Home » ਅਪਰਾਧ » 6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

News Portal Development Companies In India

 

ਸੰਗਤ ਮੰਡੀ, 1 ਅਕਤੂਬਰ (ਅਮਨ ਸਰਦਾਰਗੜ੍ਹ)ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਗਤ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਭਗਵਾਨਗੜ੍ਹ ਭੁੱਖਿਆਂਵਾਲੀ ਨੇੜੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਮੁਤਾਬਕ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਭਗਵਾਨਗੜ੍ਹ ਭੁੱਖਿਆਂਵਾਲੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਅੱੈਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਾਮਲੇ ਸਬੰਧੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Comment

Will the middle class get relief from the first general budget of Modi 3.0?