
ਮੌੜ ਮੰਡੀ, 30 ਸਤੰਬਰ (ਅੰਮ੍ਰਿਤ ਮਲਕਾਣਾ ) ਕਾਂਗਰਸ ਦੇ ਸੀਨੀਅਰ ਆਗੂ ਤੇ ਹਲਕਾ ਮੌੜ ‘ਚ ਕਾਂਗਰਸ ਦੀ ਅਗਵਾਈ ਕਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵੱਲੋਂ ਹਲਕੇ ਦੇ ਪਿੰਡਾਂ ‘ਚ ਕਾਂਗਰਸੀ ਵਰਕਰਾਂ ਤੇ ਲੋਕਾਂ ਨਾਲ ਰਾਬਤੇ ਦੀ ਆਰੰਭੀ ਕੜੀ ਤਹਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਪਿੰਡ ਬੁੱਗਰਾਂ ‘ਚ ਉਦੋਂ ਕਾਂਗਰਸ ਪਾਰਟੀ ਨੂੰ ਵੱਡਾ ਬਲ ਮਿਿਲਆ ਜਦੋਂ ਕਈ ਪਰਿਵਾਰਾਂ ਨੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਹੱਥ ਫੜ੍ਹ ਲਿਆ।
ਟੀਮ ਸਿੱਧੂ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਜੀਤਮਹਿੰਦਰ ਸਿੰਘ ਸਿੱਧੂ ਨੇ ਪਿੰਡ ਬੁੱਗਰਾਂ ਵਿਖੇ ਨੰਨਦੀਪ ਸਿੰਘ ਕਾਲਾ ਦੇ ਘਰ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ।ਲੋਕ ਮੀਟਿੰਗ ਦੌਰਾਨ ਹੀ ਵੱਡੀ ਗਿਣਤੀ ਪਰਿਵਾਰਾਂ ਨੇ ਕਾਂਗਰਸ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।ਸਾਬਕਾ ਵਿਧਾਇਕ ਸਿੱਧੂ ਨੇ ਉਕਤ ਪਰਿਵਾਰਾਂ ਨੂੰ ਸਿਰੋਪੇ ਭੇਟ ਕਰਦਿਆਂ ਪਾਰਟੀ ਅੰਦਰ ਬਣਦਾ ਮਾਨ-ਸਨਮਾਨ ਦੇਣ ਦਾ ਯਕੀਨ ਦਵਾਇਆ।ਮੁਹੱਈਆ ਜਾਣਕਾਰੀ ਅਨੁਸਾਰ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਚ ਪਰਗਟ ਸਿੰਘ,ਪਾਲੀ ਖਾਨ,ਗੁਰਜੀਤ ਸਿੰਘ,ਪਰਦੀਪ ਸਿੰਘ,ਭੀਮ ਸਿੰਘ,ਪ੍ਰੇਮ ਸਿੰਘ,ਸੱਤਪਾਲ ਸਿੰਘ,ਹਰਪ੍ਰੀਤ ਸਿੰਘ,ਦਰਸ਼ਨ ਸਿੰਘ,ਮਨਜੀਤ ਸਿੰਘ,ਹਰਵਿੰਦਰ ਸਿੰਘ,ਹਰਜਿੰਦਰ ਸਿੰਘ,ਹਾਕਮ ਸਿੰਘ ਜਸਕਰਨ ਰਿੰਘ,ਹਰਦੀਪ ਸਿੰਘ,ਜਗਰੂਪ ਸਿੰਘ,ਗੁਰਜੰਟ ਸਿੰਘ,ਬਾਬਾ ਸਿੰਘ ਤੇ ਸੁਖਦੇਵ ਸਿੰਘ ਆਦਿ ਦੇ ਨਾਂ ਸ਼ਾਮਿਲ ਹਨ।
ਉੱਧਰ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਜਿੱਥੇ ਪੰਜਾਬ ਨੂੰ ਹਰ ਪੱਖ ਤੋਂ ਲੀਹੋਂ ਲਾਹ ਦਿੱਤਾ ਹੈ ਉੱਥੇ ਹੁਣ ਭਾਜਪਾ ਸਮੇਤ ਕੁਝ ਹੋਰ ਰਾਜਸੀ ਧਿਰਾਂ ਲੋਕਾਂ ਨਾਲ ਪੰਜਾਬ ਨੂੰ ਖੁਸ਼ਹਾਲ ਬਣਾਉਣ ਦੇ ਜੋ ਵਾਅਦੇ ਕਰ ਰਹੀਆਂ ਹਨ ਲੋਕ ਉਨ੍ਹਾਂ ‘ਤੇ ਯਕੀਨ ਕਰਨ ਨੂੰ ਤਿਆਰ ਨਹੀ ਸਗੋਂ ਲੋਕ ਹੁਣ ਵੱਡੀ ਗਿਣਤੀ ‘ਚ ਕਾਂਗਰਸ ਨਾਲ ਜੁੜ ਰਹੇ ਅਤੇ ਲੋਕਾਂ ਦਾ ਰੁਝਾਨ ਦੱਸਦਾ ਹੈਕਿ ਉਹ 2027 ‘ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰਾ ਮਨ ਬਣਾ ਚੁੱਕੇ ਹਨ ਤੇ ਕਾਂਗਰਸ ਸਰਕਾਰ ਬਣਨ ‘ਤੇ ਹੀ ਸੂਬਾ ਖੁਸ਼ਹਾਲੀ ਅਤੇ ਤਰੱਕੀ ਦੇ ਰਾਸਤੇ ਚੱਲ ਸਕੇਗਾ।ਸਿੱਧੂ ਨਾਲ ਇਸ ਮੌਕੇ ਹਲਕਾ ਮੌੜ ਦੇ ਵੱਡੀ ਗਿਣਤੀ ਕਾਂਗਰਸੀ ਆਗੂ ਮੌਜੂਦ ਸਨ।









