Home » State » 15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ

15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ

News Portal Development Companies In India

ਕਿਰਤ ਵਿਭਾਗ ਮੁਹਾਲੀ ਸਾਹਮਣੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ

ਤਲਵੰਡੀ ਸਾਬੋ 5 ਸਤੰਬਰ (ਅਮ੍ਰਿਤ ਮਲਕਾਣਾ)
ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 15 ਸਤੰਬਰ 2026 ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ‘ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਤਲਵੰਡੀ ਸਾਬੋ ਵਿਖੇ ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ, ਪੰਜਾਬ
ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜਨਰਲ ਸੈਕਟਰੀ ਗੁਰਸੇਵਕ ਸਿੰਘ ਚਹਿਲ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਸੱਦੀ ਗਈ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਸ ਸਬੰਧੀ ਪਹਿਲਾਂ ਹੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਲੈਟਰ ਜਾਰੀ ਕਰਕੇ ਸੂਚਿਤ ਕੀਤਾ ਜਾ ਚੁੱਕਾ ਹੈ।
ਉਹਨਾਂ ਦੱਸਿਆ ਕਿ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸਾਰੇ ਸੇਵਾ ਕੇਂਦਰ ਠੱਪ ਰਹਿਣਗੇ ਅਤੇ ਸਮੂਹ ਮੁਲਾਜ਼ਮ ਆਪਣੇ ਹੱਕਾਂ ਦੀ ਲੜਾਈ ਲਈ ਮੁਹਾਲੀ ਪਹੁੰਚਣਗੇ।ਉਹਨਾਂ ਦੱਸਿਆ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਉਨ੍ਹਾਂ ਨੂੰ ਸਰਕਾਰ ਦੀ ਧੱਕੇਸ਼ਾਹੀ ਖਿਲਾਫ਼ ਮਜ਼ਬੂਰੀ ਵੱਸ ਆਵਾਜ਼ ਬੁਲੰਦ ਕਰਨੀ ਪੈ ਰਹੀ ਹੈ।ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਸ ਧਰਨੇ ਦੌਰਾਨ ਹੀ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ ਅਤੇ ਇਸ ਤੋਂ ਵੀ ਤਿੱਖੇ ਸੰਘਰਸ਼ੀ ਕਦਮ ਚੁੱਕੇ ਜਾਣਗੇ ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Leave a Comment

Will the middle class get relief from the first general budget of Modi 3.0?