Home » State News » ਕਿਸਾਨਾਂ ਨੇ ਟੋਲ ਪਲਾਜ਼ੇ ਕੀਤੇ ਟੋਲ ਮੁਕਤ

ਕਿਸਾਨਾਂ ਨੇ ਟੋਲ ਪਲਾਜ਼ੇ ਕੀਤੇ ਟੋਲ ਮੁਕਤ

News Portal Development Companies In India

ਬਠਿੰਡਾ,22 ਜੁਲਾਈ (ਗੁਰਸੇਵਕ ਸਿੰਘ ਚੁੱਘੇ ਖੁਰਦ ) ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਟੋਲ ਮੁਕਤ ਕਰਨ ਅਤੇ ਭਾਜਪਾ ਦੇ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਅੱਜ ਜ਼ਿਲਾ ਬਠਿੰਡਾ ਅੰਦਰ ਸ਼ਾਮਿਲ ਜਥੇਬੰਦੀਆਂ ਵੱਲੋਂ ਲਹਿਰਾ ਬੇਗਾ, ਜੀਦਾ, ਬੱਲੂਆਣਾ, ਜੱਸੀ ਅਤੇ ਸ਼ੇਖਪੁਰਾ ਵਿਖੇ ਟੋਲ ਪਲਾਜਿਆਂ ਤੇ ਧਰਨੇ ਦੇ ਕੇ 12 ਵਜੇ ਤੋਂ 3 ਵਜੇ ਤੱਕ ਟੋਲ ਮੁਕਤ ਕੀਤਾ ਗਿਆ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ,ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ (ਹੀਰ ਕੇ) ਦੇ ਸੂਬਾ ਜਨਰਲ ਸਕੱਤਰ ਗੁਰਤੇਜ ਸਿੰਘ ਬੱਲੋ ਨੇ ਕਿਹਾ ਕਿ ਅਮਰੀਕਾ ਵੱਲੋਂ ਆਪਣੇ ਦੇਸ ਦੇ ਸਰਮਾਏਦਾਰਾਂ ਦਾ ਭਾਰਤ ਦੀ ਖੇਤੀ ਅਤੇ ਸਾਰੇ ਕਾਰੋਬਾਰਾਂ ਤੇ ਕਬਜਾ ਕਰਵਾਉਣ ਦੀ ਨੀਤੀ ਅਨੁਸਾਰ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਸਿਰੇ ਚੜਦਾ ਹੈ ਤਾਂ ਸਾਰੇ ਲੋਕਾਂ ਦੇ ਕਾਰੋਬਾਰ ਖਤਰੇ ਵਿੱਚ ਪੈ ਜਾਣਗੇ ਕਿਉਂਕਿ ਇਕੱਲਾ ਖੇਤੀ, ਖੇਤੀ ਨਾਲ ਜੁੜੇ ਧੰਦੇ ਹੀ ਨਹੀਂ ਚੌਪਟ ਹੋਣਗੇ, ਇਸ ਨਾਲ ਸਮੁੱਚੇ ਕਾਰੋਬਾਰ ਤਬਾਹ ਹੋਣੇ ਹਨ ਤੇ ਖੇਤੀ ਦੇ ਸਹਾਇਕ ਧੰਦੇ ਜਿਵੇਂ ਡੇਅਰੀ ਦੇ ਧੰਦੇ ਅਤੇ ਹੋਰ ਸਹਾਇਕ ਧੰਦੇ ਹਨ ਉਹਨਾਂ ਸਾਰਿਆਂ ਤੇ ਖਤਰਾ ਹੋਵੇਗਾ ਕਿਉਂ ਕੇ ਸਮਝੌਤੇ ਤਹਿਤ ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਅਮਰੀਕਾ ਦੇ ਕਿਸਾਨਾਂ ਵੱਲੋਂ ਤਿਆਰ ਅਨਾਜ ਮੱਕੀ, ਸੋਇਆਬੀਨ, ਦੁੱਧ ਅਤੇ ਪਸ਼ੂਆਂ ਦੀ ਫੀਡ ਵਿੱਚ ਵਰਤਣ ਲਈ ਖਲ ਭਾਰਤ ਵਿੱਚ ਇਥੋਂ ਦੀ ਫਸਲ ਦੇ ਮੁਕਾਬਲੇ ਘੱਟ ਰੇਟਾਂ ਵਿੱਚ ਮਾਰਕੀਟ ਵਿੱਚ ਲਿਆਂਦੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨਾਲ ਭਾਰਤ ਦਾ ਕਿਸਾਨ ਅਮਰੀਕਾ ਦੇ ਕਿਸਾਨ ਦਾ ਮੁਕਾਬਲਾ ਨਹੀਂ ਕਰ ਸਕਦਾ ਕਿਉਂਕਿ ਅਮਰੀਕਾ ਆਪਣੇ ਦੇਸ਼ ਦੇ ਕਿਸਾਨਾਂ ਨੂੰ ਵੱਡੀ ਪੱਧਰ ਤੇ ਸਬਸਿਡੀਆਂ ਦਿੰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਵੀ ਵੱਧ ਖਤਰਨਾਕ ਇਸ ਦਾ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ਤੇ ਪੈਣ ਵਾਲਾ ਪ੍ਰਭਾਵ ਹੈ। ਉਹਨਾਂ ਕਿਹਾ ਕਿ ਮਨੁੱਖੀ ਤੇ ਜਾਨਵਰਾਂ ਲਈ ਸਿਹਤ ਲਈ ਘਾਤਕ ਜੀ ਐਮ ਫਸਲਾਂ ਤੇ ਭਾਰਤ ਵੱਲੋਂ ਪਾਬੰਦੀ ਲੱਗੀ ਹੋਈ ਹੈ ਪਰ ਇਸ ਸਮਝੌਤੇ ਤਹਿਤ ਇਹ ਜੀਐਮ ਫਸਲਾਂ ਅਤੇ ਉਸ ਤੋਂ ਤਿਆਰ ਮਨੁੱਖੀ ਅਤੇ ਜਾਨਵਰਾਂ ਦੇ ਖਾਣ ਲਈ ਖਾਦ ਖੁਰਾਕ ਸ਼ਾਮਿਲ ਹੋਵੇਗੀ।

