Home » ਅਪਰਾਧ » ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਗਗਨਦੀਪ ਜੰਮੂ ਉਪਰ ਹੋਏ ਜਾਨਲੇਵਾ ਹਮਲੇ ਦੀ ਨਿੰਦਾ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਗਗਨਦੀਪ ਜੰਮੂ ਉਪਰ ਹੋਏ ਜਾਨਲੇਵਾ ਹਮਲੇ ਦੀ ਨਿੰਦਾ

News Portal Development Companies In India

ਚੰਡੀਗੜ੍ਹ, 19 ਮਈ(ਯ ਪ )
ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਦੇ ਪੁੱਤਰ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਆਨਰੇਰੀ ਸਕੱਤਰ ਸ਼੍ਰੀ ਗਗਨਦੀਪ ਜੰਮੂ ਉਪਰ ਹੋਏ ਜਾਨਲੇਵਾ ਹਮਲੇ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਵੱਲੋਂ ਹਮਲਾਵਰਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਸੰਤੋਖ ਗਿੱਲ, ਜਥੇਬੰਧਕ ਸਕੱਤਰ ਦਵਿੰਦਰ ਸਿੰਘ ਭੰਗੂ ਅਤੇ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਨੇ ਇਸ ਘਟਨਾ ਉਪਰ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇਸ ਨੂੰ ਕਾਨੂੰਨੀ ਭਾਈਚਾਰੇ ਉਪਰ ਇੱਕ ਸਿੱਧਾ ਹਮਲਾ ਦੱਸਿਆ।
ਆਗੂਆਂ ਨੇ ਕਿਹਾ ਕਿ ਗਗਨਦੀਪ ਜੰਮੂ ਉਪਰ ਕੁਰਾਲੀ – ਖਰੜ ਮਾਰਗ ,’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ, ਹਾਲਾਂਕਿ ਉਹ ਸੁਰੱਖਿਅਤ ਹਨ। ਪਰ ਅਜਿਹੀਆਂ ਅਪਰਾਧਿਕ ਘਟਨਾਵਾਂ ਵਕੀਲ ਭਾਈਚਾਰੇ ਦੀ ਆਜ਼ਾਦੀ, ਮਾਣ-ਸਨਮਾਨ ਉਪਰ ਹਮਲਾ ਹੈ। ਇਸ ਮੁਸੀਬਤ ਦੀ ਘੜੀ ਵਿੱਚ ਗਗਨਦੀਪ ਜੰਮੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਹੈ। ਜਥੇਬੰਦੀ ਨੇ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨੀ ਭਾਈਚਾਰੇ ਨੂੰ ਉਚਿਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਡਰ ਤੋਂ ਆਪਣੀਆਂ ਪੇਸ਼ਾਵਰ ਜ਼ਿੰਮੇਵਾਰੀਆਂ ਨਿਭਾ ਸਕਣ। ਜਥੇਬੰਦੀ ਨੇ ਅਜਿਹੀਆਂ ਹਿੰਸਕ ਅਤੇ ਗੈਰ-ਕਾਨੂੰਨੀ ਘਟਨਾਵਾਂ ਉਪਰ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

Leave a Comment

Will the middle class get relief from the first general budget of Modi 3.0?