Home » ਤਾਜ਼ਾ ਖ਼ਬਰਾਂ » ਸੜ੍ਹਕ ਪਾਰ ਕਰਦੇ ਸਮੇਂ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ

ਸੜ੍ਹਕ ਪਾਰ ਕਰਦੇ ਸਮੇਂ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ

News Portal Development Companies In India

ਸੰਗਤ ਮੰਡੀ, 12 ਨਵੰਬਰ(ਅਮਨ ਸਰਦਾਰਗੜ੍ਹ) ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਸੜ੍ਹਕ ਪਾਰ ਕਰਦੇ ਸਮੇਂ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ 43 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਰਾ ਸਿੰਘ ਪੁੱਤਰ ਮਿੱਠਾ ਸਿੰਘ ਵਾਸੀ ਪਿੰਡ ਗਹਿਰੀ ਬੁੱਟਰ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਗੋਰਾ ਸਿੰਘ ਜਦੋਂ ਨੈਸ਼ਨਲ ਹਾਈਵੇਅ ਪਾਰ ਕਰ ਰਿਹਾ ਸੀ ਤਾਂ ਬਠਿੰਡਾ ਵਾਲੇ ਪਾਸਿਓਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਪਹੁੰਚਾਇਆ ਗਿਆ।ਪੋਸਟਮਾਰਟਮ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਇਸ ਤੋਂ ਬਾਅਦ ਦੇਰ ਸ਼ਾਮ ਪਿੰਡ ਵਿਖੇ ਗਮਗੀਨ ਮਾਹੌਲ ਵਿੱਚ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Leave a Comment

Will the middle class get relief from the first general budget of Modi 3.0?

ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”

ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਵਧੀ ਖੱਜਲ-ਖੁਆਰੀ,ਪਿੰਡ ਮਲਕਾਣਾ ਦੀ ਮੰਡੀ ਵਿੱਚ ਕਿਸਾਨਾਂ ਦੀ ਵੱਡੀ ਮੀਟਿੰਗ:ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ,ਜਗਦੇਵ ਸਿੰਘ ਨੇ ਕਿਹਾ-“ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।”