Home » ਧਰਮ » ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਸਿੱਖ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ-ਜਥੇਦਾਰ ਬਾਬਾ ਟੇਕ ਸਿੰਘ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਸਿੱਖ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ-ਜਥੇਦਾਰ ਬਾਬਾ ਟੇਕ ਸਿੰਘ

News Portal Development Companies In India

ਤਲਵੰਡੀ ਸਾਬੋ 23 ਸਤੰਬਰ (ਅੰਮ੍ਰਿਤ ਮਲਕਾਣਾ ) ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਪੂਰਨ ਰੂਪ ਵਿੱਚ ਖੋਲ੍ਹਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਮਹਾਨ ਰੂਹਾਨੀ ਕੇਂਦਰ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ।
ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ ਹਰ ਗੁਰਸਿੱਖ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਹਨ ਅਤੇ ਇਸ ਪਵਿੱਤਰ ਲਾਂਘੇ ਦਾ ਬੰਦ ਹੋਣਾ ਜਾਂ ਇਸ ਵਿੱਚ ਰੁਕਾਵਟਾਂ ਆਉਣਾ ਸੰਗਤਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਉਂਦਾ ਹੈ।ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਸਰਬ ਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਕੇਂਦਰ ਸਰਕਾਰ ਨੂੰ ਕਈ ਵਾਰ ਇਸ ਬਾਬਤ ਪੱਤਰ ਲਿਿਖਆ ਗਿਆ ਹੈ ਪਰ ਫਿਰ ਵੀ ਸਰਕਾਰ ਨੇ ਲਾਂਘਾ ਖੋਲ੍ਹਣ ਪ੍ਰਤੀ ਅਜੇ ਤੱਕ ਕੋਈ ਸੰਜੀਦਗੀ ਨਹੀ ਦਿਖਾਈ।ਉਨਾਂ ਨੇ ਦੋਵਾਂ ਦੇਸ਼ਾਂ ਦੇ ਹੁਕਮਰਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰਤਾ ਨਾਲ ਸਮਝਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ ਕਿਉਂਕਿ ਲਾਂਘਾ ਖੁੱਲ੍ਹਣ ਨਾਲ ਨਾ ਸਿਰਫ਼ ਧਾਰਮਿਕ ਸਾਂਝ ਮਜ਼ਬੂਤ ਹੋਵੇਗੀ, ਬਲਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ-ਸ਼ਾਂਤੀ ਦਾ ਮਾਹੌਲ ਬਣੇਗਾ।

Leave a Comment

Will the middle class get relief from the first general budget of Modi 3.0?