Home » ਪੰਜਾਬ » ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਪਿੰਡ ਪੱਧਰ ’ਤੇ ਸਰਗਰਮੀਆਂ ਤੇਜ਼

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਪਿੰਡ ਪੱਧਰ ’ਤੇ ਸਰਗਰਮੀਆਂ ਤੇਜ਼

News Portal Development Companies In India

15 ਸਾਲ ਤੋਂ ਲੈ ਕੇ 70 ਸਾਲ ਤੱਕ ਦੀ ਉਮਰ ਦੇ ਲੋਕ ਲੈ ਸਕਦੇ ਹਨ ਹਿੱਸਾ

ਗੋਪਾਲ ਸਿੰਘ ਕੋਟਫੱਤਾ ਵੱਲੋਂ ਬਠਿੰਡਾ ਅਤੇ ਸੰਗਤ ਬਲਾਕ ਦੇ ਸਰਪੰਚਾਂ ਨਾਲ ਮੀਟਿੰਗਾਂ, ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

ਸੰਗਤ ਮੰਡੀ 09 ਸਤੰਬਰ (ਅਮਨ ਸਰਦਾਰਗੜ੍ਹ)
‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਹਲਕਾ ਬਠਿੰਡਾ ਦਿਹਾਤੀ ਵਿੱਚ ਖੇਡਾਂ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਇੰਚਾਰਜ ਸ. ਗੋਪਾਲ ਸਿੰਘ ਕੋਟਫੱਤਾ ਵੱਲੋਂ ਬਠਿੰਡਾ ਬਲਾਕ ਅਤੇ ਸੰਗਤ ਬਲਾਕ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ।
ਮੀਟਿੰਗਾਂ ਦੌਰਾਨ ਗੋਪਾਲ ਸਿੰਘ ਕੋਟਫੱਤਾ ਨੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਨੌਜਵਾਨਾਂ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਖੇਡਾਂ ਵਿੱਚ 15 ਸਾਲ ਤੋਂ ਲੈ ਕੇ 70 ਸਾਲ ਤੱਕ ਦੀ ਉਮਰ ਦੇ ਲੋਕ ਹਿੱਸਾ ਲੈ ਸਕਦੇ ਹਨ। ਇਸ ਲਈ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ’ਤੇ ਵਿਆਪਕ ਉਪਰਾਲੇ ਕਰਨ ਦੀ ਲੋੜ ਹੈ।
ਕੋਟਫੱਤਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਪਿੰਡਾਂ ਦੀ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣ ਦਾ ਇੱਕ ਵਧੀਆ ਮੰਚ ਹੈ।
ਇਸ ਮੌਕੇ ਉਨ੍ਹਾਂ ਸਰਪੰਚਾਂ ਅਤੇ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ, ਤਾਂ ਜੋ ਬਠਿੰਡਾ ਦਿਹਾਤੀ ਹਲਕੇ ਤੋਂ ਵੱਡੀ ਗਿਣਤੀ ਵਿੱਚ ਖਿਡਾਰੀ ਇਨ੍ਹਾਂ ਖੇਡਾਂ ਦਾ ਹਿੱਸਾ ਬਣ ਸਕਣ।ਇਸ ਮੌਕੇ ਹਲਕਾ ਸੰਗਠਨ ਇੰਚਾਰਜ ਦੀਪ ਡੂੰਮਵਾਲੀ, ਬੀਡੀਪੀਓ ਬਠਿੰਡਾ ਸ੍ਰੀ ਕੇਵਲ ਕੁਮਾਰ, ਬੀਡੀਪੀਓ ਸੰਗਤ ਸ੍ਰੀ ਧਰਮਪਾਲ, ਦੋਹਾਂ ਬਲਾਕਾਂ ਦੇ ਸਰਪੰਚ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?