ਐਸ.ਡੀ.ਐਚ ਤਲਵੰਡੀ ਸਾਬੋ ਵਿਖੇ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ

ਤਲਵੰਡੀ ਸਾਬੋ, 24 ਮਾਰਚ (ਅੰਮ੍ਰਿਤ ਮਲਕਾਣਾ )
ਅੱਜ ਐਸ.ਡੀ.ਐਚ ਤਲਵੰਡੀ ਸਾਬੋ ਵਿਖੇ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਟੀ.ਬੀ ਬਾਰੇ ਜਾਗਰੂਕ ਕੀਤਾ ਗਿਆ।
ਮੈਡੀਕਲ ਅਫਸਰ ਡਾ. ਅਮਨਪ੍ਰੀਤ ਸਿੰਘ ਸੇਠੀ ਵੱਲੋਂ ਓ.ਪੀ.ਡੀ ਵਿੱਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਟੀ.ਬੀ ਦੇ ਲੱਛਣਾਂ, ਇਲਾਜ ਅਤੇ ਬਚਾਅ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਟੀ.ਬੀ ਇੱਕ ਸੰਕਰਾਮਕ ਬੀਮਾਰੀ ਹੈ, ਪਰ ਸਮੇਂ ‘ਤੇ ਪਛਾਣ ਅਤੇ ਪੂਰਾ ਇਲਾਜ ਕਰਨ ਨਾਲ ਇਸ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ।ਇਸ ਮੌਕੇ ਸੀ.ਐਚ.ਓ ਰਮਨਦੀਪ ਕੌਰ, ਮਲਟੀਪਰਪਜ਼ ਹੈਲਥ ਵਰਕਰ ਭਾਵਨਾ ਅਤੇ ਪਰਮਜੀਤ ਕੌਰ ਵੀ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਵੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਗਿਆ।ਅੰਤ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਟੀ.ਬੀ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਅਤੇ ਇਲਾਜ ਨੂੰ ਅਧੂਰਾ ਨਾ ਛੱਡਿਆ ਜਾਵੇ।








