
ਸੰਗਤ ਮੰਡੀ, 16 ਅਕਤੂਬਰ (ਅਮਨ ਸਰਦਾਰਗੜ੍ਹ) ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਥਰਾਲਾ ਪੁਲਿਸ ਚੌਕੀ ਦੀ ਟੀਮ ਨੇ ਤਿੰਨ ਨੌਜਵਾਨਾਂ ਨੂੰ 10 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐੱਨਡੀਪੀਅੱੈਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਥਰਾਲਾ ਪੁਲਿਸ ਚੌਂਕੀ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ਵਿੱਚ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨਰ ਸਿੰਘ ਕਲੋਨੀ ਵਾਲੇ ਪਾਸੇ ਮਾਲਵਾ ਬਾਈਪਾਸ ਨੇੜੇ ਰੇਲਵੇ ਫਾਟਕ ਕੋਲ ਪਹੁੰਚੀ ਤਾਂ ਸੜਕ ਕਿਨਾਰੇ ਕੱਚੀ ਜਗ੍ਹਾ ’ਤੇ ਬੈਠੇ ਤਿੰਨ ਨੌਜਵਾਨ ਇੱਕ ਲਿਫ਼ਾਫ਼ੇ ਦੀ ਫਰੋਲਾ-ਫਰਾਲੀ ਕਰਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਏ, ਜਿਸ ਕਾਰਨ ਪੁਲਿਸ ਨੂੰ ਉਨ੍ਹਾਂ ’ਤੇ ਸ਼ੱਕ ਹੋਇਆ।ਪੁਲਿਸ ਵੱਲੋਂ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਹੱਥ ਵਿੱਚ ਫੜ੍ਹੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 10 ਗ੍ਰਾਮ ਚਿੱਟਾ ਬਰਾਮਦ ਹੋਇਆ।ਪੁਲਿਸ ਅਨੁਸਾਰ ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਆਕਾਸ਼ਦੀਪ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਜੱਸੀ ਬਾਗਵਾਲੀ, ਬੋਬੀ ਸਿੰਘ ਪੁੱਤਰ ਰੂਪਾ ਸਿੰਘ ਵਾਸੀ ਜੱਸੀ ਬਾਗਵਾਲੀ ਅਤੇ ਸਰਬਜੀਤ ਸਿੰਘ ਪੁੱਤਰ ਬੀਰ ਸਿੰਘ ਵਾਸੀ ਕੋਟਗੁਰੂ ਵਜੋਂ ਹੋਈ ਹੈ।ਚੌਂਕੀ ਇੰਚਾਰਜ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਵਿਰੁੱਧ ਅੱੈਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।









