ਨੰਦਗੜ੍ਹ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਕੋਲੋਂ 6.22 ਗ੍ਰਾਮ ਹੈਰੋਇਨ ਅਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ- ਮਾਮਲਾ ਦਰਜ

ਸੰਗਤ ਮੰਡੀ, 12 ਅਕਤੂਬਰ (ਅਮਨ ਸਰਦਾਰਗੜ੍ਹ )ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਚਿੱਟੇ ਰੰਗ ਦੀ ਸਿਆਜ਼ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6.22 ਗ੍ਰਾਮ ਹੈਰੋਇਨ ਅਤੇ 70 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ … Read more

ਪਿੰਡ ਗੁਰਥੜੀ ਵਿੱਚ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕ ਮਹੀਨੇ ਵਿੱਚ ਤੀਜੀ ਵਾਰਦਾਤ;ਚੋਰ ਘਰ ਵਿੱਚੋਂ ਡੇਢ ਤੋਲਾ ਸੋਨਾ, ਚਾਰ ਤੋਲੇ ਚਾਂਦੀ ਅਤੇ ਇੱਕ ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ

ਲਗਾਤਾਰ ਚੋਰੀਆਂ ਕਾਰਨ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ   ਸੰਗਤ ਮੰਡੀ, 12 ਅਕਤੂਬਰ (ਅਮਨ ਸਰਦਾਰਗੜ੍ਹ )ਪਿੰਡ ਗੁਰਥੜੀ ਵਿਖੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ ਇੱਕ ਮਹੀਨੇ ਦੌਰਾਨ ਪਿੰਡ ਵਿੱਚ ਚੋਰੀ ਦੀ ਇਹ ਤੀਜੀ ਵਾਰਦਾਤ ਸਾਹਮਣੇ ਆਉਣ ਨਾਲ ਪਿੰਡ ਵਾਸੀਆਂ … Read more

ਸੁਖਬੀਰ ਸਿੰਘ ਬਾਦਲ ਵੱਲੋਂ ਜਸਕਰਨ ਸਿੰਘ ਗਹਿਰੀ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਨਿਯੁਕਤ

ਸੰਗਤ ਮੰਡੀ, 12 ਅਕਤੂਬਰ (ਅਮਨ ਸਰਦਾਰਗੜ੍ਹ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਅਹਿਮ ਨਿਯੁਕਤੀ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਸਕਰਨ ਸਿੰਘ ਗਹਿਰੀ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ … Read more

ਪਿੰਡ ਕੋਟਲੀ ਸਾਬੋ ਵਿੱਚ ਸੂਏ ਦਾ ਕਰੀਬ 80 ਫੁੱਟ ਪਾੜ ਪਿਆ, 500 ਏਕੜ ਝੋਨੇ ਦੀ ਫ਼ਸਲ ਵਿੱਚ ਭਰਿਆ ਪਾਣੀ

ਕਟਾਈ ਲਈ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਪਾਣੀ ਵਿੱਚ ਡੁੱਬੀ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ ਸੰਗਤ ਮੰਡੀ, 12, ਅਕਤੂਬਰ (ਅਮਨ ਸਰਦਾਰਗੜ੍ਹ )ਪਿੰਡ ਕੋਟਲੀ ਸਾਬੋ ਤੋਂ ਗੱਗੜ ਨੂੰ ਜਾਂਦੀ ਸੜ੍ਹਕ ’ਤੇ ਬਣੇ ਪੁਲ ਦੇ ਨੇੜੇ ਸੂਏ ਵਿੱਚ ਕਰੀਬ 80 ਫੁੱਟ ਦਾ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੂਏ ਵਿੱਚੋਂ ਨਿਕਲੇ ਪਾਣੀ ਨੇ … Read more

ਤਲਵੰਡੀ ਸਾਬੋ ’ਚ ਪੰਚਾਇਤ ਸਕੱਤਰਾਂ ਦਾ ਧਰਨਾ ਜਾਰੀ, ਤਨਖ਼ਾਹਾਂ ਰੋਕਣ ਅਤੇ ਬਦਲੀਆਂ ਦੇ ਮਾਮਲੇ ’ਤੇ ਉਠਾਏ ਸਵਾਲ

20 ਸਾਲਾਂ ਦੇ ਸੰਘਰਸ਼ ਤੋਂ ਬਾਅਦ ਰੈਗੂਲਰ ਹੋਈਆਂ ਤਨਖ਼ਾਹਾਂ, ਦੋ ਮਹੀਨਿਆਂ ਦੀ ਤਨਖ਼ਾਹ ਰੋਕਣ ਦਾ ਦੋਸ਼   ਤਲਵੰਡੀ ਸਾਬੋ 13 ਅਕਤੂਬਰ(ਅੰਮ੍ਰਿਤ ਮਲਕਾਣਾ)ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਤਲਵੰਡੀ ਸਾਬੋ ਵਿਖੇ ਪੰਚਾਇਤ ਸਕੱਤਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ’ਤੇ ਬੈਠੇ ਮੁਲਾਜ਼ਮਾਂ ਨੇ ਬੀਡੀਪੀਓ ਦੇ ਕੰਮਕਾਜ ਅਤੇ ਰਵੱਈਏ ’ਤੇ ਸਵਾਲ ਉਠਾਉਂਦਿਆਂ … Read more