
ਬਠਿੰਡਾ,4 ਨਵੰਬਰ(ਯੰਗ ਪੀਡੀਆ ਨਿਊਜ਼)ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨ-ਗਣਨਾ 2027 ਤਹਿਤ ਹੁਣ ਦੂਸਰੇ ਪੜਾ ਦੀ ਜਨ-ਗਣਨਾ ਕਰਵਾਈ ਜਾ ਰਹੀ ਹੈ। ਜੋ ਕਿ 01 ਦਸੰਬਰ 2026 ਤੋਂ ਲੈ ਕੇ 04 ਜਨਵਰੀ 2027 ਤੱਕ ਚਲੇਗੀ ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਇਸ ਜਨ-ਗਣਨਾ ਜਾਗਰੂਕਤਾ ਪ੍ਰੋਗਰਾਮ ਨੂੰ ਹਰ ਘਰ,ਗਲੀ ਮਹੱਲੇ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਬਠਿੰਡਾ ਦੇ ਹਰ ਖੇਤਰ ਵਿੱਚ ਜਨ-ਗਣਨਾ ਜਾਗਰੂਕਤਾ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਉਹਨਾਂ ਟੀਮਾਂ ਵੱਲੋਂ ਜਾਗਰੂਕਤਾ ਪ੍ਰੋਗਰਾਮ ਵੱਖ-ਵੱਖ ਸੰਸਥਾਵਾਂ ਵਿਚ ਕਰਵਾਏ ਜਾ ਰਹੇ ਹਨ, ਇਸੇ ਹੀ ਲੜੀ ਤਹਿਤ ਸੰਗਤ ਮੰਡੀ ਜ਼ਿਲ੍ਹਾ ਬਠਿੰਡਾ ਦੇ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਮੰਡੀ ਵਿਖੇ ਸਕੂਲ ਕੋਆਰਡੀਨੇਟਰ ਸ੍ਰੀਮਤੀ ਵਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸਰਬਜੀਤ ਕੌਰ ਵੱਲੋਂ ਸਵੇਰ ਦੀ ਸਭਾ ਵਿੱਚ ਇੱਕ ਖਾਸ ਪ੍ਰੋਗਰਾਮ ਕਰਵਾਇਆ ਗਿਆ ਜਿਸ ਤਹਿਤ ਵਿਿਦਆਰਥੀਆਂ ਨੂੰ ਜਨਗਣਨਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਬਠਿੰਡਾ ਦੀ ਟੀਮ ਵਿਸ਼ੇਸ਼ ਤੌਰ ‘ਤੇ ਪਹੁੰਚੀ । ਜਿਸ ਨੇ ਸਵੇਰ ਦੀ ਸਭਾ ਵਿੱਚ ਵਿਿਦਆਰਥੀਆਂ ਨੂੰ ਵਿਸਥਾਰ ਸਹਿਤ ਜਨ-ਗਣਨਾ ਸਬੰਧੀ ਜਾਣਕਾਰੀ ਦਿੱਤੀ ।ਇਸ ਟੀਮ ਦੇ ਜ਼ਿਲ੍ਾ ਮੁਖੀ ਸ੍ਰੀ ਹਰਵਿੰਦਰ ਸਿੰਘ,ਜ਼ਿਲ੍ਾ ਮਾਸਟਰ ਟਰੇਨਰ ਸ੍ਰੀ ਮੁਕੇਸ਼ ਕੁਮਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਟ੍ਰੇਨਿੰਗ ਦਿੱਤੀ ਗਈ ਹੈ ।ਇਹ ਟੀਮ ਸੰਗਤ ਮੰਡੀ ਦੇ ਵੱਖ-ਵੱਖ ਸੰਸਥਾਵਾਂ ਵਿੱਚ ਜਾ ਕੇ ਜਨ- ਗਣਨਾ ਸਬੰਧੀ ਖੇਤਰ ਦੇ ਹਰ ਇੱਕ ਸ਼ਖਸ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਟੀਮ ਵੱਖ ਵੱਖ ਅਨਾਜ ਮੰਡੀਆਂ, ਵਿਿਦਅਕ ਸੰਸਥਾਵਾਂ, ਰੇਲਵੇ ਸਟੇਸ਼ਨ ਅਤੇ ਜਨਤਕ ਥਾਵਾਂ ‘ਤੇ ਜਾ ਕੇ ਆਮ ਜਨਤਾ ਨੂੰ ਜਾਗਰੂਕ ਕਰ ਰਹੀ ਹੈ। ਇਸ ਟੀਮ ਵੱਲੋਂ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਮੰਡੀ ਵਿਖੇ ਪ੍ਰੋਗਰਾਮ ਦੌਰਾਨ ਵਿਿਦਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ 16 ਨਵੰਬਰ ਤੋਂ 30 ਨਵੰਬਰ 2026 ਤੱਕ ਜ਼ਿਲ੍ਹਾ ਬਠਿੰਡੇ ਦੇ ਹਰ ਆਮ ਨਾਗਰਿਕ ਨੂੰ ਆਪਣੀ ਸਵੈ-ਗਣਨਾ ਆਨਲਾਈਨ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਟੀਮ ਮੈਂਬਰ ਸ਼੍ਰੀ ਮੋਤੀ ਰਾਮ ਨੇ ਵਿਿਦਆਰਥੀਆਂ ਨੂੰ ਦੱਸਿਆ ਕਿ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਨਲਾਈਨ ਜਨ-ਗਣਨਾ ਕਰਵਾਈ ਜਾ ਰਹੀ ਹੈ ਅਤੇ 01ਦਸੰਬਰ 2026 ਤੋਂ ਲੈ ਕੇ 04 ਜਨਵਰੀ 2027 ਤੱਕ ਕਰਵਾਈ ਜਾ ਰਹੀ ਹੈ। ਇਸ ਤੋਂ ਬਾਅਦ ਬੇ-ਘਰੇ ਲੋਕ ਉਹਨਾਂ ਦੀ ਗਣਨਾ 5 ਜਨਵਰੀ ਨੂੰ ਸ਼ਾਮ 6 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਕੀਤੀ ਜਾਵੇਗੀ। ਜਾਗਰੂਕਤਾ ਟੀਮ ਦੇ ਮੈਂਬਰ ਸ਼੍ਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਖੇਤਰ ਵਿੱਚ ਆਮ ਪਬਲਿਕ ਨੂੰ ਉਹਨਾਂ ਦੇ ਮੋਬਾਈਲ ਫੋਨਾਂ ਉੱਪਰ ਜਨ-ਗਣਨਾ ਕਰਨ ਵਾਸਤੇ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਪ੍ਰੋਗਰਾਮ ਦੇ ਅਖੀਰ ਵਿੱਚ ਸਕੂਲ ਕੋਆਰਡੀਨੇਟਰ ਸ਼੍ਰੀਮਤੀ ਵਰਿੰਦਰ ਕੌਰ, ਪ੍ਰਿੰਸੀਪਲ ਸਰਬਜੀਤ ਕੌਰ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿਉਂਕਿ ਉਹਨਾਂ ਨੇ ਇਹ ਜਾਗਰੂਕਤਾ ਟੀਮ ਭੇਜ ਕੇ ਸਕੂਲ ਦੇ ਵਿਿਦਆਰਥੀਆਂ ਨੂੰ ਬਹੁਤ ਵਧੀਆ ਜਾਣਕਾਰੀ ਦਿੱਤੀ ਗਈ ਹੈ ਅਤੇ ਉਹਨਾਂ ਨੇ ਭਰੋਸਾ ਦਵਾਇਆ ਕਿ ਵਿਿਦਆਰਥੀਆਂ ਵੱਲੋਂ ਆਪਣੇ ਪਰਿਵਾਰਾਂ ਦੀ ਵੱਧ ਤੋਂ ਵੱਧ ਸੈਲਫ਼ ਇਮੂਰੇਸ਼ਨ ਕਰਨ ਲਈ ਵੱਧ ਤੋਂ ਵੱਧ ਪ੍ਰੈਕਟਿਸ ਕਰਵਾਈ ਜਾਵੇਗੀ ਅਤੇ ਉਨ੍ਹਾਂ ਦੀਆਂ ਵੱਖ -ਵੱਖ ਟੀਮਾਂ ਬਣਾ ਕੇ ਜਨ-ਗਣਨਾ 2027 ਸਬੰਧੀ ਪ੍ਰਸ਼ਨ ਉੱਤਰ ਸਬੰਧੀ ਮੁਕਾਬਲੇ ਕਰਵਾਏ ਜਾਣਗੇ । ਇਸ ਸਮੇਂ ਸਕੂਲ ਸਟਾਫ਼ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਲਗਭਗ 650 ਵਿਿਦਆਰਥੀਆਂ ਨੇ ਭਾਗ ਲਿਆ ।









