Home » ਰਾਜਨੀਤੀ » ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀ ਨਵੀਂ ਚੁਣੀ ਟੀਮ ਨੇ ਸੰਭਾਲਿਆ ਅਹੁਦਾ

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀ ਨਵੀਂ ਚੁਣੀ ਟੀਮ ਨੇ ਸੰਭਾਲਿਆ ਅਹੁਦਾ

News Portal Development Companies In India

ਗੁਰਜੋਤ ਸਿੰਘ ਸਿੱਧੂ ਬਣੇ ਬਾਰ ਐਸੋਸੀਏਸ਼ਨ ਦੇ ਸਕੱਤਰ, 204 ਵੋਟਾਂ ਦੇ ਫ਼ਰਕ ਨਾਲ ਦਰਜ ਕੀਤੀ ਜਿੱਤ

ਬਠਿੰਡਾ, 14 ਸਤੰਬਰ (ਸੰਦੀਪ ਸ਼ੇਰਗਿੱਲ)

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਹੋਈਆਂ ਚੋਣਾਂ ਵਿੱਚ ਜੇਤੂ ਰਹੀ ਨਵੀਂ ਟੀਮ ਵੱਲੋਂ ਅੱਜ ਰਸਮੀ ਤੌਰ ’ਤੇ ਆਪਣੇ ਅਹੁਦੇ ਸੰਭਾਲ ਲਏ ਗਏ। ਨਵੇਂ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਸਾਥੀ ਵਕੀਲਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਆਸ ਪ੍ਰਗਟਾਈ ਗਈ ਕਿ ਨਵੀਂ ਟੀਮ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰੇਗੀ।ਚੋਣ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 11 ਸਤੰਬਰ ਨੂੰ ਹੋਈਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਐਡਵੋਕੇਟ ਗੁਰਜੋਤ ਸਿੰਘ ਸਿੱਧੂ ਨੇ ਸਕੱਤਰ ਦੇ ਅਹੁਦੇ ਲਈ ਸ਼ਾਨਦਾਰ ਜਿੱਤ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਗੁਰਜੋਤ ਸਿੰਘ ਸਿੱਧੂ ਨੂੰ ਕੁੱਲ 1011 ਵੋਟਾਂ ਪ੍ਰਾਪਤ ਹੋਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਐਡਵੋਕੇਟ ਸ਼ੁਸ਼ਾਂਤ ਸ਼ਰਮਾ ਨੂੰ 807 ਵੋਟਾਂ ਮਿਲੀਆਂ। ਇਸ ਤਰ੍ਹਾਂ ਗੁਰਜੋਤ ਸਿੰਘ ਸਿੱਧੂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 204 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਉਂਦਿਆਂ ਸਕੱਤਰ ਦਾ ਅਹੁਦਾ ਹਾਸਲ ਕੀਤਾ।ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਜੋਤ ਸਿੰਘ ਸਿੱਧੂ ਦੀ ਇਹ ਜਿੱਤ ਵਕੀਲ ਭਾਈਚਾਰੇ ਵੱਲੋਂ ਉਨ੍ਹਾਂ ਵਿੱਚ ਪ੍ਰਗਟਾਏ ਗਏ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਬਾਰ ਦੇ ਮੈਂਬਰਾਂ ਵੱਲੋਂ ਜਿਸ ਤਰ੍ਹਾਂ ਉਨ੍ਹਾਂ ਦੇ ਹੱਕ ਵਿੱਚ ਸਮਰਥਨ ਦਿੱਤਾ ਗਿਆ, ਉਸ ਲਈ ਉਹ ਸਮੂਹ ਵਕੀਲ ਭਾਈਚਾਰੇ ਦੇ ਧੰਨਵਾਦੀ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬਾਰ ਦੇ ਹਿੱਤਾਂ ਅਤੇ ਵਕੀਲਾਂ ਦੀਆਂ ਜਾਇਜ਼ ਮੰਗਾਂ ਲਈ ਇਕਜੁੱਟ ਹੋ ਕੇ ਕੰਮ ਕਰੇਗੀ।ਅਹੁਦਾ ਸੰਭਾਲਣ ਉਪਰੰਤ ਐਡਵੋਕੇਟ ਗੁਰਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਸਾਥੀਆਂ ਅਤੇ ਸਮਰਥਕਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਕੀਲ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਵਕੀਲਾਂ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਸਾਰੇ ਮੈਂਬਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।ਇਸ ਮੌਕੇ ਐਡਵੋਕੇਟ ਹਰਪਾਲ ਸਿੰਘ ਖਾਰਾ, ਹਰਰਾਜ ਸਿੰਘ ਚੰਨੂ, ਅਮਨਦੀਪ ਸਿੰਘ ਧਾਲੀਵਾਲ, ਸ਼ਮਿੰਦਰ ਸਿੰਘ ਸੰਧੂ, ਸੁਖਵੀਰ ਸਿੰਘ ਸਿੱਧੂ ਅਤੇ ਜੋਗਿੰਦਰ ਸਿੰਘ ਵੱਲੋਂ ਐਡਵੋਕੇਟ ਗੁਰਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਇਤਿਹਾਸਕ ਜਿੱਤ ਲਈ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਉਨ੍ਹਾਂ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ।
ਵਕੀਲਾਂ ਨੇ ਉਮੀਦ ਜਤਾਈ ਕਿ ਨਵੀਂ ਚੁਣੀ ਟੀਮ ਬਾਰ ਐਸੋਸੀਏਸ਼ਨ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਵਕੀਲਾਂ ਦੀਆਂ ਭਲਾਈ ਸਬੰਧੀ ਮੰਗਾਂ, ਪੇਸ਼ੇਵਰ ਮੁਸ਼ਕਲਾਂ ਅਤੇ ਹੋਰ ਜਾਇਜ਼ ਮਸਲਿਆਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ। ਇਸ ਦੇ ਨਾਲ ਹੀ ਬਾਰ ਅਤੇ ਬੈਂਚ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਲਈ ਵੀ ਨਵੀਂ ਟੀਮ ਵੱਲੋਂ ਅਹਿਮ ਭੂਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ ਗਈ।

Leave a Comment

Will the middle class get relief from the first general budget of Modi 3.0?