-ਪ੍ਰੋ. ਅਮਰਿੰਦਰ ਸਿੰਘ ਨੇ ਵਿਦਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਵੱਛਤਾ ਅਪਣਾਉਣ ਲਈ ਕੀਤਾ ਪ੍ਰੇਰਿਤ-


ਨਾਭਾ, 25 ਸਤੰਬਰ (ਯੰਗ ਪੀਡੀਆ ਨਿਊਜ਼) ਸਥਾਨਕ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਪ੍ਰਿੰਸੀਪਲ ਸ੍ਰੀ ਸ਼ਾਮ ਸੁੰਦਰ ਸ਼ਰਮਾ ਦੀ ਯੋਗ ਅਗਵਾਈ ਹੇਠ ਸੰਗਤ ਮੈਂਟਲ ਹੈਲਥ ਕਲੱਬ ਵੱਲੋਂ ਨਸ਼ਿਆਂ ਦੇ ਦੁਸ਼ਪ੍ਰਭਾਵ ਵਿਸ਼ੇ ’ਤੇ ਇੱਕ ਪ੍ਰਭਾਵਸ਼ਾਲੀ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੇ ਵਿਦਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵਧ-ਚੜ੍ਹ ਕੇ ਭਾਗ ਲਿਆ।ਵਿਦਆਰਥੀਆਂ ਨੇ ਆਪਣੀ ਕਲਾ ਰਾਹੀਂ ਬਹੁਤ ਹੀ ਆਕਰਸ਼ਕ ਅਤੇ ਅਰਥਪੂਰਨ ਪੋਸਟਰ ਤਿਆਰ ਕੀਤੇ, ਜਿਨ੍ਹਾਂ ਵਿੱਚ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਨਸ਼ਾ-ਮੁਕਤ ਸਿਹਤਮੰਦ ਜੀਵਨ ਦੀ ਮਹੱਤਤਾ ਨੂੰ ਬਾਖ਼ੂਬੀ ਦਰਸਾਇਆ ਗਿਆ।
ਇਸ ਦੌਰਾਨ ਹਿਸਟਰੀ ਵਿਭਾਗ ਦੇ ਪ੍ਰੋ. ਅਮਰਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਅਤੇ ਵਿਿਦਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਹਰ ਪ੍ਰਕਾਰ ਦੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਨਸ਼ਿਆਂ ਦੇ ਸਰੀਰਕ, ਮਾਨਸਿਕ, ਆਰਥਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਬਹੁਤ ਹੀ ਸਰਲ ਤੇ ਵਿਸਥਾਰਪੂਰਵਕ ਢੰਗ ਨਾਲ ਜਾਣੂ ਕਰਵਾਇਆ। ਪ੍ਰੋ. ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹਨ ਅਤੇ ਇੱਕ ਸਵੱਛ ਮਾਨਸਿਕਤਾ ਨਾਲ ਹੀ ਦੇਸ਼ ਦਾ ਵਿਕਾਸ ਸੰਭਵ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਿਦਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਵੱਛ ਰੱਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਮੁਕਾਬਲੇ ਦੇ ਜੇਤੂ ਵਿਿਦਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ, ਪ੍ਰਿੰਸੀਪਲ ਸ੍ਰੀ ਸ਼ਾਮ ਸੁੰਦਰ ਸ਼ਰਮਾ ਅਤੇ ਪ੍ਰੋ. ਹਿਤੇਸ਼ ਗੋਇਲ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਕਿਰਨ, ਪ੍ਰੋ. ਹਰਮਿੰਦਰ ਸਿੰਘ, ਪ੍ਰੋ. ਤਲਵਿੰਦਰ ਸਿੰਘ, ਪ੍ਰੋ. ਲਖਵਿੰਦਰ ਸਿੰਘ ਅਤੇ ਪ੍ਰੋ. ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਿਦਆਰਥੀ ਮੌਜੂਦ ਰਹੇ।









