Home » ਰਾਜਨੀਤੀ » ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਮੌਲਿਕ ਹੱਕ;ਗੁਲਜ਼ਾਰ ਸਿੰਘ ਦੀ ਮੌਤ ਦੀ ਹੋਵੇ ਨਿਰਪੱਖ ਜਾਂਚ-ਰਵੀਪ੍ਰੀਤ ਸਿੰਘ ਸਿੱਧੂ

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਮੌਲਿਕ ਹੱਕ;ਗੁਲਜ਼ਾਰ ਸਿੰਘ ਦੀ ਮੌਤ ਦੀ ਹੋਵੇ ਨਿਰਪੱਖ ਜਾਂਚ-ਰਵੀਪ੍ਰੀਤ ਸਿੰਘ ਸਿੱਧੂ

News Portal Development Companies In India

ਰਾਮਾਂ ਮੰਡੀ,11 ਸਤੰਬਰ (ਰਾਜਦੀਪ ਡੱਬੂ) ਪਿੰਡ ਤੂਰ ਬੰਜਾਰਾ ਸੁਨਾਮ ਦੇ ਨਿਵਾਸੀ ਗੁਲਜਾਰ ਸਿੰਘ ਦੀ ਹੋਈ ਮੌਤ ਦੇ ਮਾਮਲੇ ਨੇ ਪੰਜਾਬ ਅੰਦਰ ਨਸ਼ਿਆਂ ਦੇ ਕੋਹੜ ਅਤੇ ਸਰਕਾਰੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।ਇਸ ਦੁਖਦਾਈ ਘਟਨਾ ‘ਤੇ ਗਹਿਰੇ ਦੁੱਖ ਪ੍ਰਗਟਾਵਾ ਕਰਦਿਆਂ ਹੋਏ ਸ਼੍ਰੋਮਣੀ ਆਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਰਵੀਪ੍ਰੀਤ ਸਿੰਘ ਨੇ ਕਿਹਾ ਕਿ ਸਾਹਮਣੇ ਆ ਰਹੀਆ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਗੁਲਜ਼ਾਰ ਸਿੰਘ ਨੇ ਦਿੜ੍ਹਬਾ ਵਿਖੇ ਇੱਕ ਸਰਕਾਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪੁੱਤਰ ਦੀ ਨਸ਼ੇ ਦੀ ਲਤ ਦਾ ਹਵਾਲਾ ਦਿੰਦਿਆ ਉਸ ਨੇ ਸਿੱਧੇ ਸਵਾਲ ਕੀਤੇ ਸੀ। ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਪੱਧਰ ‘ਤੇ ਕਿਉਂ ਨਾਕਾਮ ਸਾਬਿਤ ਹੋ ਰਹੇ ਹਨ। ਰਵੀਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਤੋਂ ਸਵਾਲ ਪੁੱਛਣਾ ਹੀ ਜ਼ੁਰਮ ਬਣ ਜਾਵੇ ਤਾਂ ਲੋਕਤੰਤਰ ਦਾ ਕੀ ਅਰਥ ਰਹਿ ਜਾਂਦਾ ਹੈ ? ਇੱਕ ਆਮ ਨਾਗਰਿਕ ਜਾਂ ਪੀੜਤ ਵਿਅਕਤੀ ਵੱਲੋਂ ਆਪਣੇ ਪਰਿਵਾਰ ਅਤੇ ਸਮਾਜ ਨੂੰ ਬਚਾਉਣ ਲਈ ਸਵਾਲ ਉਠਾਉਣਾ ਸੰਵਿਧਾਨਕ ਹੱਕ ਹੈ। ਪਰ ਇਸ ਤੋ ਬਾਅਦ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ‘ਤੇ ਪਿੰਡ ਦੇ ਕੁਝ ਆਪ ਵਰਕਰਾਂ,ਪੰਚਾਇਤ ਮੈਂਬਰਾਂ ਅਤੇ ਮੰਤਰੀ ਦੇ ਸਮਰਥਕਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਦਬਾਅ ਬਣਾਉਣ ਦੇ ਗੰਭੀਰ ਦੋਸ਼ ਸਾਹਮਣੇ ਆ ਰਹੇ ਹਨ। ਜੋ ਕਿ ਬੇਹੱਦ ਨਿੰਦਣਯੋਗ ਹਨ। ਉਨ੍ਹਾ ਅੱਗੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਹ ਤੱਥ ਸਹੀ ਪਾਏ ਜਾਂਦੇ ਹਨ ਤਾਂ ਇਹ ਮਾਮਲਾ ਮਨੁੱਖੀ ਅਧਿਕਾਰਾਂ ਦਾ ਘਾਣ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣ ਦੇ ਬਰਾਬਰ ਹੈ। ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸਵਾਲਾਂ ਤੋਂ ਭੱਜਣ ਦੀ ਬਜਾਏ ਪੀੜਤਾਂ ਨੂੰ ਇਨਸਾਫ਼ ਦੇਵੇ ਅਤੇ ਦੋਸ਼ੀ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਨੂੰਨੀ ਕਾਰਵਾਈ ਕਰੇ।ਰਵਿਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਸਿਰਫ਼ ਰਾਜਨੀਤਕ ਬਿਆਨਬਾਜ਼ੀ ਨਾਲ ਖ਼ਤਮ ਨਹੀ ਕੀਤੀ ਜਾ ਸਕਦਾ। ਨਸ਼ਾ ਤਸਕਰਾਂ ‘ਤੇ ਸਖ਼ਤ ਸਿਕੰਜੇ ਕੱਸਣ ਦੇ ਨਾਲ-ਨਾਲ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਦੇ ਇਲਾਜ਼ ਅਤੇ ਪੁਨਰਵਾਸ ਲਈ ਠੋਸ ਨੀਤੀਆਂ ਬਣਾਉਣੀਆਂ ਪੈਣਗੀਆਂ।ਅੰਤ ਵਿੱਚ ਉਨ੍ਹਾ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਸਿਆਸੀ ਨਜ਼ਰੀਏ ਨਾਲ ਦੇਖਣ ਦੀ ਬਜਾਏ ਇੱਕ ਮਨੁੱਖੀ ਤੇ ਕਾਨੂੰਨੀ ਮਾਮਲਾ ਸਮਝਿਆ ਜਾਵੇ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ।

Leave a Comment

Will the middle class get relief from the first general budget of Modi 3.0?