
ਰਾਮਾ ਮੰਡੀ, 2 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਿਸ਼ਾਲ ਰੈਲੀ ਵਿੱਚ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਰੈਲੀ ਵਿੱਚ ਪਹੁੰਚਣ। ਉਹਨਾਂ ਅੱਗੇ ਕਿਹਾ ਕਿ ਵਰਕਰਾਂ ਲਈ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਰੈਲੀ ਸਬੰਧੀ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਉਹਨਾਂ ਦੇ ਨਾਲ ਬੇਅੰਤ ਸਿੰਘ ਸਿੱਧੂ ਬੰਗੀ ਸਾਬਕਾ ਚੇਅਰਮੈਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।









