Home » ਅਪਰਾਧ » ਮੋਬਾਇਲ ਟਾਵਰ ਤੋਂ ਸਮਾਨ ਚੋਰੀ ਕਰਨ ਵਾਲੇ ਦੋ ਹਰਿਆਣਵੀਆਂ ਵਿਰੁੱਧ ਮਾਮਲਾ ਦਰਜ਼

ਮੋਬਾਇਲ ਟਾਵਰ ਤੋਂ ਸਮਾਨ ਚੋਰੀ ਕਰਨ ਵਾਲੇ ਦੋ ਹਰਿਆਣਵੀਆਂ ਵਿਰੁੱਧ ਮਾਮਲਾ ਦਰਜ਼

News Portal Development Companies In India

 

ਸੰਗਤ ਮੰਡੀ 18 ਸਤੰਬਰ (ਅਮਨ ਸਰਦਾਰਗੜ੍ਹ)
ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਮਛਾਣਾ ਵਿਖੇ ਲੱਗੇ ਜੀਓ ਕੰਪਨੀ ਦੇ ਮੋਬਾਇਲ ਟਾਵਰ ਤੋਂ ਸਮਾਨ ਚੋਂਰੀ ਕਰਨ ਦੇ ਮਾਮਲੇ ਵਿੱਚ ਦੋ ਹਰਿਆਣਵੀ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਕਾਇਤ ਮਿਲੀ ਸੀ ਕਿ ਹਰਪਾਲ ਸਿੰਘ ਪੁੱਤਰ ਮੇਜਰ ਸਿੰਘ, ਅਤੇ ਬੋਕਸਰ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਪਿੰਡ ਵੱਡਾ ਗੁੜ੍ਹਾ ਜ਼ਿਲ੍ਹਾ ਸਿਰਸਾ (ਹਰਿਆਣਾ)ਨੇ ਪਿੰਡ ਮਛਾਣਾ ਵਿਖੇ ਲੱਗੇ ਜੀਓ ਕੰਪਨੀ ਦੇ ਮੋਬਾਇਲ ਟਾਵਰ ਤੋਂ ਸਮਾਨ ਚੋਰੀ ਕਰ ਲਿਆ ਹੈ। ਪੁਲਿਸ ਵੱਲੋਂ ਜਾਂਚ ਕਰਨ ਤੋਂ ਬਾਅਦ ਤਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁਹਾਲੀ ਦੇ ਬਿਆਨਾਂ ‘ਤੇ ਉਕਤ ਵਿਅਕਤੀਆਂ ਵਿਰੁੱਧ ਚੋਰੀ ਦਾ ਮਾਮਲਾ ਦਰਜ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Leave a Comment

Will the middle class get relief from the first general budget of Modi 3.0?