
ਨੰਦਗੜ੍ਹ ,29 ਸਤੰਬਰ (ਯੰਗ ਪੀਡੀਆ ਨਿਊਜ਼) ਕੇਂਦਰੀ ਯੂਨੀਵਰਸਿਟੀ ਪੰਜਾਬ (ਬਠਿੰਡਾ) ਦੇ ਵਿਿਦਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੇਂਦਰੀ ਯੂਨੀਵਰਸਿਟੀ ‘ਚ ਪੁਸਤਕ ਪ੍ਰਦਰਸ਼ਨੀ ਲਗਾ ਕੇ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ ਗਿਆ। ਪ੍ਰੈੱਸ-ਬਿਆਨ ਜਾਰੀ ਕਰਦਿਆਂ ਯੂਨੀਵਰਸਿਟੀ ਦੇ ਵਿਿਦਆਰਥੀ ਗੁਰਦਾਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆ ਦਾ ਸਮਾਜ ਹਾਲੇ ਤੱਕ ਨਹੀਂ ਆਇਆ। ਅੱਜ ਵੀ ਦੇਸ਼ੀ ਵਿਦੇਸ਼ੀ ਕਾਰਪੋਰੇਟਾਂ ਵੱਲੋਂ ਮੁਲਕ ਦੀ ਲੁੱਟ ਕੀਤੀ ਜਾ ਰਹੀ ਹੈ। ਵਿਿਦਆਰਥੀਆਂ ਨੂੰ ਸਸਤੀ ਸਿੱਖਿਆ ਮਹੁੱਈਆ ਕਰਵਾਉਣ ਦੀ ਥਾਂ ਸਰਕਾਰੀ ਬਜਟ ਛਾਂਗੇ ਜਾ ਰਹੇ ਹਨ ਉਨ੍ਹਾਂ ‘ਚ ਆਏ ਦਿਨ ਕਟੌਤੀ ਕੀਤੀ ਜਾ ਰਹੀ ਹੈ। ਰੁਜ਼ਗਾਰ ਦੇ ਬੂਹੇ ਨੌਜਵਾਨਾਂ ਲਈ ਬੰਦ ਹਨ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਅਤੇ ਨੌਜਵਾਨਾਂ ਨੂੰ ਸਿੱਖਿਆ ਤੇ ਰੁਜ਼ਗਾਰ ਦੇ ਹੱਕ ਦੀ ਪ੍ਰਾਪਤੀ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ ਆਪਣੀ ਮੁਕਤੀ ਦਾ ਰਾਹ ਪਛਾਨਣ ਦੀ ਲੋੜ ਹੈ ਇਹ ਰਾਹ ਸਾਨੂੰ ਸ਼ਹੀਦ ਭਗਤ ਸਿੰਘ ਦਿਖਾਉਂਦਾ ਹੈ। ਇਸ ਮੌਕੇ ਲੱਗੀ ਪੁਸਤਕ ਪ੍ਰਦਰਸ਼ਨੀ ਵਿੱਚ ਸ਼ਹੀਦ ਭਗਤ ਸਿੰਘ ਤੋਂ ਇਲਾਵਾ ਵੱਖ-ਵੱਖ ਦੇਸ਼ ਭਗਤਾਂ ਦੇ ਪੋਸਟਰ ਵੀ ਲਗਾਏ ਗਏ ਜਿਸ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਕਿ ਮੁਕਤੀ ਲਹਿਰ ‘ਚ ਬਰਤਾਨਵੀ ਸਾਮਰਾਜ ਖਿਲਾਫ਼ ਜੂਝਦਿਆਂ ਵੱਖ-ਵੱਖ ਜਾਤਾਂ, ਧਰਮਾਂ ਦੇ ਲੋਕਾਂ ਨੇ ਆਪਣੀਆਂ ਜਾਨਾਂ ਦੀ ਅਹੂਤੀ ਦਿੱਤੀ।ਇਸ ਮੌਕੇ ਇਨਕਲਾਬੀ ਤੇ ਅਗਾਂਹਵਧੂ ਸਾਹਿਤ ਦੀਆਂ ਕਿਤਾਬਾਂ ਵਿਿਦਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਖਰੀਦੀਆਂ ਸਭ ਤੋਂ ਵੱਧ ਦਿਲਚਸਪੀ ਵਿਿਦਆਰਥੀਆਂ ਵੱਲੋਂ ਭਗਤ ਸਿੰਘ ਦੀ ਕਿਤਾਬ “ਮੈਂ ਨਾਸਤਿਕ ਕਿਉਂ ਹਾਂ”ਵਿੱਚ ਦਿਖਾਈ ਗਈ। ਇਸ ਪੁਸਤਕ ਪ੍ਰਦਰਸ਼ਨੀ ਨੂੰ ਸਫ਼ਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਵਿਿਦਆਰਥੀਆਂ ਹਰਪ੍ਰੀਤ ਰਣੀਆਂ, ਸੁਖਬੀਰ, ਹਰਪ੍ਰੀਤ, ਅਮਰਜੀਤ,ਰਿੰਪੀ ਸਿਧਾਣੀ ਆਦਿ ਵਿਿਦਆਰਥੀਆਂ ਨੇ ਭੂਮਿਕਾ ਅਦਾ ਕੀਤੀ ।









