Home » Lok Masle » ਡਿਪਟੀ ਕਮਿਸ਼ਨਰ ਤੇ ਐਸਐਸਪੀ ਦਾ ਦਫ਼ਤਰ ਕਿਸਾਨਾਂ ਨੇ ਘੇਰਿਆ

ਡਿਪਟੀ ਕਮਿਸ਼ਨਰ ਤੇ ਐਸਐਸਪੀ ਦਾ ਦਫ਼ਤਰ ਕਿਸਾਨਾਂ ਨੇ ਘੇਰਿਆ

News Portal Development Companies In India

-ਮੁੱਖ ਮੰਤਰੀ ਨੇ ਖੇਡਾਂ ਵਤਨ ਪੰਜਾਬ ਦੀਆਂ ਬਠਿੰਡਾ ਵਿਖੇ ਅੱਜ ਕਰਨੀ ਸ਼ਿਰਕਤ-

ਬਠਿੰਡਾ, 5 ਸਤੰਬਰ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਪੰਜਾਬ ਸਰਕਾਰ ਵੱਲੋਂ ਵੱਟੀ ਹੋਈ ਮੁਜ਼ਰਮਾਨਾ ਚੁੱਪ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਬਠਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਅੱਜ ਸਖ਼ਤ ਐਕਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੀ ਸਰਕਾਰੀ ਰਿਹਾਇਸ਼ ਦਾ ਮੁਕੰਮਲ ਘਿਰਾਓ ਕੀਤਾ ਗਿਆ। ਅੱਜ ਦੀ ਸਟੇਜ ਤੋਂ ਕਿਸਾਨ ਆਗੂਆਂ ਨੇ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਉਹਨਾਂ ਦੇ ਚੱਲ ਰਹੇ ਸੰਘਰਸ਼ ਨਾਲ ਸਾਂਝ ਵਧਾਉਂਦਿਆਂ ਉਹਨਾਂ ਵੱਲੋਂ 12 ਸਤੰਬਰ ਅਤੇ 13 ਸਤੰਬਰ ਨੂੰ ਆਪਣੀਆਂ ਮੰਗਾਂ ਲਈ ਮੰਤਰੀਆਂ ਨੂੰ ਮੰਗ ਪੱਤਰ ਦੇਣ ਦੇ ਐਲਾਨ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 12 ਸਤੰਬਰ ਨੂੰ ਪੰਜਾਬ ਦੇ ਚਾਰ ਮੰਤਰੀਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਦੇ ਘਰਾਂ ਦਾ ਮੁਕੰਮਲ ਘਿਰਾਓ ਕਰਕੇ ਕਿਸਾਨੀ ਮੋਰਚੇ ਦੀਆਂ 13 ਮੰਗਾਂ ਦੇ ਨਾਲ ਮੁਲਾਜਮਾ ਅਤੇ ਪੈਨਸ਼ਨਰਾਂ ਦੇ ਮੰਗ ਪੱਤਰ ਨਾਲ ਲਿਜਾ ਕਿ ਉਹਨਾਂ ਦੀਆਂ ਮੰਗਾਂ ਨੂੰ ਵੀ ਉਭਾਰਿਆ ਜਾਵੇਗਾ। ਇਸ ਤੋਂ ਪਹਿਲਾਂ ਕੱਲ 4 ਸਤੰਬਰ ਨੁੰ ਮੋਰਚੇ ਦੀ ਸਟੇਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਘੋਲ ਦੀਆਂ ਮੰਗਾਂ ਨੂੰ ਸਮਰਪਿਤ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਿਸਾਨ ਮੋਰਚੇ ਦਾ ਸਮਰਥਨ ਕੀਤਾ ਅਤੇ ਸਾਂਝੇ ਸੰਘਰਸ਼ ਕਰਨ ਦੇ ਰਾਹ ਨੂੰ ਅੱਗੇ ਵਧਾਇਆ । ਕਿਸਾਨ ਮੋਰਚੇ ਵੱਲੋਂ ਅੱਜ ਦੇ ਅਫ਼ਸਰਾਂ ਦੇ ਘਿਰਾਓ ਮੌਕੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਅੰਦਰ ਕਿਸਾਨ ਅੰਦੋਲਨ ਅਤੇ ਪਰਾਲੀ ਸਾੜਨ ਤੇ ਕਿਸਾਨਾਂ ਵਿਰੁੱਧ ਕੀਤੇ ਪਰਚੇ ਰੱਦ ਕਰਨ ਅਤੇ ਸਦੀਆਂ ਤੋਂ ਜ਼ਮੀਨਾਂ ‘ਤੇ ਕਾਬਜ਼ (ਜਿਉਂਦ ਪਿੰਡ ਦੀ ਜ਼ਮੀਨ ਦਾ ਮਸਲਾ ਸਮੇਤ) ਕਿਸਾਨਾਂ ਨੂੰ ਉਹਨਾਂ ਦੇ ਮਾਲਕੀ ਹੱਕ ਦਿਵਾਉਣ, ਪਿੰਡ ਘੁੱਦਾ ਦੀ ਅੱਗ ਨਾਲ ਸੜੀ ਕਣਕ ਦਾ ਮੁਆਵਜ਼ਾ ਫੌਰੀ ਜਾਰੀ ਕਰਨ ਦੀ ਮੰਗ ਕੀਤੀ। ਇਸ ਸਬੰਧੀ ਐਸਐਸਪੀ ਬਠਿੰਡਾ ਨੇ ਸਟੇਜ ਤੋਂ ਵਿਸ਼ਵਾਸ਼ ਦਵਾਇਆ ਕਿ ਪੁਲਿਸ ਕੇਸਾਂ ਨੂੰ ਰੱਦ ਕਰਨ ਸਬੰਧੀ ਸੋਮਵਾਰ ਤੋਂ ਪ੍ਰੋਸੈੱਸ ਸ਼ੁਰੂ ਕਰ ਦਿੱਤਾ ਜਾਵੇਗਾ। ਅੱਜ ਦੇ ਇਕੱਠ ਵੱਲੋਂ ਪਿਛਲੇ ਦਿਨੀ ਪਿੰਡ ਸ਼ੇਰੋ ਵਿਖੇ ਮੁੱਖ ਮੰਤਰੀ ਨੂੰ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਸੰਵਿਧਾਨਿਕ ਤਰੀਕੇ ਨਾਲ ਸ਼ਾਂਤਮਈ ਤੌਰ ‘ਤੇ ਰੋਸ ਕਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਪੱਤਰਕਾਰ ਕੁੜੀਆਂ ਵੱਲੋਂ ਸਵਾਲ ਪੁੱਛੇ ਜਾਣ ‘ਤੇ ਕੀਤੇ ਅਣਮਨੁੱਖੀ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੁੱਟ ਮਾਰ ਕਰਨ ਵਾਲੇ ਅਧਿਕਾਰੀਆਂ ‘ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਇਸ ਘਟਨਾ ਸਬੰਧੀ ਦੇਸ਼ ਵਿੱਚ ਸਭ ਤੋਂ ਵੱਧ ਜਮਹੂਰੀਅਤ ਕਹਾਉਣ ਵਾਲੇ ਦੇਸ਼ ਨੂੰ ਤਾਨਾਸ਼ਾਹੀ ਰਾਜ ਕਰਾਰ ਦਿੱਤਾ।ਘਿਰਾਓ ਦੌਰਾਨ ਅੱਜ ਦੇ ਇਕੱਠ ਨੂੰ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਅਤੇ ਜ਼ਿਲ੍ਹਾ/ ਬਲਾਕਾਂ ਦੇ ਪ੍ਰਧਾਨ ਸਕੱਤਰਾਂ ਨੇ ਕਿਹਾ ਕਿ ਮੋਰਚੇ ਦੀਆਂ 13 ਮੰਗਾਂ ਦੇ ਨਿਪਟਾਰੇ ਤੱਕ ਮੋਰਚੇ ਜਾਰੀ ਰਹਿਣਗੇ।

Leave a Comment

Will the middle class get relief from the first general budget of Modi 3.0?