Home » ਪੰਜਾਬ » ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਜਥੇਬੰਦੀ ਵੱਲੋਂ ਸਿਹਤ ਮੰਤਰੀ ਪੰਜਾਬ ਦਾ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ

ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਜਥੇਬੰਦੀ ਵੱਲੋਂ ਸਿਹਤ ਮੰਤਰੀ ਪੰਜਾਬ ਦਾ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ

News Portal Development Companies In India

-ਸਿਹਤ ਵਿਭਾਗ ਦੇ ਕੱਚੇ ਕਾਮੇ ਪੱਕੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪਿੱਟ-ਸਿਆਪਾ-


ਬਠਿੰਡਾ 14 ਸਤੰਬਰ (ਗੁਰਸੇਵਕ ਸਿੰਘ ਚੁੱਘੇ ਖੁਰਦ )
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਹਤ ਮੰਤਰੀ ਪੰਜਾਬ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਬਾਰੇ ਆਊਟਸੋਰਸ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਸਿਹਤ ਵਿਭਾਗ ਦੇ ਸਮੂਹ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ਵਿੱਚ ਵਾਧੇ ਨੂੰ ਲੈ ਕੇ ਮਿਤੀ 31 ਅਗਸਤ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਨਾ ਮੰਨਣ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ।

ਇਸ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਅਤੇ ਬਿੱਲ 2026 ਵਿੱਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਗਈ ਸੀ। ਪਰ ਇਸ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵੱਲੋਂ ਸਹਿਮਤੀ ਨਾ ਬਣਨ ਕਰਕੇ ਆਊਟਸੋਰਸ ਮੁਲਾਜ਼ਮਾਂ ਵਿੱਚ ਕਾਫ਼ੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਕਰਕੇ ਇਹ ਫ਼ੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ-ਫੂਕ ਰੋਸ ਮੁਜ਼ਾਹਰੇ ਵੱਡੀ ਗਿਣਤੀ ਵਿੱਚ ਪੰਜਾਬ ਭਰ ਵਿੱਚ ਸਿਵਲ ਸਰਜਨ ਦਫ਼ਤਰਾਂ ਅੱਗੇ ਕੀਤੇ ਜਾਣਗੇ। ਇਸਦੇ ਤਹਿਤ ਅੱਜ ਮਿਤੀ 14 ਸਤੰਬਰ ਨੂੰ ਜ਼ਿਲ੍ਹਾ ਬਠਿੰਡਾ ਵਿਖੇ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਕੱਚੇ ਕਾਮਿਆਂ ਵੱਲੋਂ ਭਰਵੀਂ ਗਿਣਤੀ ਵਿੱਚ ਪੰਜਾਬ ਸਰਕਾਰ ਦੀ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਭਾਰੀ ਰੋਸ ਜ਼ਾਹਿਰ ਕੀਤਾ ਗਿਆ। ਪੁਤਲਾ ਸਾੜਨ ਮੌਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋੰ ਆਮ ਲੋਕਾਂ ਅਤੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਲੀਫ਼ਲੈਂਟ ਵੰਡਕੇ ਆਮ ਲੋਕਾਂ ਨੂੰ ਮੌਜੂਦਾ ਸਰਕਾਰ ਦੇ ਬੋਲੇ ਝੂਠਾ ਬਾਰੇ ਜਾਗੂਰਕ ਕੀਤਾ ਗਿਆ। ਇਸ ਮੌਕੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਸੂਬਾ ਆਰਗੇਨਾਇਜ਼ਰ ਜਤਿੰਦਰ ਸਿੰਘ ਬਠਿੰਡਾ, ਸੂਬਾ ਦਫ਼ਤਰ ਸਕੱਤਰ ਜਗਮੀਤ ਸਿੰਘ ਬਠਿੰਡਾ, ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਵਿੱਕੀ, ਜਿਲ੍ਹਾ ਕੈਸ਼ੀਅਰ ਵੀਰਪਾਲ ਕੌਰ, ਮਨਪ੍ਰੀਤ ਕੌਰ, ਰਣਦੀਪ ਕੌਰ, ਬਲਵੰਤ ਸਿੰਘ ਬੱਲੀ, ਗੁਰਸੇਵਕ ਸਿੰਘ, ਪਰਮਜੀਤ ਕੌਰ, ਕੋਮਲਪ੍ਰੀਤ ਕੌਰ, ਹੇਮ ਲਤਾ, ਛਿੰਦਰ ਸਿੰਘ, ਮਨਦੀਪ ਸ਼ਰਮਾ, ਵਿਕਰਮ ਵਰਮਾ, ਬੇਅੰਤ ਸਿੰਘ, ਸੋਮਾ ਰਾਣੀ, ਜੋਤੀ ਰਾਣੀ, ਰੁਪਿੰਦਰ ਕੌਰ, ਕਨਵੀਨਰ ਮਨੀਸ਼ ਕੁਮਾਰ, ਚੀਫ਼ ਆਰਗੇਨਾਇਜ਼ਰ ਜਸਵਿੰਦਰ ਸ਼ਰਮਾ, ਮੁੱਖ ਸਲਾਹਕਾਰ ਹਰਜੀਤ ਸਿੰਘ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਬਠਿੰਡਾ, ਗੁਰਪ੍ਰੀਤ ਸਿੰਘ ਪ੍ਰਧਾਨ ਵ/ਅ ਯੂਨੀਅਨ ਆਦਿ ਆਗੂਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਦਸਿਆ ਕਿ ਇਹਨਾਂ ਰੋਸ ਮੁਜ਼ਾਹਰਿਆਂ ਤੋਂ ਬਾਅਦ ਪੰਜਾਬ ਸਰਕਾਰ ਖ਼ਿਲਾਫ਼ ਸ਼ੰਘਰਸਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।

Leave a Comment

Will the middle class get relief from the first general budget of Modi 3.0?