
ਸੰਗਤ ਮੰਡੀ, 3 ਸਤੰਬਰ (ਚਰਨਜੀਤ ਮਛਾਣਾ)
ਪਿੰਡ ਮਹਿਤਾ ਦੇ ਇੱਕ ਵਿਅਕਤੀ ਨੂੰ ਸਿਹਤ ਖ਼ਰਾਬ ਹੋਣ ਕਾਰਨ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੂੰ ਕਾਫ਼ੀ ਮਾਤਰਾ ਵਿੱਚ ਖੂਨ ਦੀ ਲੋੜ ਪੈ ਗਈ। ਇਸ ਸਬੰਧੀ ਜਦੋਂ ਨੰਬਰਦਾਰ ਰਮਨਦੀਪ ਮਛਾਣਾ ਨਾਲ ਖੂਨ ਲਈ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣੇ ਕੰਮ-ਕਾਜ ਨੂੰ ਛੱਡ ਕੇ ਤੁਰੰਤ ਹਸਪਤਾਲ ਪਹੁੰਚ ਕੇ ਆਪਣਾ ਖੂਨ ਦਾਨ ਕੀਤਾ। ਨੰਬਰਦਾਰ ਰਮਨਦੀਪ ਮਛਾਣਾ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਮਰੀਜ਼ ਦੀ ਜਾਨ ਬਚਾਉਣ ਵਿੱਚ ਮਦਦ ਮਿਲੀ। ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਨੰਬਰਦਾਰ ਰਮਨਦੀਪ ਮਛਾਣਾ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਨੰਬਰਦਾਰ ਰਮਨਦੀਪ ਮਛਾਣਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਕਾਰਜ ਹੈ। ਸਾਨੂੰ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਅੱਗੇ ਆ ਕੇ ਖੂਨਦਾਨ ਕਰਨਾ ਚਾਹੀਦਾ ਹੈ, ਕਿਉਂਕਿ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਦੀ ਕੀਮਤੀ ਜ਼ਿੰਦਗੀ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ।