ਅੱਜ ਦੇ ਇਕੱਠਾਂ ਵਿੱਚ ਦਿੱਲੀ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵਿਦਿਆਰਥੀਆਂ ਤੇ ਨੌਜਵਾਨਾਂ ਤੇ ਕੀਤੇ ਜਬਰ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਕੀਤੇ ਜਬਰ ਅਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਕਰਮਚਾਰੀਆਂ ਤੇ ਕੀਤੇ ਜਬਰ ਖਿਲਾਫ ਮਤੇ ਪਾਸ ਕਰਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਇਸ ਤੋਂ ਇਲਾਵਾ ਬੀਕੇਯੂ ਏਕਤਾ ਉਗਰਾਹਾਂ ਤੋਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ,ਬੀਕੇਯੂ ਡਕੌਂਦਾ ਧਨੇਰ ਤੋਂ ਹਰਵਿੰਦਰ ਸਿੰਘ ਕੋਟਲੀ, ਬੀਕੇਯੂ ਡਕੌਂਦਾ ਬੁਰਜ ਗਿੱਲ ਤੋਂ ਰਾਜਮਹਿੰਦਰ ਸਿੰਘ ਕੋਟਭਾਰਾ,ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ, ਪੀਐਸਯੂ ਸ਼ਹੀਦ ਰੰਧਾਵਾ ਤੋਂ ਬਿੰਦਰ ਬਠਿੰਡਾ, ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਦੇ ਆਗੂ ਨੇ ਵੀ ਸੰਬੋਧਨ ਕੀਤਾ।

Leave a Comment

Will the middle class get relief from the first general budget of Modi 3.0?