Home » ਅਪਰਾਧ » ਥਾਣਾ ਸੰਗਤ ਪੁਲਿਸ ਦੀ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ 10 ਗ੍ਰਾਮ ਚਿੱਟੇ ਸਮੇਤ ਇੱਕ ਔਰਤ ਤੇ ਇੱਕ ਨੌਜਵਾਨ ਕਾਬੂ

ਥਾਣਾ ਸੰਗਤ ਪੁਲਿਸ ਦੀ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ 10 ਗ੍ਰਾਮ ਚਿੱਟੇ ਸਮੇਤ ਇੱਕ ਔਰਤ ਤੇ ਇੱਕ ਨੌਜਵਾਨ ਕਾਬੂ

News Portal Development Companies In India

 

ਸੰਗਤ ਮੰਡੀ 5 ਸਤੰਬਰ ( ਚਰਨਜੀਤ ਮਛਾਣਾ )-ਥਾਣਾ ਸੰਗਤ ਦੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਇੱਕ ਔਰਤ ਅਤੇ ਇੱਕ ਨੌਜਵਾਨ ਨੂੰ 10 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਗਿਆ ਹੈ। ਦੋਵਾਂ ਮਾਮਲਿਆਂ ਵਿੱਚ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਹਿਲੀ ਸਫ਼ਲਤਾ ਦੌਰਾਨ ਥਾਣਾ ਸੰਗਤ ਅਧੀਨ ਪੈਂਦੀ ਪੁਲਸ ਚੌਂਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਨੇੜੇ ਪਹੁੰਚੀ ਤਾਂ ਇੱਕ ਵਿਅਕਤੀ ਪਿੰਡ ਵੱਲੋਂ ਆਉਂਦਾ ਦਿਖਾਈ ਦਿੱਤਾ। ਪੁਲਸ ਅਨੁਸਾਰ ਉਕਤ ਵਿਅਕਤੀ ਸ਼ੱਕੀ ਹਾਲਾਤਾਂ ਵਿੱਚ ਘੁੰਮ ਰਿਹਾ ਸੀ।
ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗ੍ਰਾਮ ਚਿੱਟਾ ਬਰਾਮਦ ਹੋਇਆ। ਫੜ੍ਹੇ ਗਏ ਨੌਜਵਾਨ ਦੀ ਪਛਾਣ ਜੀਵਨ ਸਿੰਘ ਪੁੱਤਰ ਤੋਤਾ ਸਿੰਘ ਵਾਸੀ ਪਿੰਡ ਜੱਸੀ ਬਾਗਵਾਲੀ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਹੈ। ਚਿੱਟੇ ਦੀ ਬਰਾਮਦ ਕੀਤੀ ਗਈ ਮਾਤਰਾ ਘੱਟ ਹੋਣ ਕਾਰਨ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।
ਇਸ ਤਰ੍ਹਾਂ ਥਾਣਾ ਸੰਗਤ ਪੁਲਸ ਨੂੰ ਦੂਸਰੀ ਸਫ਼ਲਤਾ ਉਸ ਸਮੇਂ ਮਿਲੀ ਜਦੋਂ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਪੁਲਸ ਪਾਰਟੀ ਸੰਗਤ ਮੰਡੀ ਖੇਤਰ ਵਿੱਚ ਪਹੁੰਚੀ ਤਾਂ ਇੱਕ ਔਰਤ ਸ਼ੱਕੀ ਹਾਲਾਤਾਂ ਵਿੱਚ ਮੰਡੀ ਵੱਲ ਆਉਂਦੀ ਦਿਖਾਈ ਦਿੱਤੀ।ਪੁਲਸ ਨੇ ਸ਼ੱਕ ਦੇ ਆਧਾਰ ’ਤੇ ਔਰਤ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਚਿੱਟਾ ਬਰਾਮਦ ਹੋਇਆ। ਫੜ੍ਹੀ ਗਈ ਔਰਤ ਦੀ ਪਛਾਣ ਅਮਨਦੀਪ ਕੌਰ ਪਤਨੀ ਹਸਨਦੀਪ ਸਿੰਘ ਵਾਸੀ ਪਿੰਡ ਸੰਗਤ ਕਲਾਂ ਵਜੋਂ ਹੋਈ ਹੈ। ਪੁਲਸ ਵੱਲੋਂ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਥਾਣਾ ਸੰਗਤ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਵੱਲੋਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਫੜੇ ਗਏ ਦੋਵੇਂ ਵਿਅਕਤੀ ਚਿੱਟਾ ਕਿੱਥੋਂ ਲਿਆਏ ਸਨ ਅਤੇ ਇਸ ਨੂੰ ਅੱਗੇ ਕਿਸ ਨੂੰ ਵੇਚਣਾ ਸੀ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Comment

Will the middle class get relief from the first general budget of Modi 3.0?