
ਸੰਗਤ ਮੰਡੀ 23 ਸਤੰਬਰ (ਅਮਨ ਸਰਦਾਰਗੜ੍ਹ)
ਹਲਕੇ ਦੇ ਪਿੰਡਾਂ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੀ ਬਠਿੰਡਾ ਦਿਹਾਤੀ ਟੀਮ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ, ਪਿੰਡ ਬਾਂਡੀ ਅਤੇ ਪਥਰਾਲੇ ਪਿੰਡ ਵਿੱਚ ਭਰਮੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਆਗੂਆਂ ਨੇ ਭਾਈ ਅੰਮ੍ਰਿਤ ਪਾਲ ਸਿੰਘ ਖ਼ਲਸਾ ਦੀ ਵਿਚਾਰਧਾਰਾ ਅਤੇ ਦੀਪ ਸਿੱਧੂ ਦੇ ਵਾਰਸ ਪੰਜਾਬ ਦੇ ਮਿਸ਼ਨ ਨੂੰ ਲੋਕਾਂ ਨਾਲ ਸਾਂਝਾ ਕੀਤਾ, ਹਲਕਾ ਸੇਵਾਦਾਰ ਹਰਿਮੰਦਰ ਸਿੰਘ ਗੁਲਾਬਗੜ੍ਹ ਵੱਲੋਂ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਲੋਕਾਂ ਨੂੰ 2027 ਤੱਕ ਲਾਮਬੰਦ ਹੋ ਕੇ ਖੇਤਰੀ ਪਾਰਟੀ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੋੜਨ ਦੀ ਅਪੀਲ ਕੀਤੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ, ਇਨ੍ਹਾਂ ਪਿੰਡਾਂ ਦੇ ਪ੍ਰੋਗਰਾਮਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਪੋਕਸਪਰਸਨ ਬੀਬੀ ਨਵਜੋਤ ਕੌਰ ਲੰਬੀ ਨੇ ਵੀ ਸੰਬੋਧਨ ਕੀਤਾ ਅਤੇ ਪਾਰਟੀ ਬਾਰੇ ਅਤੇ ਪਾਰਟੀ ਦੇ ਮਿਸ਼ਨ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਮਾਰੂ ਨੀਤੀਆਂ ਜਿਨ੍ਹਾਂ ਕਰਕੇ ਪੰਜਾਬ ਹੋਰ ਕਰਜਾਈ ਹੋ ਰਿਹਾ,ਤੋਂ ਲੋਕਾਂ ਨੂੰ ਜਾਣੂ ਕਰਵਾਇਆ,
ਇਹਨਾਂ ਪ੍ਰੋਗਰਾਮਾਂ ਵਿੱਚ ਜਿਲ੍ਹਾ ਕਮੇਟੀ ਤੋਂ ਅਵਤਾਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ, ਯੂਥ ਸੀਨੀਅਰ ਮੀਤ ਪ੍ਰਧਾਨ ਬਠਿੰਡਾ ਸੁਖਜਿੰਦਰ ਜੱਸੀ, ਬਲਾਕ ਪ੍ਰਧਾਨ ਮੇਜਰ ਸਿੰਘ, ਗੁਰਜਿੰਦਰ ਸਿੰਘ, ਭੁਪਿੰਦਰ ਗਰੇਵਾਲ, ਅਵਤਾਰ ਗਰੇਵਾਲ, ਗੁਰਤੇਜ ਖ਼ਾਲਸਾ, ਮਨਜਿੰਦਰ ਖਾਲਸਾ, ਸੰਦੀਪ ਪਥਰਾਲਾ, ਹਰਪ੍ਰੀਤ ਫੁੱਲੋ ਮਿੱਠੀ, ਗੁਰਪ੍ਰੀਤ ਕੋਟਸ਼ਮੀਰ, ਰਾਮਫਲ ਕੋਟਗੁਰੂ ਅਤੇ ਹੋਰ ਅਹੁਦੇਦਾਰ ਸ਼ਾਮਿਲ ਹੋਏ।









