Home » ਸਿੱਖਿਆ » ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਦੁਰਗਾ ਅਸ਼ਟਮੀ

ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਦੁਰਗਾ ਅਸ਼ਟਮੀ

News Portal Development Companies In India

ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਜੀ ਅਤੇ ਮੈਨੇਜਮੈਂਟ ਕਮੇਟੀ ਵੱਲੋਂ ਕੀਤਾ ਗਿਆ ਕੰਨਿਆ ਪੂਜਨ

 

ਰਾਮਾਂ ਮੰਡੀ ,18 ਅਕਤੂਬਰ (ਰਾਮਪਾਲ ਅਰੋੜਾ) ਜੱਜਲ ਰੋਡ ‘ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ‘ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ’ ਵਿੱਚ ਦੁਰਗਾ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ‘ਤੇ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਜੀ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ ਜੀ ਅਤੇ ਜੈਪਾਲ ਗਰਗ ਜੀ ਵੱਲੋਂ ਕੰਨਿਆ ਪੂਜਨ ਕੀਤਾ ਗਿਆ। ਇਸ ਦੌਰਾਨ ਕੰਨਿਆਵਾਂ ਨੂੰ ਮਾਂ ਦੁਰਗਾ ਦਾ ਸਰੂਪ ਮੰਨਦਿਆਂ ਉਨ੍ਹਾਂ ਦੀ ਪੂਜਾ ਕੀਤੀ ਗਈ ਅਤੇ ਸਤਿਕਾਰ ਦਿੱਤਾ ਗਿਆ। ਕੰਨਿਆ ਪੂਜਨ ਤੋਂ ਬਾਅਦ ਸਾਰੀਆਂ ਕੰਨਿਆਵਾਂ ਨੂੰ ਤੋਹਫ਼ੇ ਭੇਟ ਕੀਤੇ ਗਏ ਜਿਸ ਨਾਲ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਿਲਆ। ਪੂਰੇ ਸਕੂਲ ਦਾ ਮਾਹੌਲ ਭਗਤੀਮਈ ਬਣਿਆ ਰਿਹਾ ਅਤੇ ਸਾਰਿਆਂ ਨੇ ਮਾਂ ਦੁਰਗਾ ਅੱਗੇ ਸੁੱਖ, ਸ਼ਾਂਤੀ, ਸਮ੍ਰਿੱਧੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਜੀ ਨੇ ਕਿਹਾ ਕਿ ਦੁਰਗਾ ਅਸ਼ਟਮੀ ਦਾ ਤਿਉਹਾਰ ਨਾਰੀ ਸ਼ਕਤੀ, ਸ਼ਰਧਾ ਅਤੇ ਭਾਰਤੀ ਸੱਭਿਆਚਾਰ ਦਾ ਪ੍ਰਤੀਕ ਹੈ। ਕੰਨਿਆ ਪੂਜਨ ਸਾਨੂੰ ਧੀਆਂ ਦੇ ਸਤਿਕਾਰ, ਉਨ੍ਹਾਂ ਦੀ ਮਹੱਤਤਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ, “ਧੀਆਂ ਸਾਡੇ ਸਮਾਜ ਦੀਆਂ ਅਨਮੋਲ ਧਰੋਹਰ ਹਨ। ਉਨ੍ਹਾਂ ਦਾ ਸਤਿਕਾਰ ਕਰਨਾ, ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਚੰਗੀ ਸਿੱਖਿਆ ਰਾਹੀਂ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸਾਨੂੰ ਬੱਚਿਆਂ ਵਿੱਚ ਅਜਿਹੇ ਸੰਸਕਾਰ ਪੈਦਾ ਕਰਨੇ ਚਾਹੀਦੇ ਹਨ, ਜੋ ਉਨ੍ਹਾਂ ਨੂੰ ਨਾਰੀ ਸਤਿਕਾਰ ਅਤੇ ਮਾਨਵੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਬਣਾਉਣ।”
ਇਸੇ ਤਰ੍ਹਾਂ, ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ ਜੀ ਅਤੇ ਜੈਪਾਲ ਗਰਗ ਜੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਿਦਆਰਥੀਆਂ ਨੂੰ ਆਪਣੀਆਂ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਭਾਵਨਾ ਵੀ ਪੈਦਾ ਕਰਦੇ ਹਨ। ਕੰਨਿਆ ਪੂਜਨ ਸਾਨੂੰ ਸ਼ਰਧਾ, ਸੇਵਾ, ਦਇਆ ਅਤੇ ਧੀਆਂ ਪ੍ਰਤੀ ਸਤਿਕਾਰ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਿਦਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਪ੍ਰਦਾਨ ਕਰਨਾ ਵੀ ਹੈ ਤਾਂ ਜੋ ਉਹ ਭਵਿੱਖ ਵਿੱਚ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣ ਸਕਣ।
ਦੁਰਗਾ ਅਸ਼ਟਮੀ ਦਾ ਇਹ ਸਮਾਗਮ ਸਕੂਲ ਵਿੱਚ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਪ੍ਰਤੀ ਆਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਾਰੀ ਸਤਿਕਾਰ ਦਾ ਪ੍ਰੇਰਣਾਦਾਇਕ ਸੰਦੇਸ਼ ਦੇਣ ਵਾਲਾ ਸਾਬਤ ਹੋਇਆ। ਅੰਤ ਵਿੱਚ ਸਾਰਿਆਂ ਨੇ ਮਾਂ ਦੁਰਗਾ ਅੱਗੇ ਸਕੂਲ, ਵਿਿਦਆਰਥੀਆਂ, ਮਾਪਿਆਂ ਅਤੇ ਸਮੁੱਚੇ ਸਮਾਜ ਦੇ ਉੱਜਵਲ ਭਵਿੱਖ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

Leave a Comment

Will the middle class get relief from the first general budget of Modi 3.0?