O
ਸੰਗਤ ਮੰਡੀ, 13 ਸਤੰਬਰ (ਅਮਨ ਸਰਦਾਰਗੜ੍ਹ)
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਦੀਪ ਸਿੱਧੂ ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪੰਜਾਬ ਪੱਖੀ ਮਿਸ਼ਨ ਨੂੰ ਜ਼ਿਲ੍ਹੇ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਬਠਿੰਡਾ ਵਿੱਚ ਯੂਥ ਵਿੰਗ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਸੁਖਜਿੰਦਰ ਸਿੰਘ ਜੱਸੀ ਨੂੰ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਹਲਕਾ ਬਠਿੰਡਾ ਦਿਹਾਤੀ ਦੇ ਸੇਵਾਦਾਰ ਭਾਈ ਹਰਮੰਦਰ ਸਿੰਘ ਗੁਲਾਬਗੜ੍ਹ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਜੱਸੀ ਪਿਛਲੇ ਸਮੇਂ ਤੋਂ ਹਲਕਾ ਬਠਿੰਡਾ ਦਿਹਾਤੀ ਵਿੱਚ ਪਾਰਟੀ ਦੀ ਟੀਮ ਨਾਲ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਹ ਮੁੱਖ ਬੁਲਾਰੇ ਵਜੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਹਲਕੇ ਵਿੱਚ ਹੋਣ ਵਾਲੀਆਂ ਵੱਖ-ਵੱਖ ਮੀਟਿੰਗਾਂ ਵਿੱਚ ਲਗਾਤਾਰ ਸ਼ਮੂਲੀਅਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਜੱਸੀ ਵੱਲੋਂ ਦਿਹਾਤੀ ਟੀਮ ਨਾਲ ਮਿਲ ਕੇ ਪਾਰਟੀ ਦੇ ਪ੍ਰਚਾਰ ਨੂੰ ਹਲਕੇ ਵਿੱਚ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਗਤੀ ਮਿਲਣ ਦੀ ਉਮੀਦ ਪ੍ਰਗਟਾਈ ਗਈ।









