Home » ਸਿੱਖਿਆ » ਸਪੋਰਟਸ ਵੈਲਫੇਅਰ ਸੁਸਾਇਟੀ ਵੱਲੋਂ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਤਿੰਨ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ

ਸਪੋਰਟਸ ਵੈਲਫੇਅਰ ਸੁਸਾਇਟੀ ਵੱਲੋਂ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਤਿੰਨ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ

News Portal Development Companies In India

ਰਾਮਾਂ ਮੰਡੀ, 8 ਸਤੰਬਰ(ਅੱਗਰਵਾਲ)ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਇਲਾਕੇ ਦੇ ਨਾਮਵਰ ਸਕੂਲ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਪੋਰਟਸ ਵੈਲਫੇਅਰ ਸੁਸਾਇਟੀ, ਰਾਮਾਂ ਵੱਲੋਂ ਸਕੂਲ ਦੇ ਤਿੰਨ ਸਮਰਪਿਤ ਅਤੇ ਹੋਣਹਾਰ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ ਹੈ।ਸੁਸਾਇਟੀ ਵੱਲੋਂ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਕੂਲ ਦੀਆਂ ਦੋ ਅਧਿਆਪਕਾਵਾਂ ਸ੍ਰੀਮਤੀ ਪਿੰਕੀ ਰਾਣੀ, ਸ੍ਰੀਮਤੀ ਮੇਘਾ ਅਤੇ ਅਧਿਆਪਕ ਸ੍ਰੀ ਕਮਲ ਕੁਮਾਰ ਨੂੰ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ, ਲਗਨ, ਮਿਹਨਤ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਬਦਲੇ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸ਼ਾਨਦਾਰ ਮੌਕੇ ‘ਤੇ ਸਕੂਲ ਦੇ ਚੇਅਰਮੈਨ ਸ੍ਰੀ ਵਿਜੇ ਕੁਮਾਰ ਲਹਿਰੀ ਜੀ ਨੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਕ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਦਾ ਗਿਆਨ ਹੀ ਨਹੀਂ ਦਿੰਦਾ, ਸਗੋਂ ਉਹ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਨਾਗਰਿਕ ਅਤੇ ਜ਼ਿੰਮੇਵਾਰ ਇਨਸਾਨ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਨਿਸ਼ਠਾ ਦਾ ਸਨਮਾਨ ਕਰਨਾ ਅਸਲ ਵਿੱਚ ਸਿੱਖਿਆ ਅਤੇ ਸਮਾਜ ਦੇ ਭਵਿੱਖ ਦਾ ਸਨਮਾਨ ਹੈ।ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਇਸ ਉਪਰਾਲੇ ਲਈ ਸਪੋਰਟਸ ਵੈਲਫੇਅਰ ਸੁਸਾਇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਅਧਿਆਪਕਾਂ ਨੂੰ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਦੇ ਨਾਲ-ਨਾਲ ਸਮੁੱਚੇ ਅਧਿਆਪਕ ਵਰਗ ਲਈ ਪ੍ਰੇਰਣਾ ਦਾ ਸਰੋਤ ਬਣੇਗਾ।ਇਸ ਵਿਸ਼ੇਸ਼ ਮੌਕੇ ਸਕੂਲ ਚੇਅਰਮੈਨ ਸ਼੍ਰੀ ਵਿਜੇ ਕੁਮਾਰ ਲਹਿਰੀ, ਪ੍ਰਧਾਨ ਸ੍ਰੀ ਤੇਲੂ ਰਾਮ ਲਹਿਰੀ, ਫਾਇਨਾਂਸ ਸਕੱਤਰ ਸ੍ਰੀ ਭੂਸ਼ਣ ਕੁਮਾਰ ਲਹਿਰੀ, ਵਾਈਸ ਚੇਅਰਮੈਨ ਸ੍ਰੀ ਰਜਤ ਗਰਗ, ਵਾਈਸ ਪ੍ਰਧਾਨ ਸ੍ਰੀ ਰਘੂ ਨੰਦਨ ਗਰਗ, ਵਾਈਸ ਫਾਇਨਾਂਸ ਸਕੱਤਰ ਸ੍ਰੀ ਸ਼ੁਭਮ ਗਰਗ, ਸਕੂਲ ਡਾਇਰੈਕਟਰ ਅਕਾਦਮਿਕ ਸ੍ਰੀਮਤੀ ਕਾਰਤਿਕਾ ਗਰਗ, ਮੀਸੇਜ ਵਾਈਸ ਪ੍ਰਧਾਨ ਸ੍ਰੀਮਤੀ ਰੁਚਿਕਾ ਗਰਗ, ਪ੍ਰਿੰਸੀਪਲ ਸ੍ਰੀਮਤੀ ਕੋਮਲ ਅਗਰਵਾਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸਨਮਾਨਿਤ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Leave a Comment

Will the middle class get relief from the first general budget of Modi 3.0?