Home » ਅਪਰਾਧ » 711 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਗਿਆਰਾਂ ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨੌਜਵਾਨ ਕਾਬੂ,ਮਾਮਲਾ ਦਰਜ਼

711 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਗਿਆਰਾਂ ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨੌਜਵਾਨ ਕਾਬੂ,ਮਾਮਲਾ ਦਰਜ਼

News Portal Development Companies In India

 

ਤਲਵੰਡੀ ਸਾਬੋ, 18 ਸਤੰਬਰ (ਅੰਮ੍ਰਿਤ ਮਲਕਾਣਾ ) ਨਸ਼ਾ ਤਸਕਰਾਂ ਖਿਲਾਫ ਪਿਛਲੇ ਸਮੇਂ ਤੋਂ ਪੰਜਾਬ ਪੁਲਸ ਵੱਲੋਂ ਆਰੰਭੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਮੋਟਰਸਾਈਕਲ ਤੇ 711 ਗ੍ਰਾਮ ਹੈਰੋਇਨ ਦੇ ਨਾਲ਼-ਨਾਲ 1,11,000 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
ਪ੍ਰੈੱਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਸਜਯੋਤ ਸਿੰਘ ਡੀ.ਐੱਸ.ਪੀ ਤਲਵੰਡੀ ਸਾਬੋ ਨੇ ਦੱਸਿਆ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਥਾਣਾ ਤਲਵੰਡੀ ਸਾਬੋ ਦੀ ਐੱਸ.ਆਈ ਰਾਣੀ ਕੌਰ ਨੇ ਗੁਪਤ ਸੂਚਨਾ ਦੇ ਅਧਾਰ ਤੇ ਤਲਵੰਡੀ ਸਾਬੋ ਰੋੜੀ ਰੋਡ ‘ਤੇ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਮੋਟਰਸਾਈਕਲ ਤੇ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮੋਮੀ ਲਿਫ਼ਾਫ਼ੇ ਸਮੇਤ 711 ਗ੍ਰਾਮ ਹੈਰੋਇਨ ਅਤੇ 1,11,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।ਪੁਲਸ ਨੇ ਤੁਰੰਤ ਹੈਰੋਇੰਨ,ਡਰੱਗ ਮਨੀ ਅਤੇ ਮੋਟਰਸਾਈਕਲ ਆਪਣੇ ਕਬਜ਼ੇ ‘ਚ ਲੈ ਕੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ।
ਡੀ.ਐੱਸ.ਪੀ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਜਸਕਰਨ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਭਾਗੀਵਾਂਦਰ ਵਜੋਂ ਹੋਈ ਹੈ।ਉਨਾਂ ਮੁਤਾਬਿਕ ਉਕਤ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ਼ ਹਨ।ਪ੍ਰੈੱਸ ਕਾਨਫਰੰਸ ‘ਚ ਡੀ.ਐੱਸ.ਪੀ ਨਾਲ ਅਮਰੀਕ ਸਿੰਘ ਥਾਣਾ ਮੁਖੀ ਤਲਵੰਡੀ ਸਾਬੋ ਅਤੇ ਐੱਸ.ਆਈ ਰਾਣੀ ਕੌਰ ਵੀ ਮੌਜੂਦ ਸਨ।

Leave a Comment

Will the middle class get relief from the first general budget of Modi 3.0?