Home » State » ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਕਿਸਾਨਾਂ ਵੱਲੋਂ ਜੱਸੀ ਟੋਲ ਪਲਾਜ਼ਾ ਕੀਤਾ ਟੋਲ ਮੁਕਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਕਿਸਾਨਾਂ ਵੱਲੋਂ ਜੱਸੀ ਟੋਲ ਪਲਾਜ਼ਾ ਕੀਤਾ ਟੋਲ ਮੁਕਤ

News Portal Development Companies In India


ਸੰਗਤ,22 ਜੁਲਾਈ (ਯ ਪ )
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਦਿੱਤੇ ਸੱਦੇ ਤਹਿਤ ਅੱਜ ਬਲਾਕ ਸੰਗਤ ਅੰਦਰ ਸ਼ਾਮਿਲ ਜਥੇਬੰਦੀਆਂ ਵੱਲੋਂ ਜੱਸੀ ਬਾਗ ਵਾਲੀ ਟੋਲ ਪਲਾਜ਼ੇ ‘ਤੇ ਧਰਨਾ ਦੇ ਕੇ 12 ਵਜੇ ਤੋਂ 3 ਵਜੇ ਤੱਕ ਟੋਲ ਮੁਕਤ ਕੀਤਾ ਗਿਆ।


ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਾਮ ਸਿੰਘ ਕੋਟ ਗੁਰੂ ਤੇ ਜਸਕਰਨ ਕੋਟ ਗੁਰੂ,ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਹਰਵਿੰਦਰ ਸਿੰਘ ਕੋਟਲੀ ਤੇ ਹਰਮੇਲ ਸਿੰਘ ਚੱਕ ਹੀਰਾ ਸਿੰਘ ਵਾਲਾ,ਭਾਰਤੀ ਕਿਸਾਨ ਯੂਨੀਅਨ ਏਕਤਾ ‍ਕੁੱਲ ਹਿੰਦ ਕਿਸਾਨ ਸਭਾ ਦੇ ਦਰਸ਼ਨ ਸਿੰਘ ਫੁੱਲੋ ਮਿੱਠੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੂਟਾ ਬੁਰਜ ਦੇ ਬੂਟਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਅਮਰੀਕਾ ਵੱਲੋਂ ਆਪਣੇ ਦੇਸ ਦੇ ਸਰਮਾਏਦਾਰਾਂ ਦਾ ਭਾਰਤ ਦੀ ਖੇਤੀ ਅਤੇ ਸਾਰੇ ਕਾਰੋਬਾਰਾਂ ਤੇ ਕਬਜਾ ਕਰਵਾਉਣ ਦੀ ਨੀਤੀ ਅਨੁਸਾਰ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਸਿਰੇ ਚੜ੍ਹਦਾ ਹੈ ਤਾਂ ਸਾਰੇ ਲੋਕਾਂ ਦੇ ਕਾਰੋਬਾਰ ਖ਼ਤਰੇ ਵਿੱਚ ਪੈ ਜਾਣਗੇ ਕਿਉਂਕਿ ਇਕੱਲਾ ਖੇਤੀ, ਖੇਤੀ ਨਾਲ ਜੁੜੇ ਧੰਦੇ ਹੀ ਨਹੀਂ ਚੌਪਟ ਹੋਣਗੇ, ਇਸ ਨਾਲ ਸਮੁੱਚੇ ਕਾਰੋਬਾਰ ਤਬਾਹ ਹੋਣੇ ਹਨ ਤੇ ਖੇਤੀ ਦੇ ਸਹਾਇਕ ਧੰਦੇ ਜਿਵੇਂ ਡੇਅਰੀ ਦੇ ਧੰਦੇ ਅਤੇ ਹੋਰ ਸਹਾਇਕ ਧੰਦੇ ਹਨ ਉਹਨਾਂ ਸਾਰਿਆਂ ਤੇ ਖਤਰਾ ਹੋਵੇਗਾ ਕਿਉਂ ਕੇ ਸਮਝੌਤੇ ਤਹਿਤ ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਅਮਰੀਕਾ ਦੇ ਕਿਸਾਨਾਂ ਵੱਲੋਂ ਤਿਆਰ ਅਨਾਜ ਮੱਕੀ, ਸੋਇਆਬੀਨ, ਦੁੱਧ ਅਤੇ ਪਸ਼ੂਆਂ ਦੀ ਫੀਡ ਵਿੱਚ ਵਰਤਣ ਲਈ ਖਲ ਭਾਰਤ ਵਿੱਚ ਇਥੋਂ ਦੀ ਫਸਲ ਦੇ ਮੁਕਾਬਲੇ ਘੱਟ ਰੇਟਾਂ ਵਿੱਚ ਮਾਰਕੀਟ ਵਿੱਚ ਲਿਆਂਦੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨਾਲ ਭਾਰਤ ਦਾ ਕਿਸਾਨ ਅਮਰੀਕਾ ਦੇ ਕਿਸਾਨ ਦਾ ਮੁਕਾਬਲਾ ਨਹੀਂ ਕਰ ਸਕਦਾ ਕਿਉਂਕਿ ਅਮਰੀਕਾ ਆਪਣੇ ਦੇਸ਼ ਦੇ ਕਿਸਾਨਾਂ ਨੂੰ ਵੱਡੀ ਪੱਧਰ ਤੇ ਸਬਸਿਡੀਆਂ ਦਿੰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਵੀ ਵੱਧ ਖਤਰਨਾਕ ਇਸ ਦਾ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ਤੇ ਪੈਣ ਵਾਲਾ ਪ੍ਰਭਾਵ ਹੈ। ਉਹਨਾਂ ਕਿਹਾ ਕਿ ਮਨੁੱਖੀ ਤੇ ਜਾਨਵਰਾਂ ਲਈ ਸਿਹਤ ਲਈ ਘਾਤਕ ਜੀ ਐਮ ਫਸਲਾਂ ਤੇ ਭਾਰਤ ਵੱਲੋਂ ਪਾਬੰਦੀ ਲੱਗੀ ਹੋਈ ਹੈ ਪਰ ਇਸ ਸਮਝੌਤੇ ਤਹਿਤ ਇਹ ਜੀਐਮ ਫਸਲਾਂ ਅਤੇ ਉਸ ਤੋਂ ਤਿਆਰ ਮਨੁੱਖੀ ਅਤੇ ਜਾਨਵਰਾਂ ਦੇ ਖਾਣ ਲਈ ਖਾਦ ਖੁਰਾਕ ਸ਼ਾਮਿਲ ਹੋਵੇਗੀ। ਅੱਜ ਦੇ ਇਕੱਠਾਂ ਵਿੱਚ ਦਿੱਲੀ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵਿਦਿਆਰਥੀਆਂ ਤੇ ਨੌਜਵਾਨਾਂ ਤੇ ਕੀਤੇ ਜਬਰ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਕੀਤੇ ਜਬਰ ਅਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਕਰਮਚਾਰੀਆਂ ਤੇ ਕੀਤੇ ਜਬਰ ਖਿਲਾਫ ਮਤੇ ਪਾਸ ਕਰਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਇਸ ਤੋਂ ਇਲਾਵਾ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਹਰਮਨ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ ਤੇ ਉਮਰਦੀਨ ਜੱਸੀ ਬਾਗ ਵਾਲੀ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ ਨੇ ਚਲਾਈ ਤੇ ਪ੍ਰੋਗਰਾਮ ਦੇ ਸ਼ੁਰੂ ਵਿੱਚ ਅਜਮੇਰ ਸਿੰਘ ਆਕਲੀਆ ਤੇ ਹਰਮੀਤ ਸਿੰਘ ਕੋਟ ਗੁਰੂ ਨੇ ਇਨਕਲਾਬੀ ਗੀਤ ਪੇਸ਼ ਕੀਤੇ।

Leave a Comment

Will the middle class get relief from the first general budget of Modi 3.0?