਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਦੁਸਹਿਰਾ ਸਾਨੂੰ ਸੱਚਾਈ, ਅਨੁਸ਼ਾਸਨ ਅਤੇ ਸੰਜਮ ਦੀ ਮਹੱਤਤਾ ਸਿਖਾਉਂਦਾ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਨਸ਼ਿਆਂ ਅਤੇ ਨਕਾਰਾਤਮਕ ਸੋਚ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸ਼ਖ਼ਸੀਅਤ ਵਿਕਾਸ ਅਤੇ ਉਨ੍ਹਾਂ ਅੰਦਰ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸ੍ਰੀ ਜੈਪਾਲ ਗਰਗ ਨੇ ਕਿਹਾ ਕਿ ਸੱਭਿਆਚਾਰਕ ਸਮਾਗਮ ਵਿਿਦਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਭਾਰਤੀ ਪਰੰਪਰਾਵਾਂ ਨਾਲ ਜੁੜਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਪੇਸ਼ ਕੀਤੇ ਨੁੱਕੜ ਨਾਟਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਸਮਾਗਮ ਦੀ ਸਫ਼ਲਤਾ ਲਈ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ।
ਸਮੁੱਚੇ ਤੌਰ ’ਤੇ ਇਹ ਸਮਾਗਮ ਸੱਭਿਆਚਾਰਕ ਚੇਤਨਾ, ਨੈਤਿਕ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਦਾ ਪ੍ਰੇਰਨਾਦਾਇਕ ਉਪਰਾਲਾ ਸਾਬਤ ਹੋਇਆ। ਖ਼ਾਸ ਤੌਰ ’ਤੇ ‘ਅੱਜ ਦਾ ਰਾਵਣ’ ਨਾਟਕ ਨੇ ਇਹ ਸੁਨੇਹਾ ਦਿੱਤਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਨੇ ਵਿਿਦਆਰਥੀਆਂ ਅਤੇ ਦਰਸ਼ਕਾਂ ਨੂੰ ਪ੍ਰੇਰਿਤ ਕੀਤਾ ਕਿ ਸੱਚਾਈ, ਨੇਕੀ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਬੁਰਾਈ ਉੱਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।

Leave a Comment

Will the middle class get relief from the first general budget of Modi 3.0?