Home » ਰਾਜਨੀਤੀ » ਖੇਡ ਸਟੇਡੀਅਮ ਦੇ ਬਾਹਰ ਲੱਗੇ ਮੁੱਖ ਮੰਤਰੀ ਦੇ ਬੋਰਡ ‘ਤੇ ਕਾਂਗਰਸੀ ਆਗੂ ਨੇ ਜਤਾਇਆ ਇਤਰਾਜ਼

ਖੇਡ ਸਟੇਡੀਅਮ ਦੇ ਬਾਹਰ ਲੱਗੇ ਮੁੱਖ ਮੰਤਰੀ ਦੇ ਬੋਰਡ ‘ਤੇ ਕਾਂਗਰਸੀ ਆਗੂ ਨੇ ਜਤਾਇਆ ਇਤਰਾਜ਼

News Portal Development Companies In India

“ਧਾਰਮਿਕ ਅਸਥਾਨ ਅਤੇ ਖੇਡ ਮੈਦਾਨ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਵੇ”: ਗੁਰਪ੍ਰੀਤ ਸਿੰਘ ਚੱਕ

ਮੌੜ ਮੰਡੀ, 6 ਜੁਲਾਈ (ਹੁਸਨਪ੍ਰੀਤ )
ਕਾਂਗਰਸ ਕਿਸਾਨ ਸੈੱਲ ਪੰਜਾਬ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਆਗੂ ਗੁਰਪ੍ਰੀਤ ਸਿੰਘ ਚੱਕ ਨੇ ਅਸਥਾਨ ਮਾਈ ਗਰੋ ਭਾਈ ਭਗਤੂ ਦੇ ਨਜ਼ਦੀਕ ਸਥਿਤ ਖੇਡ ਸਟੇਡੀਅਮ ਦੇ ਬਾਹਰ ਲਗਾਏ ਗਏ ਸਿਆਸੀ ਬੋਰਡਾਂ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਅਤੇ ਖੇਡ ਮੈਦਾਨਾਂ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।
ਗੁਰਪ੍ਰੀਤ ਸਿੰਘ ਚੱਕ ਨੇ ਕਿਹਾ ਕਿ ਇਹ ਸਟੇਡੀਅਮ ਪਿੰਡ ਵਾਸੀਆਂ, ਐਨ.ਆਰ.ਆਈ. ਵੀਰਾਂ, ਖੇਡ ਪ੍ਰੇਮੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਸਟੇਡੀਅਮ ਦੀ ਚਾਰਦੀਵਾਰੀ, ਦਰਵਾਜ਼ੇ ਅਤੇ ਹੋਰ ਵਿਕਾਸ ਕਾਰਜ ਵੀ ਲੋਕਾਂ ਦੇ ਸਹਿਯੋਗ ਨਾਲ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇੱਥੇ ਕਰੀਬ ਚਾਰ ਦਹਾਕਿਆਂ ਤੋਂ ਰਵਾਇਤੀ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਆ ਰਹੇ ਹਨ ਅਤੇ ਇਸ ਮੈਦਾਨ ਦਾ ਇਤਿਹਾਸ ਕਿਸੇ ਇੱਕ ਸਿਆਸੀ ਪਾਰਟੀ ਜਾਂ ਸਰਕਾਰ ਨਾਲ ਨਹੀਂ ਜੁੜਿਆ।
ਉਨ੍ਹਾਂ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਸਟੇਡੀਅਮ ਦੇ ਬਾਹਰ ਲਗਾਏ ਗਏ ਬੋਰਡਾਂ ਰਾਹੀਂ ਇਸ ਨੂੰ ਇੱਕ ਸਿਆਸੀ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦਾ ਪਿੰਡ ਵਾਸੀ, ਟੂਰਨਾਮੈਂਟ ਕਮੇਟੀ ਅਤੇ ਧਾਰਮਿਕ ਜਥੇਬੰਦੀਆਂ ਸਖ਼ਤ ਵਿਰੋਧ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਬਣੀਆਂ ਜਨਤਕ ਸੰਪਤੀਆਂ ਨੂੰ ਸਿਆਸੀ ਪ੍ਰਚਾਰ ਦਾ ਸਾਧਨ ਨਹੀਂ ਬਣਾਇਆ ਜਾਣਾ ਚਾਹੀਦਾ।
ਗੁਰਪ੍ਰੀਤ ਸਿੰਘ ਚੱਕ ਨੇ ਕਿਹਾ ਕਿ ਧਾਰਮਿਕ ਅਸਥਾਨ ਦੇ ਨਜ਼ਦੀਕ ਇਸ ਤਰ੍ਹਾਂ ਦੇ ਸਿਆਸੀ ਬੋਰਡ ਲਗਾਉਣਾ ਵੀ ਢੁੱਕਵਾਂ ਨਹੀਂ ਹੈ, ਕਿਉਂਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਅਤੇ ਖੇਡ ਮੈਦਾਨ ਸਮਾਜ ਦੀ ਸਾਂਝੀ ਵਿਰਾਸਤ ਹਨ ਅਤੇ ਇਨ੍ਹਾਂ ਨੂੰ ਸਿਆਸੀ ਵਿਵਾਦਾਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।
ਅੰਤ ਵਿੱਚ ਗੁਰਪ੍ਰੀਤ ਸਿੰਘ ਚੱਕ ਨੇ ਕਿਹਾ ਕਿ ਸਟੇਡੀਅਮ ਦੇ ਬਾਹਰ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਾਂ ਵਾਲਾ ਬੋਰਡ ਲਗਾਉਣਾ ਗਲਤ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਸਟੇਡੀਅਮ ਦੀ ਉਸਾਰੀ ਅਤੇ ਵਿਕਾਸ ਲਈ ਪਿੰਡ ਵਾਸੀਆਂ, ਐਨ.ਆਰ.ਆਈ. ਵੀਰਾਂ, ਖੇਡ ਪ੍ਰੇਮੀਆਂ ਅਤੇ ਦਾਨੀ ਸੱਜਣਾਂ ਨੇ ਆਪਣਾ ਯੋਗਦਾਨ ਪਾਇਆ ਹੈ ਅਤੇ ਸਰਕਾਰ ਵੱਲੋਂ ਇਸ ਲਈ ਕੋਈ ਵਿੱਤੀ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬਣੇ ਇਸ ਖੇਡ ਮੈਦਾਨ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨਾਲ ਜੋੜ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਦਾ ਨਗਰ ਨਿਵਾਸੀ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਨੇ ਸੰਬੰਧਿਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਬਿਨਾਂ ਸਹਿਮਤੀ ਅਜਿਹੇ ਬੋਰਡ ਲਗਾਏ ਗਏ ਹਨ ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ।

Leave a Comment

Will the middle class get relief from the first general budget of Modi 3.0?