
ਸੰਗਤ ਮੰਡੀ 31 ਅਗਸਤ (ਚਰਨਜੀਤ ਮਛਾਣਾ )ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਵੱਖ-ਵੱਖ ਸ਼ਹਿਰ ਸਾਫ਼ ਦਿਖਾਈ ਦੇ ਰਹੇ ਹਨ। ਇਹਨਾਂ ਸਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੇ ਇੰਚਾਰਜ ਸ਼੍ਰੀ ਗੋਪਾਲ ਸਿੰਘ ਨੇ ਨਗਰ ਕੌਂਸਲ ਸੰਗਤ ਮੰਡੀ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਅਭਿਆਨ ਦੌਰਾਨ ਕੀਤਾ।ਉਹਨਾਂ ਕਿਹਾ ਕਿ ਨਗਰ ਕੌਂਸਲ ਸੰਗਤ ਮੰਡੀ ਦੇ ਦਾਇਰੇ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਵਿਵਸਥਾ ਨੂੰ ਪੁਖ਼ਤਾ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿੱਢੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਇਸੇ ਲੜੀ ਤਹਿਤ ਅੱਜ ਤੀਜੇ ਦਿਨ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੇ ਇੰਚਾਰਜ ਸ਼੍ਰੀ ਗੋਪਾਲ ਸਿੰਘ ਵਲੋਂ ਨਗਰ ਕੌਂਸਲ ਸੰਗਤ ਮੰਡੀ ਦੇ ਕੋਨੇ-ਕੋਨੇ ਵਿੱਚ ਸਫ਼ਾਈ ਕਾਰਜਾਂ ਨੂੰ ਹੋਰ ਹੁਲਾਰਾ ਦਿੱਤਾ ਗਿਆ। ਸਵੇਰ ਤੋਂ ਹੀ ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫ਼ਾਈ ਸੇਵਕ ਵੱਖ-ਵੱਖ ਇਲਾਕਿਆਂ ਵਿੱਚੋਂ ਕੂੜਾ-ਕਰਕਟ ਚੁੱਕਣ, ਢੇਰਾਂ ਦੇ ਨਿਪਟਾਰੇ ਅਤੇ ਸੜ੍ਹਕਾਂ-ਗਲੀਆਂ ਦੀ ਬਾਰੀਕੀ ਨਾਲ ਸਫ਼ਾਈ ਕਰਨ ਲਈ ਪੂਰੀ ਤਨਦੇਹੀ ਨਾਲ ਸਰਗਰਮ ਨਜ਼ਰ ਆਏ।









