Home » ਖੇਤੀਬਾੜੀ » ਕਿਸਾਨ ਵਿਗਿਆਨੀ ਪ੍ਰੋਗਰਾਮ ਤਹਿਤ ਨਰਮੇ ਦੀ ਫ਼ਸਲ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਕਿਸਾਨ ਵਿਗਿਆਨੀ ਪ੍ਰੋਗਰਾਮ ਤਹਿਤ ਨਰਮੇ ਦੀ ਫ਼ਸਲ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

News Portal Development Companies In India

ਸੰਗਤ ਮੰਡੀ 22 ਅਗਸਤ ਚਰਨਜੀਤ ਮਛਾਣਾ
ਅੰਬੂਜਾ ਫਾਊਂਡੇਸ਼ਨ ਵੱਲੋਂ ਬੈਟਰ ਕਾਟਨ ਇਨੀਸ਼ੀਏਟਿਵ ਦੇ ਤਹਿਤ ਪਿੰਡ ਚੱਕ ਰੁਲਦੂ ਸਿੰਘ ਵਾਲਾ, ਗੱਗੜ ਅਤੇ ਪੰਜਾਵਾ ਵਿੱਚ ਕਿਸਾਨ-ਵਿਗਿਆਨੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ.ਵਿਜੈ ਕੁਮਾਰ, ਸੀਨੀਅਰ ਪ੍ਰਿੰਸੀਪਲ ਵਿਗਿਆਨੀ (ਕੀਟ ਵਿਗਿਆਨ), ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਤੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।ਪ੍ਰੋਗਰਾਮ ਦੌਰਾਨ ਡਾ.ਵਿਜੈ ਕੁਮਾਰ ਨੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਵਿੱਚ ਪਾਏ ਜਾਣ ਵਾਲੇ ਹਾਨੀਕਾਰਕ ਅਤੇ ਲਾਭਕਾਰੀ ਕੀੜਿਆਂ ਦੀ ਪਛਾਣ, ਉਨ੍ਹਾਂ ਦੇ ਜੀਵਨ ਚੱਕਰ ਅਤੇ ਵਿਗਿਆਨਕ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਗਈ ਮਾਤਰਾ ਅਤੇ ਸਮੇਂ ਸਿਰ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਉਤਪਾਦਨ ਵਿੱਚ ਵਾਧਾ ਹੋ ਸਕੇ ਅਤੇ ਬੇਲੋੜੇ ਖਰਚਿਆਂ ਤੋਂ ਬਚਿਆ ਜਾ ਸਕੇ।ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਰਮੇ ਦੀ ਫ਼ਸਲ ਦੇ ਮੁੱਖ ਕੀਟ ਗੁਲਾਬੀ ਸੁੰਡੀ ਦੇ ਜੀਵਨ ਚੱਕਰ, ਸਮੇਂ ਸਿਰ ਪਛਾਣ ਅਤੇ ਇਸ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਫੇਰੋਮੋਨ ਟਰੈਪਾਂ ਦੀ ਮਹੱਤਤਾ, ਉਨ੍ਹਾਂ ਦੀ ਸਹੀ ਵਰਤੋਂ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਅਤੇ ਕੰਟਰੋਲ ਵਿੱਚ ਹੋਣ ਵਾਲੇ ਫਾਇਦਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਨਰਮੇ ਦੀ ਫ਼ਸਲ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਮਾਹਿਰਾਂ ਨਾਲ ਸਾਂਝੀਆਂ ਕਰਕੇ ਉਨ੍ਹਾਂ ਦੇ ਵਿਗਿਆਨਕ ਹੱਲ ਪ੍ਰਾਪਤ ਕੀਤੇ। ਅੰਬੂਜਾ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕਿਸਾਨਾਂ ਤੱਕ ਨਵੀਆਂ ਖੇਤੀ ਤਕਨੀਕਾਂ ਅਤੇ ਮਾਹਿਰਾਂ ਦੀ ਜਾਣਕਾਰੀ ਪਹੁੰਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਅਤੇ ਫ਼ਸਲੀ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕੇ।

Leave a Comment

Will the middle class get relief from the first general budget of Modi 3.0?