Home » ਰਾਜਨੀਤੀ » ਜਗਦੀਪ ਸਿੰਘ ਗਹਿਰੀ ਨੇ ਹਲਕਾ ਬਠਿੰਡਾ ਦਿਹਾਤੀ ’ਚ ਵਧਾਈਆਂ ਸਰਗਰਮੀਆਂ

ਜਗਦੀਪ ਸਿੰਘ ਗਹਿਰੀ ਨੇ ਹਲਕਾ ਬਠਿੰਡਾ ਦਿਹਾਤੀ ’ਚ ਵਧਾਈਆਂ ਸਰਗਰਮੀਆਂ

News Portal Development Companies In India

ਸੰਗਤ ਮੰਡੀ, 25 ਸਤੰਬਰ (ਅਮਨ ਸਰਦਾਰਗੜ੍ਹ)
ਸ਼੍ਰੋਮਣੀ ਅਕਾਲੀ ਦਲ (ਬਾਦਲ) ਐਸ.ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਗਹਿਰੀ ਵੱਲੋਂ ਹਲਕਾ ਬਠਿੰਡਾ ਦਿਹਾਤੀ ’ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਨਿੱਜੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਉਨ੍ਹਾਂ ਨੇ ਪਿੰਡ ਜੋਧਪੁਰ ਰੋਮਾਣਾ, ਗੁਰੂਸਰ ਸ਼ੈਣੇਵਾਲਾ, ਮਹਿਤਾ, ਗਹਿਰੀ ਭਾਗੀ, ਸੰਗਤ ਮੰਡੀ ਅਤੇ ਕੋਟਗੁਰੂ ਸਮੇਤ ਕਈ ਪਿੰਡਾਂ ’ਚ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਜਗਦੀਪ ਸਿੰਘ ਗਹਿਰੀ ਨੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪਿਛਲੀਆਂ ਸਰਕਾਰਾਂ ਵੇਲੇ ਕੀਤੇ ਵਿਕਾਸ ਕਾਰਜਾਂ ਅਤੇ ਪਾਰਟੀ ਦੇ ਭਵਿੱਖ ਦੇ ਏਜੰਡੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗੱਲਬਾਤ ਕਰਦਿਆਂ ਜਗਦੀਪ ਸਿੰਘ ਗਹਿਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਝੁਕਾਅ ਸਾਫ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਪਿਛਲੇ ਸਾਢੇ 4 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਉਹ ਅਕਾਲੀ ਦਲ ਦੀ ਸਰਕਾਰ ਲਿਆਉਣ ਦਾ ਪੱਕਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਨਾ ਤਾਂ ਵਿਕਾਸ ਹੋ ਰਿਹਾ ਹੈ ਅਤੇ ਨਾ ਹੀ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦੀ ਹੈ। ਇਸ ਮੌਕੇ ਉਨ੍ਹਾਂ ਪਰਮਜੀਤ ਕੌਰ ਜੋਧਪੁਰ, ਚੰਦ ਸਿੰਘ, ਰਾਜਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਗੁਰੂਸਰ ਸ਼ੈਣੇਵਾਲਾ, ਗੁਰਜੰਟ ਸਿੰਘ, ਸਤਪਾਲ ਮਹਿਤਾ, ਡਾ. ਭੀਮ ਸਿੰਘ ਸੰਗਤ ਮੰਡੀ ਅਤੇ ਕਾਕਾ ਸਿੰਘ ਕੋਟਗੁਰੂ ਸਮੇਤ ਕਈ ਪਤਵੰਤੇ ਸੱਜਣਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਪਿੰਡਾਂ ’ਚ ਵੀ ਇਸੇ ਤਰ੍ਹਾਂ ਰਾਬਤਾ ਮੁਹਿੰਮ ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ।

Leave a Comment

Will the middle class get relief from the first general budget of Modi 3.0?