Home » ਰਾਜਨੀਤੀ » ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਿੰਡਾਂ ’ਚ ਬੂਥ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਿੰਡਾਂ ’ਚ ਬੂਥ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ

News Portal Development Companies In India


ਸੰਗਤ ਮੰਡੀ, 25 ਸਤੰਬਰ (ਅਮਨ ਸਰਦਾਰਗੜ੍ਹ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਬਠਿੰਡਾ ਦਿਹਾਤੀ ’ਚ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਰਕਲ ਘੁੱਦਾ ਦੇ ਪਿੰਡ ਘੁੱਦਾ, ਬਾਹੋ ਯਾਤਰੀ, ਜੈ ਸਿੰਘ ਵਾਲਾ, ਨਰੂਆਣਾ ਅਤੇ ਬੀੜ ਤਲਾਬ ਵਿਖੇ ਬੂਥ ਪੱਧਰ ਦੀਆਂ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਹ ਮੀਟਿੰਗਾਂ ਹਲਕਾ ਇੰਚਾਰਜ ਗੁਰਚਰਨ ਸਿੰਘ ਓਐਸਡੀ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਦੀ ਪ੍ਰਧਾਨਗੀ ਹੇਠ ਹੋਈਆਂ। ਮੀਟਿੰਗਾਂ ਦੌਰਾਨ ਆਗੂਆਂ ਵੱਲੋਂ ਵਰਕਰਾਂ ਨੂੰ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਹਰ ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਖਿੱਚਣ ਲਈ ਪ੍ਰੇਰਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ, ਇਸ ਲਈ ਹਰ ਵਰਕਰ ਨੂੰ ਆਪਣੇ-ਆਪਣੇ ਬੂਥ ’ਤੇ ਡਟ ਕੇ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਸਰਕਲ ਘੁੱਦਾ ਦੇ ਪ੍ਰਧਾਨ ਸੁਖਦੀਪ ਸਿੰਘ ਦੀਪਾ, ਰੇਸ਼ਮ ਸਿੰਘ ਸੰਗਤ, ਬਾਬੂ ਰਾਮ ਸਰਕਲ ਪ੍ਰਧਾਨ ਬੀ.ਸੀ. ਵਿੰਗ, ਅੰਮ੍ਰਿਤਪਾਲ ਸਿੰਘ ਸਰਕਲ ਪ੍ਰਧਾਨ ਐਸ.ਸੀ. ਵਿੰਗ, ਗੁਰਜੰਟ ਸਿੰਘ ਨਰੂਆਣਾ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ, ਜਸਵਿੰਦਰ ਸਿੰਘ ਘੁੱਦਾ, ਰਣਜੋਧ ਸਿੰਘ ਘੁੱਦਾ, ਕਰਮਜੀਤ ਸਿੰਘ ਘੁੱਦਾ, ਗੁਰਮੀਤ ਸਿੰਘ ਘੁੱਦਾ, ਅਮਰਜੀਤ ਸਿੰਘ ਜੈ ਸਿੰਘ ਵਾਲਾ, ਗੁਰਦੀਪ ਸਿੰਘ ਬਾਹੋ, ਸਰਪੰਚ ਮਨਦੀਪ ਸਿੰਘ ਬਾਹੋ, ਗੁਰਾ ਸਿੰਘ ਬੀੜ ਤਲਾਬ, ਸੋਨੂੰ ਸਰਪੰਚ ਬੀੜ ਤਲਾਬ, ਚਮਕੌਰ ਸਿੰਘ ਕੈਰੀ ਜੈ ਸਿੰਘ ਅਤੇ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਹਲਕੇ ਦੇ ਬਾਕੀ ਰਹਿੰਦੇ ਪਿੰਡਾਂ ’ਚ ਵੀ ਇਸੇ ਤਰ੍ਹਾਂ ਬੂਥ ਪੱਧਰ ਦੀਆਂ ਮੀਟਿੰਗਾਂ ਜਾਰੀ ਰਹਿਣਗੀਆਂ।

Leave a Comment

Will the middle class get relief from the first general budget of Modi 3.0?